ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਨਾਗਰਿਕਤਾਂ ਸੋਧ ਕਾਨੂੰਨ ਦੇ ਹਮਾਇਤੀਆਂ ਅਤੇ ਵਿਰੋਧੀਆਂ ਦਰਮਿਆਨ ਹੋਈ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਸੱਤ ਹੋ ਗਈ ਹੈ। ਇਸ ਹਿੰਸਾ ਵਿੱਚ ਦਿੱਲੀ ਪੁਲਿਸ ਦਾ ਹੈੱਡ ਕਾਂਸਟੇਬਲ ਰਤਨ ਲਾਲ ਵੀ ਸ਼ਹੀਦ ਹੋ ਗਿਆ। ਹਿੰਸਾ ਵਿੱਚ 70 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਉੱਤਰ-ਪੂਰਬੀ ਦਿੱਲੀ ਵਿੱਚ ਅੱਜ ਸਵੇਰੇ ਹਿੰਸਾ ਅਤੇ ਪੱਥਰਬਾਜ਼ੀ ਦੀਆਂ ਕਈ ਘਟਨਾਵਾਂ ਜਾਰੀ ਹਨ।
ਮੌਜਪੁਰ, ਬਾਬਰਪੁਰ, ਜਾਫ਼ਰਾਬਾਦ, ਗੋਕੁਲਪੁਰੀ, ਬ੍ਰਿਜਪੁਰੀ ਸਮੇਤ ਕਈ ਇਲਾਕਿਆਂ ਵਿੱਚ ਪੁਲਿਸ ਅਤੇ ਰੈਪਿਡ ਐਕਸ਼ਨ ਫੋਰਸ (ਆਰਏਐੱਫ) ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਬਾਅਦ ਵੀ ਕਈ ਖੇਤਰਾਂ ਵਿੱਚ ਆਪਸੀ ਟਕਰਾਅ ਅਤੇ ਇੱਕ ਦੂਜੇ ਉੱਤੇ ਪੱਥਰਬਾਜ਼ੀ ਦੀਆਂ ਘਟਨਾਵਾਂ ਅਜੇ ਵੀ ਵਾਪਰ ਰਹੀਆਂ ਹਨ। ਤਕਰੀਬਨ ਤੀਹ ਸਾਲਾਂ ਬਾਅਦ ਦਿੱਲੀ ਵਿੱਚ ਇੰਨੀ ਵੱਡੀ ਹਿੰਸਾ ਹੋਈ ਹੈ।
ਦਿੱਲੀ 'ਚ ਹਿੰਸਾ ਦੀਆਂ ਵੱਡੀਆਂ ਘਟਨਾਵਾਂ:
1984- ਦਿੱਲੀ 'ਚ ਸਿੱਖ ਵਿਰੋਧੀ ਦੰਗੇ ਹੋਏ
ਆਪ੍ਰੇਸ਼ਨ ਬਲਿਯੁ ਸਟਾਰ ਤੋਂ ਬਾਅਦ, ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਸਦੇ ਬਾਡੀਗਾਰਡਾਂ ਨੇ 31 ਅਕਤੂਬਰ 1984 ਨੂੰ ਕਤਲ ਕਰ ਦਿੱਤਾ ਸੀ। ਇੰਦਰਾ ਗਾਂਧੀ ਦੇ ਦੋਵੇਂ ਬਾਡੀਗਾਰਡ ਸਿੱਖ ਸਨ। ਇਸ ਤੋਂ ਬਾਅਦ ਦਿੱਲੀ ਸਮੇਤ ਕਈ ਹਿੱਸਿਆਂ ਵਿੱਚ ਸਿੱਖ ਵਿਰੋਧੀ ਦੰਗ ਭੜਕ ਪਏ। ਸਭ ਤੋਂ ਭਿਆਨਕ ਦੰਗੇ ਦਿੱਲੀ ਵਿੱਚ ਹੋਏ ਅਤੇ ਇਸ ਵਿੱਚ ਤਕਰੀਬਨ ਤਿੰਨ ਹਜ਼ਾਰ ਲੋਕ ਮਾਰੇ ਗਏ।
ਨਵੰਬਰ 1990 - ਦਿੱਲੀ ਦੇ ਸਦਰ ਬਾਜ਼ਾਰ, ਈਦਗਾਹ ਪਾਰਕ ਵਿੱਚ ਫਿਰਕੂ ਹਿੰਸਾ, 8 ਲੋਕਾਂ ਦੀ ਮੌਤ, 32 ਲੋਕ ਜ਼ਖਮੀ, 42 ਵਾਹਨ ਸਾੜੇ ਗਏ।
1990-91 - ਦਿੱਲੀ ਵਿੱਚ ਮੰਡਲ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਹੋਣ ਤੋਂ ਬਾਅਦ, ਦਿੱਲੀ ਰਾਖਵਾਂਕਰਨ ਵਿਰੋਧ ਪ੍ਰਦਰਸ਼ਨ ਦਾ ਕੇਂਦਰ ਬਣਿਆ ਰਿਹਾ। ਦਿੱਲੀ ਵਿੱਚ ਕਈ ਥਾਵਾਂ 'ਤੇ ਅੱਗਜਨੀ ਅਤੇ ਹਿੰਸਾ ਹੋਈ।
1992 - ਦਿੱਲੀ ਦੇ ਸੀਲਮਪੁਰ ਵਿੱਚ ਫਿਰਕੂ ਹਿੰਸਾ, ਲੱਗਭਗ 20 ਲੋਕਾਂ ਦੀ ਮੌਤ ਹੋ ਗਈ, ਬਹੁਤੇ ਲੋਕਾਂ ਦੀ ਮੌਤ ਸੜਨ ਕਾਰਨ ਹੋਈ।
2014 - ਦਿੱਲੀ ਦੇ ਤ੍ਰਿਲੋਕਪੁਰੀ ਵਿੱਚ ਇੱਕ ਮਾਮੂਲੀ ਵਿਵਾਦ ਨੇ ਦੰਗੇ ਦਾ ਰੂਪ ਧਾਰ ਲਿਆ। ਕੋਈ ਮਾਰਿਆ ਨਹੀਂ ਗਿਆ, 70 ਤੋਂ ਵੱਧ ਲੋਕ ਜ਼ਖਮੀ ਹੋਏ, ਬਹੁਤ ਸਾਰੇ ਲੋਕ ਗੋਲੀਬਾਰੀ ਨਾਲ ਜ਼ਖਮੀ ਹੋਏ।
ਰਾਜਧਾਨੀ ਵਿੱਚ ਪਿਛਲੇ 30 ਸਾਲਾਂ 'ਚ ਸਭ ਤੋਂ ਵੱਡੀ ਹਿੰਸਾ, 7 ਲੋਕਾਂ ਦੀ ਮੌਤ, 70 ਜ਼ਖਮੀ
ਏਬੀਪੀ ਸਾਂਝਾ
Updated at:
25 Feb 2020 02:20 PM (IST)
-1984 'ਚ ਦਿੱਲੀ 'ਚ ਸਿੱਖ ਵਿਰੋਧੀ ਦੰਗੇ ਹੋਏ
-ਉੱਤਰ-ਪੂਰਬੀ ਦਿੱਲੀ ਵਿੱਚ ਅੱਜ ਸਵੇਰੇ ਹਿੰਸਾ ਅਤੇ ਪੱਥਰਬਾਜ਼ੀ ਦੀਆਂ ਕਈ ਘਟਨਾਵਾਂ ਜਾਰੀ ਹਨ।
- - - - - - - - - Advertisement - - - - - - - - -