(Source: ECI/ABP News)
ਮੋਦੀ ਸਰਕਾਰ ਨੇ ਕੁੜੀਆਂ ਦੇ ਵਿਆਹ ਦੀ ਉਮਰ ਵਧਾਉਣ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
Parliament Winter Session: ਦੇਸ਼ 'ਚ ਜਲਦ ਹੀ ਲੜਕੀਆਂ ਲਈ ਵਿਆਹ ਦੀ ਘੱਟੋ-ਘੱਟ ਉਮਰ ਵਧਾਈ ਜਾ ਸਕਦੀ ਹੈ। ਇਸ ਸਬੰਧ 'ਚ ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ 'ਚ ਇੱਕ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ ਹੈ।
![ਮੋਦੀ ਸਰਕਾਰ ਨੇ ਕੁੜੀਆਂ ਦੇ ਵਿਆਹ ਦੀ ਉਮਰ ਵਧਾਉਣ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ Bill may be introduced in this session to increase the age of marriage of girls ਮੋਦੀ ਸਰਕਾਰ ਨੇ ਕੁੜੀਆਂ ਦੇ ਵਿਆਹ ਦੀ ਉਮਰ ਵਧਾਉਣ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ](https://feeds.abplive.com/onecms/images/uploaded-images/2021/11/29/853d98dc53e563568ca0dbd521e131a4_original.jpg?impolicy=abp_cdn&imwidth=1200&height=675)
Parliament Winter Session: ਲੜਕੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ ਵਧਾਉਣ ਨਾਲ ਸਬੰਧਤ ਬਿੱਲ ਨੂੰ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ। ਪਿਛਲੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਦਿੱਤੇ ਆਪਣੇ ਭਾਸ਼ਣ ਵਿੱਚ ਸਰਕਾਰ ਦਾ ਇਰਾਦਾ ਜ਼ਾਹਰ ਕੀਤਾ ਸੀ।
ਲੜਕੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ ਸੀਮਾ ਜਲਦੀ ਹੀ 18 ਤੋਂ ਵਧਾ ਕੇ 21 ਸਾਲ ਕੀਤੀ ਜਾ ਸਕਦੀ ਹੈ। ਇਸ ਦੇ ਲਈ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਨਾਲ ਸਬੰਧਤ ਬਿੱਲ ਸੰਸਦ ਦੇ ਇਸ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।
ਵਿਆਹ ਦੀ ਉਮਰ ਵਧਾਉਣ ਲਈ ਬਾਲ ਵਿਆਹ ਕਾਨੂੰਨ ਵਿੱਚ ਸੋਧ ਕੀਤੀ ਜਾਵੇਗੀ। ਫਿਲਹਾਲ ਇਸ ਕਾਨੂੰਨ 'ਚ ਲੜਕੀਆਂ ਦੇ ਵਿਆਹ ਦੀ ਉਮਰ ਹੱਦ 18 ਸਾਲ ਤੈਅ ਕੀਤੀ ਗਈ ਹੈ।
ਮੰਨੀਆ ਜਾ ਰਿਹਾ ਹੈ ਕਿ ਬੁੱਧਵਾਰ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ 'ਚ ਕਾਨੂੰਨ 'ਚ ਬਦਲਾਅ ਦੇ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੁੱਦੇ 'ਤੇ ਪਿਛਲੇ ਸਾਲ ਗਠਿਤ ਟਾਸਕ ਫੋਰਸ ਨੇ ਆਪਣੀ ਰਿਪੋਰਟ 'ਚ ਵਿਆਹ ਦੀ ਘੱਟੋ-ਘੱਟ ਉਮਰ 18 ਤੋਂ ਵਧਾ ਕੇ 21 ਸਾਲ ਕਰਨ ਦੀ ਸਿਫਾਰਿਸ਼ ਕੀਤੀ ਸੀ।
ਦੱਸ ਦਈਏ ਕਿ ਸਾਬਕਾ ਸੰਸਦ ਮੈਂਬਰ ਜਯਾ ਜੇਤਲੀ ਦੀ ਪ੍ਰਧਾਨਗੀ ਹੇਠ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਸੀ। ਟਾਸਕ ਫੋਰਸ ਨੇ ਆਪਣੀ ਰਿਪੋਰਟ 'ਚ ਮਾਂ ਬਣਨ ਦੀ ਉਮਰ ਸੀਮਾ ਅਤੇ ਔਰਤਾਂ ਨਾਲ ਜੁੜੇ ਹੋਰ ਮੁੱਦਿਆਂ 'ਤੇ ਵੀ ਆਪਣੀ ਸਿਫਾਰਸ਼ ਦਿੱਤੀ ਸੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਲਾਲ ਕਿਲੇ ਤੋਂ ਆਜ਼ਾਦੀ ਦਿਵਸ ਮੌਕੇ ਦਿੱਤੇ ਆਪਣੇ ਭਾਸ਼ਣ ਵਿੱਚ ਐਲਾਨ ਕੀਤਾ ਸੀ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਵਿਆਹ ਦੀ ਉਮਰ ਵਧਾਉਣ ਦੀ ਸੰਭਾਵਨਾ 'ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)