ਪੜਚੋਲ ਕਰੋ
Advertisement
152 ਬੱਚਿਆਂ ਦੀ ਮੌਤ ਮਗਰੋਂ ਸੁਪਰੀਮ ਕੋਰਟ ਦੀ ਸੂਬਾ ਤੇ ਕੇਂਦਰ ਸਰਕਾਰ ਨੂੰ ਫਿਟਕਾਰ
ਬਿਹਾਰ ‘ਚ ਦਿਮਾਗੀ ਬੁਖਾਰ ਨਾਲ ਮਾਸੂਮ ਬੱਚਿਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀ ਲੈ ਰਿਹਾ। ਹੁਣ ਇਸ ਮਾਮਲੇ ‘ਚ ਸੁਣਵਾਈ ਕਰਦੇ ਹੋਏ ਅੱਜ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੇ ਬਿਹਾਰ ਸਰਕਾਰ ਨੂੰ ਜੰਮ ਕੇ ਫਟਕਾਰ ਲਾਈ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਸਰਕਾਰਾਂ ਤੋਂ ਜਵਾਬ ਮੰਗਿਆ ਹੈ।
ਨਵੀਂ ਦਿੱਲੀ: ਬਿਹਾਰ ‘ਚ ਦਿਮਾਗੀ ਬੁਖਾਰ ਨਾਲ ਮਾਸੂਮ ਬੱਚਿਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀ ਲੈ ਰਿਹਾ। ਐਕਿਊਟ ਇੰਸੇਫੇਲਾਇਟੀਸ ਸਿੰਡ੍ਰੋਮ ਨਾਲ ਬਿਹਾਰ ‘ਚ ਹੁਣ ਤਕ 152 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਹੁਣ ਇਸ ਮਾਮਲੇ ‘ਚ ਸੁਣਵਾਈ ਕਰਦੇ ਹੋਏ ਅੱਜ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੇ ਬਿਹਾਰ ਸਰਕਾਰ ਨੂੰ ਜੰਮ ਕੇ ਫਟਕਾਰ ਲਾਈ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਸਰਕਾਰਾਂ ਤੋਂ ਜਵਾਬ ਮੰਗਿਆ ਹੈ।
ਕੋਰਟ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ 7 ਦਿਨਾਂ ‘ਚ ਰਿਪੋਰਟ ਦੇਣ ਲਈ ਕਿਹਾ ਹੈ। ਬੀਮਾਰੀ ਦੀ ਰੋਕਥਾਮ ਤੇ ਬੱਚਿਆਂ ਦੇ ਇਲਾਜ ਨੂੰ ਲੈ ਕੇ ਚੁੱਕੇ ਜਾ ਰਹੇ ਕਦਮਾਂ ਦਾ ਵੀ ਬਿਓਰਾ ਮੰਗਿਆ ਹੈ। ਸੁਣਵਾਈ ਦੌਰਾਨ ਬਿਹਾਰ ਸਰਕਾਰ ਨੇ ਕਿਹਾ ਕਿ ਹਾਲਾਤ ਕਾਬੂ ‘ਚ ਹਨ। ਇਸ ਦੇ ਜਵਾਬ ‘ਚ ਕੋਰਟ ਨੇ ਫਿਟਕਾਰ ਲਾਉਂਦੇ ਹੋਏ ਕਿਹਾ ਕਿ ਚੀਜ਼ਾਂ ਇਸ ਤਰ੍ਹਾਂ ਨਹੀਂ ਚੱਲ ਸਕਦੀਆਂ। ਸਰਕਾਰ ਨੂੰ ਜਵਾਬ ਦੇਣਾ ਹੋਵੇਗਾ। ਅਦਾਲਤ ਨੇ ਤਿੰਨ ਮੁੱਦਿਆਂ ਹੈਲਥ, ਨਿਊਟ੍ਰੀਸ਼ਨ ਤੇ ਸਾਫ-ਸਫਾਈ ਮੁੱਦਿਆਂ ‘ਤੇ ਜਵਾਬ ਮੰਗਿਆ ਹੈ।
ਸੁਜ਼ਫਰਪੁਰ ‘ਚ ਬੱਚਿਆਂ ਦੀ ਮੌਤ ਦੇ ਮਾਮਲੇ ‘ਚ ਦੋ ਪਟੀਸ਼ਨਾਂ ਸੁਪਰੀਮ ਕੋਰਟ ‘ਚ ਦਿੱਤੀਆਂ ਗਈਆਂ ਸੀ। ਇਸ ‘ਚ ਮੰਗ ਕੀਤੀ ਗਈ ਹੈ ਕਿ ਬਿਹਾਰ ਸਰਕਾਰ ਨੂੰ ਮੈਡੀਕਲ ਸੁਵਿਧਾ ਵਧਾਉਣ ਤੇ ਕੇਂਦਰ ਸਰਕਾਰ ਨੂੰ ਇਸ ਬਾਰੇ ਐਕਸ਼ਨ ਲੈਣ ਨੂੰ ਕਿਹਾ ਜਾਵੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਰਾਸ਼ੀਫਲ
ਕ੍ਰਿਕਟ
ਪੰਜਾਬ
Advertisement