SCO Meeting: ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣ ਲਈ ਭਾਰਤ ਦੌਰੇ 'ਤੇ ਹਨ। ਇਸ ਦੌਰਾਨ ਪਾਕਿਸਤਾਨ ਨੇ ਕਿਹਾ ਕਿ ਉਹ ਸਦਭਾਵਨਾ ਵਜੋਂ 600 ਭਾਰਤੀ ਮਛੇਰਿਆਂ ਨੂੰ ਰਿਹਾਅ ਕਰੇਗਾ। ਪਾਕਿਸਤਾਨ ਨੇ ਦਾਅਵਾ ਕੀਤਾ ਸੀ ਕਿ ਮਛੇਰਿਆਂ ਨੇ ਸਮੁੰਦਰੀ ਸੀਮਾ ਦੀ ਉਲੰਘਣਾ ਕੀਤੀ ਹੈ। ਇਸ ਦੇ ਲਈ ਇਨ੍ਹਾਂ ਲੋਕਾਂ ਨੂੰ ਜੇਲ੍ਹ ਵਿੱਚ ਰੱਖਿਆ ਗਿਆ ਹੈ।
ਰਿਪੋਰਟ ਮੁਤਾਬਕ 600 ਮਛੇਰਿਆਂ 'ਚੋਂ 200 ਨੂੰ 12 ਮਈ ਨੂੰ ਰਿਹਾਅ ਕੀਤਾ ਜਾਵੇਗਾ। ਬਾਕੀ 400 ਮਛੇਰਿਆਂ ਨੂੰ 14 ਮਈ ਨੂੰ ਰਿਹਾਅ ਕੀਤਾ ਜਾਵੇਗਾ। ਇਹ ਫੈਸਲਾ ਅਜਿਹੇ ਸਮੇਂ ਵਿੱਚ ਲਿਆ ਗਿਆ ਹੈ ਜਦੋਂ ਬਿਲਾਵਲ ਭੁੱਟੋ ਸ਼ੁੱਕਰਵਾਰ ਨੂੰ ਗੋਆ ਦੇ ਬੇਨੌਲੀਮ ਵਿੱਚ ਐਸਸੀਓ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਵਿੱਚ ਸ਼ਾਮਲ ਹੋਏ। ਅਜਿਹੇ 'ਚ ਇਸ ਨੂੰ ਸਕਾਰਾਤਮਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਦਰਅਸਲ, ਬਿਲਾਵਲ ਪਿਛਲੇ 12 ਸਾਲਾਂ ਵਿੱਚ ਭਾਰਤ ਦਾ ਦੌਰਾ ਕਰਨ ਵਾਲੇ ਪਹਿਲੇ ਪਾਕਿਸਤਾਨੀ ਵਿਦੇਸ਼ ਮੰਤਰੀ ਹਨ। 2011 ਵਿੱਚ, ਪਾਕਿਸਤਾਨ ਦੀ ਤਤਕਾਲੀ ਵਿਦੇਸ਼ ਮੰਤਰੀ ਹਿਨਾ ਰੱਬਾਨੀ ਖਾਰ ਨੇ ਭਾਰਤ ਦਾ ਦੌਰਾ ਕੀਤਾ ਅਤੇ ਆਪਣੇ ਤਤਕਾਲੀ ਹਮਰੁਤਬਾ ਐਸਐਮ ਕ੍ਰਿਸ਼ਨਾ ਨਾਲ ਗੱਲਬਾਤ ਕੀਤੀ। ਤਤਕਾਲੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ 2014 ਵਿੱਚ ਪੀਐਮ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ ਸਨ।
ਮੀਟਿੰਗ ਵਿੱਚ ਕੀ ਹੋਇਆ?
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਆਪਣੇ ਪਾਕਿਸਤਾਨੀ ਹਮਰੁਤਬਾ ਬਿਲਾਵਲ ਭੁੱਟੋ-ਜ਼ਰਦਾਰੀ ਦੀ ਮੌਜੂਦਗੀ 'ਚ ਐੱਸਸੀਓ ਦੀ ਬੈਠਕ 'ਚ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਅੱਤਵਾਦ ਦੇ ਸਾਰੇ ਰੂਪਾਂ ਅਤੇ ਇਸ ਦੇ ਵਿੱਤ ਪੋਸ਼ਣ ਨੂੰ ਬਿਨਾਂ ਕਿਸੇ ਭੇਦਭਾਵ ਦੇ ਰੋਕਿਆ ਜਾਣਾ ਚਾਹੀਦਾ ਹੈ।
ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਕਿਹਾ, "ਜਦੋਂ ਮੈਂ ਇਸ ਵਿਸ਼ੇ 'ਤੇ ਬੋਲਦਾ ਹਾਂ, ਤਾਂ ਮੈਂ ਨਾ ਸਿਰਫ਼ ਪਾਕਿਸਤਾਨ ਦੇ ਵਿਦੇਸ਼ ਮੰਤਰੀ ਵਜੋਂ ਬੋਲਦਾ ਹਾਂ, ਜਿਸ ਦੇ ਲੋਕਾਂ ਨੇ ਸਭ ਤੋਂ ਵੱਧ ਹਮਲਿਆਂ ਵਿੱਚ ਸਭ ਤੋਂ ਵੱਧ ਨੁਕਸਾਨ ਝੱਲਿਆ ਹੈ, ਮੈਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਵਜੋਂ ਵੀ ਬੋਲਦਾ ਹਾਂ ਤੇ ਮੈਂ ਉਸ ਬੇਟੇ ਦੇ ਰੂਪ ਵਿੱਚ ਬੋਲ ਰਿਹਾ ਹਾਂ ਜਿਸਦੀ ਮਾਂ ਦੀ ਅੱਤਵਾਦੀਆਂ ਦੁਆਰਾ ਹੱਤਿਆ ਕਰ ਦਿੱਤੀ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।