ਕਟਿਹਾਰ (ਬਿਹਾਰ): ਬਿਹਾਰ ਦੇ ਕਟਿਹਾਰ ਜ਼ਿਲ੍ਹੇ ਦ ਪੁਲਿਸ ਨੇ ਗੱਡੀਆਂ ਦੀ ਚੈਕਿੰਗ ਹੁੰਦੀ ਦੇਖ ਭੱਜ ਰਹੀ ਸਫਾਰੀ ਗੱਡੀ ’ਚੋਂ ਕਰੀਬ ਡੇਢ ਕੋਰੜ ਰੁਪਏ ਦੇ ਗ਼ੈਰਕਾਨੂੰਨੀ ਸੋਨੇ ਦੇ ਬਿਸਕੁਟ ਜ਼ਬਤ ਕੀਤੇ ਗਏ। ਪੁਲਿਸ ਅਧਿਕਾਰੀ ਵਿਕਾਸ ਕੁਮਾਰ ਨੇ ਦੱਸਿਆ ਕਿ ਕੌਮੀ ਰਾਜਮਾਰਗ 31 ’ਤੇ ਪੁਲਿਸ ਗੱਡੀਆਂ ਦੀ ਚੈਕਿੰਗ ਕਰ ਰਹੀ ਸੀ। ਇਸੀ ਦੌਰਾਨ ਚੈਕਿੰਗ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਇੱਕ ਸਫਾਰੀ ਕਾਰ ਸੜਕ ਕਿਨਾਰੇ ਲੱਗੇ ਰੁੱਖ ਨਾਲ ਟਕਰਾ ਗਈ ਜਿਸ ਵਿੱਚੋਂ ਕਰੀਬ ਡੇਢ ਕਰੋੜ ਰੁਪਏ ਦਾ ਗ਼ੈਰ ਕਾਨੂੰਨੀ ਸੋਨਾ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟੱਕਰ ਤੋਂ ਬਾਅਦ ਗੱਡੀ ’ਚ ਸਵਾਰ ਤਿੰਨ ਜਣੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਗੱਡੀ ਵਿੱਚੋਂ ਕੱਢਣ ਚੋਂ ਬਾਅਦ ਜਦੋਂ ਗੱਡੀ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਸੋਨੇ ਦੇ 29 ਬਿਸਕੁਟ ਮਿਲੇ ਜੋ ਲੁਕਾ ਕੇ ਰੱਖੇ ਗਏ ਸੀ। ਇਨ੍ਹਾਂ ਦਾ ਵਜ਼ਨ ਕਰੀਬ 4 ਕਿੱਲੋ 800 ਗਰਾਮ ਸੀ ਜਿਸ ਦੀ ਬਾਜ਼ਾਰ ਵਿੱਚ ਕੀਮਤ ਲਗਪਗ ਡੇਢ ਕਰੋੜ ਰੁਪਏ ਦੱਸੀ ਜਾ ਰਹੀ ਹੈ। ਐਸਪੀ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਕਟਿਹਾਰ ਸਦਰ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ ਤੇ ਇਨ੍ਹਾਂ ਵਿੱਚੋਂ ਇੱਕ ਨੂੰ ਮਾਮੂਲੀ ਇਲਾਜ ਤੋਂ ਬਾਅਦ ਹਿਰਾਸਤ ਵਿੱਚ ਲੈ ਲਿਆ ਹੈ।