Punjab news: 'ਜਿਹੜੇ ਦਿੱਲੀ 'ਚ ਚੋਰ, ਉਹ ਪੰਜਾਬ 'ਚ ਸਾਧੂ ਕਿਵੇਂ ਬਣ ਸਕਦੇ?...', ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਬੋਲੇ ਮਜੀਠੀਆ
Punjab news: ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਬੋਲਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਕਿ ਜਿਹੜੇ ਲੋਕਾਂ ਨੇ ਇਹ ਘਪਲਾ ਦਿੱਲੀ ਵਿੱਚ ਕੀਤਾ ਹੈ, ਉਨ੍ਹਾਂ ਨੇ ਹੀ ਇਹ ਘਪਲਾ ਪੰਜਾਬ ਵਿੱਚ ਕੀਤਾ ਹੈ।
Punjab news: ਲੋਕ ਸਭਾ ਚੋਣਾਂ ਨੇੜੇ ਹਨ ਤਾਂ ਉੱਥੇ ਹੀ ਸਿਆਸੀ ਆਗੂ ਆਪਣੇ ਪਾਰਟੀ ਦੇ ਪ੍ਰਚਾਰ ਵਿੱਚ ਲੱਗੇ ਹੋਏ ਹਨ। ਇਸ ਤਹਿਤ ਹੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਖੰਨਾ ਪਹੁੰਚੇ।
ਇੱਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਕਿਹਾ ਕਿ ਜਿਹੜੇ ਲੋਕਾਂ ਨੇ ਇਹ ਘਪਲਾ ਦਿੱਲੀ ਵਿੱਚ ਕੀਤਾ ਹੈ, ਉਨ੍ਹਾਂ ਨੇ ਹੀ ਇਹ ਘਪਲਾ ਪੰਜਾਬ ਵਿੱਚ ਕੀਤਾ ਹੈ। ਜੇਕਰ ਉਹ ਦਿੱਲੀ ਵਿੱਚ ਚੋਰ ਹਨ ਤਾਂ ਪੰਜਾਬ ਵਿੱਚ ਸਾਧੂ ਕਿਵੇਂ ਬਣ ਸਕਦੇ ਹਨ? ਪੰਜਾਬ ਵਾਲਿਆਂ ਨੂੰ ਵੀ ਫੜਨਾ ਚਾਹੀਦਾ ਹੈ, ਇਨ੍ਹਾਂ ਕੰਪਨੀਆਂ ਬਾਰੇ ਮੈਂ 2022 ਵਿੱਚ ਸਵਾਲ ਖੜ੍ਹੇ ਕੀਤੇ ਸਨ।
ਮਜੀਠੀਆ ਨੇ ਕਿਹਾ ਕਿ ਦਿੱਲੀ ਵਾਲੇ ਤਾਂ ਫੜੇ ਗਏ ਪਰ ਪੰਜਾਬ ਵਾਲਿਆਂ ਨੂੰ ਕਿਸੇ ਨੇ ਨਹੀਂ ਫੜਿਆ ਹੈ। ਅਕਾਲੀ ਆਗੂ ਬਿਕਰਮ ਮਜੀਠੀਆ ਨੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਬਾਰੇ ਬੋਲਦਿਆਂ ਕਿਹਾ ਕਿ ਸੰਗਰੂਰ ਵਿੱਚ ਨਕਲੀ ਸ਼ਰਾਬ ਪੀਣ ਨਾਲ 25 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਹੜਾ ਮੁੱਖ ਮੰਤਰੀ ਪੰਜਾਬ ਦਾ ਜ਼ਿਲ੍ਹਾ ਹੈ ਅਤੇ ਵਿੱਤ ਮੰਤਰੀ ਦਾ ਹਲਕਾ ਹੈ। ਸਰਕਾਰ ਦੀ ਮਿਲੀਭੁਗਤ ਤੋਂ ਬਿਨਾਂ ਸਰਕਾਰ ਸ਼ਰਾਬ ਨਹੀਂ ਵੇਚ ਨਹੀਂ ਸਕਦੀ ਹੈ।
ਇਹ ਵੀ ਪੜ੍ਹੋ: Lok Sabha Election: ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਭਾਜਪਾ ਆਪਣੇ ਤਾਨਾਸ਼ਾਹੀ ਰਵੱਈਏ ਤੋਂ ਪਿੱਛੇ ਨਹੀਂ ਹਟ ਰਹੀ: ਆਪ
ਉੱਥੇ ਹੀ ਖੰਨਾ ਸ਼ਰਾਬ ਫੈਕਟਰੀ ਦੇ ਮਾਮਲੇ ਵਿੱਚ ਮਜੀਠੀਆ ਨੇ ਕਿਹਾ ਕਿ ਇੱਥੇ ਵਾਲਿਆਂ ਨੇ ਕੁਝ ਨਹੀਂ ਕਰਨਾ ਹੈ, ਜਿਹੜੇ ਇੱਥੇ ਕੰਮ ਕਰ ਰਹੇ ਸੀ, ਉਨ੍ਹਾਂ ਦੀ ਸੈਟਿੰਗਸ ਆਮ ਆਦਮੀ ਪਾਰਟੀ ਨਾਲ ਹੋ ਗਈ ਹੈ। ਮਾਈਨਿੰਗ ਮਾਫ਼ੀਆ ‘ਤੇ ਹਾਈਕੋਰਟ ਨੇ ਸਖ਼ਤ ਟਿੱਪਣੀ ਕੀਤੀ ਸੀ, ਮਾਈਨਿੰਗ ਦਾ ਪਰਚਾ ਮਸ਼ੀਨਰੀ ‘ਤੇ ਦਿੱਤਾ ਜਾ ਰਿਹਾ ਸੀ, ਇਨਸਾਨ ‘ਤੇ ਨਹੀਂ।
ਆਮ ਆਦਮੀ ਪਾਰਟੀ ਦੀ ਕਮਾਈ ਮਾਈਨਿੰਗ ਅਤੇ ਸ਼ਰਾਬ ਨਾਲ ਹੁੰਦੀ ਹੈ। ਇਸ ਦੇ ਨਾਲ ਹੀ ਮਜੀਠੀਆ ਨੇ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਬਾਰੇ ਹੋਰ ਖ਼ੁਲਾਸੇ ਹੋਣ ਦੀ ਗੱਲ ਕਹੀ।
ਇਹ ਵੀ ਪੜ੍ਹੋ: Punjab Politics: ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੁਖਦਾਈ ਪਰ ਲਾਸ਼ਾਂ 'ਤੇ ਰਾਜਨੀਤੀ ਨਾ ਕਰਨ ਜਾਖੜ-ਕੰਗ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।