ਪਟਨਾ: ਬਿਹਾਰ ਵਿੱਚ ਹੁਣ ਜੇਕਰ ਕੋਈ ਵਿਅਕਤੀ ਆਪਣੇ ਬੁੱਢੇ ਮਾਪਿਆਂ ਦੀ ਸੇਵਾ ਨਹੀਂ ਕਰਦਾ ਤਾਂ ਉਸ ਨੂੰ ਜੇਲ੍ਹ ਵਿੱਚ ਵੀ ਜਾਣਾ ਪੈ ਸਕਦਾ ਹੈ। ਬਿਹਾਰ ਮੰਤਰੀ ਮੰਡਲ ਦੀ ਬੈਠਕ ਵਿੱਚ ਇਸ ਬਾਰੇ ਫੈਸਲਾ ਲਿਆ ਗਿਆ ਹੈ। ਸਰਕਾਰ ਮਾਤਾ-ਪਿਤਾ ਦੀ ਸ਼ਿਕਾਇਤ ਮਿਲਣ 'ਤੇ ਕਾਰਵਾਈ ਅਮਲ ਵਿੱਚ ਲਿਆਵੇਗੀ।
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪ੍ਰਧਾਨਗੀ ਵਿੱਚ ਮੰਗਲਵਾਰ ਨੂੰ ਹੋਈ ਬੈਠਕ ਵਿੱਚ ਕੁੱਲ 15 ਮਤਿਆਂ 'ਤੇ ਮੁਹਰ ਲਾਈ ਗਈ ਸੀ। ਬੈਠਕ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਇੱਕ ਅਧਿਕਾਰੀ ਨੇ ਦੱਸਿਆ ਕਿ ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਦਹਿਸ਼ਤੀ ਹਮਲੇ ਦਾ ਸ਼ਿਕਾਰ ਹੋਏ ਬਿਹਾਰ ਦੇ ਜਵਾਨਾਂ ਦੇ ਵਾਰਸਾਂ ਨੂੰ ਵੀ ਨੌਕਰੀ ਦੇਣ ਦਾ ਫੈਸਲਾ ਕੀਤਾ ਗਿਆ।