Bihar Exit Poll Results 2024: ਦੇਸ਼ ਵਿੱਚ ਲੋਕ ਸਭਾ ਚੋਣਾਂ ਖਤਮ ਹੋ ਗਈਆਂ ਹਨ ਅਤੇ ਨਤੀਜੇ 4 ਜੂਨ ਨੂੰ ਘੋਸ਼ਿਤ ਕੀਤੇ ਜਾਣੇ ਹਨ। ਇੱਕ ਪਾਸੇ ਜਿੱਥੇ ਅੰਤਿਮ ਨਤੀਜਿਆਂ ਤੋਂ ਪਹਿਲਾਂ ਐਗਜ਼ਿਟ ਪੋਲ ਦੇ ਅੰਕੜੇ ਜਾਰੀ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਇਸ ਬਾਰੇ ਬਿਆਨ ਵੀ ਦਿੱਤੇ ਜਾ ਰਹੇ ਹਨ। ਆਰਜੇਡੀ ਦੇ ਸੰਸਦ ਮੈਂਬਰ ਮਨੋਜ ਝਾਅ ਨੇ ਐਗਜ਼ਿਟ ਪੋਲ ਦੇ ਅੰਕੜਿਆਂ ਨੂੰ ਲੈ ਕੇ ਕਿਹਾ ਹੈ ਕਿ ਸਾਨੂੰ 4 ਜੂਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ।


ਮਨੋਜ ਝਾਅ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਤੇਜਸਵੀ ਯਾਦਵ ਨੇ ਪ੍ਰਧਾਨ ਮੰਤਰੀ ਲਈ ਹਵਾ ਕੱਸ ਦਿੱਤੀ ਹੈ। ਪ੍ਰਧਾਨ ਮੰਤਰੀ ਰੁਜ਼ਗਾਰ 'ਤੇ ਨਹੀਂ ਬੋਲੇ ​​ਅਤੇ ਤੇਜਸਵੀ ਯਾਦਵ ਬੋਲਦੇ ਰਹੇ। ਪ੍ਰਧਾਨ ਮੰਤਰੀ ਚੋਣਾਂ 'ਚ ਮੱਝ, ਮੰਗਲਸੂਤਰ ਅਤੇ ਮੁਜਰੇ 'ਤੇ ਬੋਲਦੇ ਰਹੇ। ਇਸ ਤੋਂ ਬਾਅਦ ਵੀ ਜੇਕਰ ਉਹ (ਨਰਿੰਦਰ ਮੋਦੀ) ਦੁਬਾਰਾ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਮੈਨੂੰ ਚਿੰਤਾ ਹੋਵੇਗੀ ਕਿ ਸਾਡਾ ਲੋਕਤੰਤਰ ਓਨਾ ਸਿਹਤਮੰਦ ਨਹੀਂ ਹੈ ਜਿੰਨਾ ਅਸੀਂ ਸੋਚਦੇ ਹਾਂ।



ਰਾਸ਼ਟਰੀ ਜਨਤਾ ਦਲ ਦੇ ਸੰਸਦ ਮੈਂਬਰ ਮਨੋਜ ਝਾਅ ਨੇ ਕਿਹਾ ਹੈ ਕਿ ਸਾਨੂੰ 4 ਜੂਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਐਗਜ਼ਿਟ ਪੋਲ 'ਤੇ ਕਿਹਾ ਕਿ ਜੇਕਰ ਕੋਈ ਜਸ਼ਨ ਮਨਾਉਂਦਾ ਹੈ ਤਾਂ ਸਾਨੂੰ ਕੋਈ ਸਮੱਸਿਆ ਨਹੀਂ ਹੈ।


ਇੱਥੇ ਦਸ ਦਈਏ ਕਿ ਐਗਜਿਟ ਪੋਲ ਦੇ ਅੰਕੜਿਆਂ ਵਿੱਚ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਗੱਠਜੋੜ ਨੂੰ 353 ਤੋਂ 383 ਤੱਕ ਸੀਟਾਂ ਤੇ ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਨੂੰ 152 ਤੋਂ 182 ਸੀਟਾਂ ਮਿਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਸਾਲ 2019 ਦੀਆਂ ਚੋਣਾਂ ਵਿੱਚ ਭਾਜਪਾ ਨੇ 303 ਸੀਟਾਂ ਜਿੱਤੀਆਂ ਸਨ ਜਦਕਿ ਐਨਡੀਏ ਦੀਆਂ ਸੀਟਾਂ ਦੀ ਗਿਣਤੀ 353 ਸੀ। ਕਾਂਗਰਸ ਨੂੰ 53 ਸੀਟਾਂ ਤੇ ਉਸ ਦੇ ਸਹਿਯੋਗੀਆਂ ਨੂੰ 38 ਸੀਟਾਂ ਮਿਲੀਆਂ ਸਨ। ਲੋਕ ਸਭਾ ਚੋਣਾਂ 2024 ਦੇ ਨਤੀਜੇ 4 ਜੂਨ ਨੂੰ ਘੋਸ਼ਿਤ ਕੀਤੇ ਜਾਣੇ ਹਨ


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।