CM Nitish on PM Modi : PM ਅਹੁਦੇ ਦੇ ਚੇਹਰੇ ਨੂੰ ਲੈ ਕੇ 2024 ਦੀਆਂ ਚੋਣਾਂ 'ਤੇ ਨਿਤੀਸ਼ ਕੁਮਾਰ ਨੇ ਦਿੱਤਾ ਬਿਆਨ, ਜਾਣੋ ਕੀ ਕਿਹਾ ?
ਨਿਤੀਸ਼ ਕੁਮਾਰ ਨੇ ਅੱਜ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ 2024 ਦੀਆਂ ਲੋਕ ਸਭਾ ਚੋਣਾਂ ਲਈ ਇਕਜੁੱਟ ਹੋ ਜਾਣਾ ਚਾਹੀਦਾ ਹੈ। ਪੀਐਮ ਮੋਦੀ ਵੱਲ ਇਸ਼ਾਰਾ ਕਰਦੇ ਹੋਏ ਨਿਤੀਸ਼ ਕੁਮਾਰ ਨੇ ਕਿਹਾ ਕਿ 2014 'ਚ ਆਏ ਲੋਕ 2024 ਤੋਂ ਬਾਅਦ ਵੀ ਰਹਿ ਸਕਣਗੇ ਜਾਂ ਨਹੀਂ? ਉਨ੍ਹਾਂ ਨੂੰ 2024 ਦੀ ਚਿੰਤਾ ਕਰਨੀ ਚਾਹੀਦੀ ਹੈ।
Nitish Kumar On Opposition Unity : ਨਿਤੀਸ਼ ਕੁਮਾਰ ਨੇ ਅੱਜ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ 2024 ਦੀਆਂ ਲੋਕ ਸਭਾ ਚੋਣਾਂ ਲਈ ਇਕਜੁੱਟ ਹੋ ਜਾਣਾ ਚਾਹੀਦਾ ਹੈ। ਪੀਐਮ ਮੋਦੀ ਵੱਲ ਇਸ਼ਾਰਾ ਕਰਦੇ ਹੋਏ ਨਿਤੀਸ਼ ਕੁਮਾਰ ਨੇ ਕਿਹਾ ਕਿ 2014 'ਚ ਆਏ ਲੋਕ 2024 ਤੋਂ ਬਾਅਦ ਵੀ ਰਹਿ ਸਕਣਗੇ ਜਾਂ ਨਹੀਂ? ਉਨ੍ਹਾਂ ਨੂੰ 2024 ਦੀ ਚਿੰਤਾ ਕਰਨੀ ਚਾਹੀਦੀ ਹੈ।
ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਕੀ ਤੁਸੀਂ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਹੋਵੋਗੇ ? ਨਿਤੀਸ਼ ਕੁਮਾਰ ਨੇ ਕਿਹਾ, ''ਨਹੀਂ, ਸਾਡੇ ਕੋਲ ਕਿਸੇ ਅਹੁਦੇ ਲਈ ਕੋਈ ਦਾਅਵੇਦਾਰੀ ਨਹੀਂ ਹੈ। ਨਿਤੀਸ਼ ਕੁਮਾਰ ਨੇ ਮੰਗਲਵਾਰ ਨੂੰ ਭਾਜਪਾ ਨਾਲੋਂ ਨਾਤਾ ਤੋੜਦਿਆਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਅਸਤੀਫੇ ਦੇ ਤੁਰੰਤ ਬਾਅਦ ਨਿਤੀਸ਼ ਆਰ.ਜੇ.ਡੀ ਨੇਤਾ ਰਾਬੜੀ ਦੇਵੀ ਦੇ ਘਰ ਪਹੁੰਚੇ ਅਤੇ ਇੱਥੇ ਮੌਜੂਦ ਤੇਜਸਵੀ ਯਾਦਵ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮਹਾਗਠਜੋੜ (ਆਰਜੇਡੀ, ਕਾਂਗਰਸ ਅਤੇ ਖੱਬੇ ਪੱਖੀ) ਨੇ ਉਨ੍ਹਾਂ ਨੂੰ ਆਪਣਾ ਨੇਤਾ ਚੁਣ ਲਿਆ। ਨਿਤੀਸ਼ ਕੁਮਾਰ ਨੇ ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨਾਲ ਤੇਜਸਵੀ ਯਾਦਵ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
ਨਿਤੀਸ਼ ਦੇ ਇਸ ਕਦਮ ਤੋਂ ਬਾਅਦ ਜੇਡੀਯੂ ਦੇ ਨੇਤਾਵਾਂ ਨੇ ਉਨ੍ਹਾਂ ਨੂੰ 2024 ਦੀਆਂ ਆਮ ਚੋਣਾਂ 'ਚ ਵਿਰੋਧੀ ਧਿਰ ਦੀ ਤਰਫੋਂ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਕਹਿਣਾ ਸ਼ੁਰੂ ਕਰ ਦਿੱਤਾ ਹੈ। ਜਨਤਾ ਦਲ (ਯੂ) ਦੇ ਰਾਸ਼ਟਰੀ ਸੰਸਦੀ ਬੋਰਡ ਦੇ ਚੇਅਰਮੈਨ ਉਪੇਂਦਰ ਕੁਸ਼ਵਾਹਾ ਨੇ ਮੰਗਲਵਾਰ ਨੂੰ ਪਟਨਾ 'ਚ ਕਿਹਾ, ''ਜੇਕਰ ਤੁਸੀਂ ਦੇਸ਼ ਦੀਆਂ ਸ਼ਖਸੀਅਤਾਂ ਦਾ ਮੁਲਾਂਕਣ ਕਰਦੇ ਹੋ ਤਾਂ ਨਿਤੀਸ਼ ਕੁਮਾਰ ਪ੍ਰਧਾਨ ਮੰਤਰੀ ਬਣਨ ਦੇ ਯੋਗ ਹਨ। ਅਸੀਂ ਅੱਜ ਕੋਈ ਦਾਅਵਾ ਨਹੀਂ ਕਰ ਰਹੇ ਪਰ ਉਨ੍ਹਾਂ ਕੋਲ ਪ੍ਰਧਾਨ ਮੰਤਰੀ ਬਣਨ ਦੇ ਸਾਰੇ ਗੁਣ ਹਨ। ਇਸ ਦੇ ਨਾਲ ਹੀ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਨੇਤਾ ਸ਼ਰਦ ਯਾਦਵ ਨੇ ਵੀ ਕਿਹਾ ਕਿ ਨਿਤੀਸ਼ ਕੁਮਾਰ 2024 ਦੀਆਂ ਲੋਕ ਸਭਾ ਚੋਣਾਂ 'ਚ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਹੋ ਸਕਦੇ ਹਨ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।