Bikaner News Earthquake : ਰਾਜਸਥਾਨ ਦੇ ਬੀਕਾਨੇਰ 'ਚ ਐਤਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਬੀਕਾਨੇਰ ਵਿੱਚ ਭੂਚਾਲ ਦੀ ਤੀਬਰਤਾ 4.2 ਮਾਪੀ ਗਈ। ਭੂਚਾਲ ਦਾ ਕੇਂਦਰ ਬੀਕਾਨੇਰ ਤੋਂ 516 ਕਿਲੋਮੀਟਰ ਪੱਛਮ ਵਿੱਚ ਸੀ।ਇਸ ਤੋਂ ਅੱਧਾ ਘੰਟਾ ਪਹਿਲਾਂ ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.5 ਮਾਪੀ ਗਈ। ਬੀਕਾਨੇਰ ਤੋਂ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।


ਭਾਰਤ ਵਿੱਚ ਕਿੱਥੇ-ਕਿੱਥੇ  ਆਇਆ ਭੂਚਾਲ 


ਪਿਛਲੇ ਕੁਝ ਮਹੀਨਿਆਂ ਤੋਂ ਉੱਤਰੀ ਭਾਰਤ ਦੇ ਨਾਲ-ਨਾਲ ਉੱਤਰ ਪੂਰਬ ਦੇ ਸੂਬਿਆਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐੱਨ.ਸੀ.ਐੱਸ.) ਮੁਤਾਬਕ ਸ਼ੁੱਕਰਵਾਰ ਸਵੇਰੇ ਮੱਧ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 10.39 ਵਜੇ ਮਹਿਸੂਸ ਕੀਤਾ ਗਿਆ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.0 ਸੀ। ਇਸ ਦਾ ਕੇਂਦਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰ ਅਤੇ ਜ਼ਮੀਨ ਦੇ ਅੰਦਰ 10 ਕਿਲੋਮੀਟਰ ਸੀ। ਇਸ ਦੇ ਨਾਲ ਹੀ ਛੱਤੀਸਗੜ੍ਹ ਦੇ ਅੰਬਿਕਾਪੁਰ ਸਮੇਤ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਸੂਰਜਪੁਰ ਦੇ ਭਟਗਾਂਵ ਤੋਂ 11 ਕਿਲੋਮੀਟਰ ਦੂਰ ਸੀ। ਭੂਚਾਲ ਕਾਰਨ ਇਨ੍ਹਾਂ ਦੋਹਾਂ ਸੂਬਿਆਂ 'ਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ।


ਧਰਤੀ 50 ਸਕਿੰਟਾਂ ਲਈ ਹਿੱਲਦੀ ਰਹੀ


ਇਸ ਤੋਂ ਪਹਿਲਾਂ ਮੰਗਲਵਾਰ ਰਾਤ ਨੂੰ ਦਿੱਲੀ-ਐਨਸੀਆਰ ਦੇ ਖੇਤਰਾਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.6 ਸੀ।ਇਸ ਦਾ ਕੇਂਦਰ ਅਫਗਾਨਿਸਤਾਨ ਦੇ ਕਾਲਫਗਨ ਤੋਂ 90 ਕਿਲੋਮੀਟਰ ਦੂਰ ਸੀ। ਇਹ ਝਟਕੇ ਕਰੀਬ 50 ਸਕਿੰਟ ਤੱਕ ਮਹਿਸੂਸ ਕੀਤੇ ਗਏ। ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਆ ਗਏ। ਭੂਚਾਲ ਰਾਤ ਕਰੀਬ 10:17 ਵਜੇ ਆਇਆ। ਭਾਰਤ ਤੋਂ ਇਲਾਵਾ ਤੁਰਕਮੇਨਿਸਤਾਨ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਉਜ਼ਬੇਕਿਸਤਾਨ, ਚੀਨ ਅਤੇ ਕਿਰਗਿਸਤਾਨ ਵਿੱਚ ਵੀ ਇਸ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ, ਭਾਰਤ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਪਰ ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚ ਜਾਨ-ਮਾਲ ਦੇ ਨੁਕਸਾਨ ਦੀਆਂ ਖਬਰਾਂ ਆਈਆਂ ਹਨ।


 


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ