INDIA Alliance Meeting : ਮੁੰਬਈ 'ਚ ਹੋਣ ਵਾਲੀ ਵਿਰੋਧੀ ਗਠਜੋੜ ਇੰਡੀਆ ਦੀ ਬੈਠਕ ਤੋਂ ਪਹਿਲਾਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅਕਾਲੀ ਦਲ ਅਤੇ ਇਨੈਲੋ ਨੂੰ ਵਿਰੋਧੀ ਗਠਜੋੜ 'ਚ ਸ਼ਾਮਲ ਕਰਨ ਲਈ ਸੰਪਰਕ ਕੀਤਾ ਹੈ।

 

ਮੁੰਬਈ ਬੈਠਕ 'ਚ ਨਿਤੀਸ਼ ਕੁਮਾਰ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਇੰਡੀਆ ਗਠਜੋੜ 'ਚ ਨਾਲ ਲੈਣ ਦਾ ਪ੍ਰਸਤਾਵ ਦੇ ਸਕਦੇ ਹਨ। ਆਗਾਮੀ 25 ਸਿਤੰਬਰ ਨੂੰ ਹਰਿਆਣਾ ਦੇ ਕੈਥਲ 'ਚ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸੰਸਥਾਪਕ ਚੌਧਰੀ ਦੇਵੀ ਲਾਲ ਦੇ ਜਨਮ ਦਿਨ 'ਤੇ ਹੋਣ ਵਾਲੀ ਰੈਲੀ 'ਚ ਨਿਤੀਸ਼ ਕੁਮਾਰ, ਤੇਜਸਵੀ ਯਾਦਵ ਅਤੇ ਸੁਖਬੀਰ ਬਾਦਲ ਹਿੱਸਾ ਲੈਣਗੇ।

 

ਓਪੀ ਚੌਟਾਲਾ ਅਤੇ ਸੁਖਬੀਰ ਬਾਦਲ ਦੇ ਸੰਪਰਕ ਵਿੱਚ ਨਿਤੀਸ਼ ਕੁਮਾਰ 

ਨਿਤੀਸ਼ ਕੁਮਾਰ ਲਗਾਤਾਰ ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਲਗਾਤਾਰ ਸੰਪਰਕ ਵਿੱਚ ਹਨ। ਇਸ ਤੋਂ ਇਲਾਵਾ ਕਾਂਗਰਸ ਦੇ ਉੱਚ ਸੂਤਰ ਇੰਡੀਆ ਗਠਜੋੜ ਦੀ ਤਰਫੋਂ ਬਸਪਾ ਨਾਲ ਸੰਪਰਕ ਕਰਨ ਦੀ ਗੱਲ ਤੋਂ ਇਨਕਾਰ ਕਰ ਰਹੇ ਹਨ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਮੁੰਬਈ 'ਚ ਹੋਣ ਵਾਲੀ ਵਿਰੋਧੀ ਗਠਜੋੜ ਇੰਡੀਆ ਦੀ ਬੈਠਕ ਤੋਂ ਪਹਿਲਾਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅਕਾਲੀ ਦਲ ਅਤੇ ਇਨੈਲੋ ਨੂੰ ਵਿਰੋਧੀ ਗਠਜੋੜ 'ਚ ਸ਼ਾਮਲ ਕਰਨ ਲਈ ਸੰਪਰਕ ਕੀਤਾ ਹੈ।


 





 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ