Bihar Assembly Elections 2025: ਬਿਹਾਰ ਵਿਧਾਨ ਸਭਾ ਚੋਣਾਂ ਦਾ ਐਲਾਨ ਅਗਲੇ ਮਹੀਨੇ (ਅਕਤੂਬਰ) ਕੀਤਾ ਜਾਵੇਗਾ। ਸੂਤਰਾਂ ਦੇ ਹਵਾਲੇ ਨਾਲ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ। ਅਕਤੂਬਰ ਦੇ ਦੂਜੇ ਹਫ਼ਤੇ ਤਾਰੀਖਾਂ ਦਾ ਐਲਾਨ ਹੋ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਬਿਹਾਰ ਵਿੱਚ ਵੋਟਿੰਗ ਨਵੰਬਰ ਵਿੱਚ ਦੋ ਜਾਂ ਤਿੰਨ ਪੜਾਵਾਂ ਵਿੱਚ ਹੋ ਸਕਦੀ ਹੈ।
ਸੂਤਰਾਂ ਦੀ ਮੰਨੀਏ ਤਾਂ ਵੋਟਾਂ ਦੀ ਗਿਣਤੀ 15 ਤੋਂ 20 ਨਵੰਬਰ ਦੇ ਵਿਚਕਾਰ ਵੀ ਸੰਭਵ ਹੈ। ਤੁਹਾਨੂੰ ਦੱਸ ਦਈਏ ਕਿ SIR ਤੋਂ ਬਾਅਦ ਵੋਟਰ ਸੂਚੀ ਦਾ ਖਰੜਾ ਜਾਰੀ ਕਰ ਦਿੱਤਾ ਗਿਆ ਹੈ। ਇਸ ਮਹੀਨੇ ਦੇ ਅਖੀਰ ਵਿੱਚ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਣੀ ਹੈ। ਇਸ ਤੋਂ ਬਾਅਦ ਇਹ ਤੈਅ ਹੈ ਕਿ ਬਿਹਾਰ ਵਿੱਚ ਚੋਣਾਂ ਦਾ ਐਲਾਨ ਹੋ ਜਾਵੇਗਾ।
22 ਨਵੰਬਰ ਤੋਂ ਪਹਿਲਾਂ ਪੂਰੀ ਕਰ ਲਈ ਜਾਵੇਗੀ ਪ੍ਰਕਿਰਿਆ
ਬਿਹਾਰ ਵਿਧਾਨ ਸਭਾ ਚੋਣਾਂ ਸਬੰਧੀ ਆ ਰਹੀਆਂ ਖ਼ਬਰਾਂ ਅਨੁਸਾਰ, ਪੂਰੀ ਚੋਣ ਪ੍ਰਕਿਰਿਆ 22 ਨਵੰਬਰ ਦੀ ਆਖਰੀ ਮਿਤੀ ਤੋਂ ਪਹਿਲਾਂ ਪੂਰੀ ਕਰ ਲਈ ਜਾਵੇਗੀ। ਚੋਣਾਂ ਦਾ ਐਲਾਨ ਦੁਰਗਾ ਪੂਜਾ ਅਤੇ ਦੁਸਹਿਰੇ ਤੋਂ ਬਾਅਦ ਕੀਤਾ ਜਾਵੇਗਾ, ਜਦੋਂ ਕਿ ਵੋਟਿੰਗ ਦੀਆਂ ਤਰੀਕਾਂ ਛੱਠ ਪੂਜਾ ਤੋਂ ਬਾਅਦ ਤੈਅ ਕੀਤੀਆਂ ਜਾਣਗੀਆਂ।