ਨਵੀਂ ਦਿੱਲੀ: ਬੀਤੇ ਕੱਲ੍ਹ ਰਾਜ ਸਭਾ ਵਿੱਚ ਜੰਮੂ ਤੇ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਵਾਲੀ ਧਾਰਾ 370 ਨੂੰ ਸੋਧਣ ਮਗਰੋਂ ਹੁਣ ਇਹ ਸੋਧ ਬਿਲ ਅੱਜ ਲੋਕ ਸਭਾ ਵਿੱਚ ਪੇਸ਼ ਹੋ ਸਕਦਾ ਹੈ। ਹਾਲਾਂਕਿ, ਸਪੱਸ਼ਟ ਬਹੁਮਤ ਹਾਸਲ ਹੋਣ ਕਾਰਨ ਭਾਰਤੀ ਜਨਤਾ ਪਾਰਟੀ ਨੂੰ ਇਸ ਬਿਲ ਨੂੰ ਪਾਸ ਕਰਵਾਉਣ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਜਾਪਦੀ। ਲੋਕ ਸਭਾ ਤੋਂ ਪਾਸ ਹੋਣ ਮਗਰੋਂ ਜੰਮੂ-ਕਸ਼ਮੀਰ ਤੋਂ ਧਾਰਾ 370 ਵਿਹਾਰਕ ਰੂਪ ਵਿੱਚ ਖ਼ਤਮ ਹੋ ਜਾਵੇਗੀ।
ਰਾਜ ਸਭਾ ਵਿੱਚ ਸੋਮਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਧਾਰਾ 370 ਤੇ ਤਿੰਨ ਖੰਡਾਂ ਵਿੱਚੋਂ ਪਹਿਲੇ ਦੀ ਵਰਤੋਂ ਕਰਦਿਆਂ ਅਗਲੇ ਦੋ ਖ਼ਤਮ ਕਰ ਦਿੱਤੇ। ਇਸ ਨਾਲ ਸੂਬੇ ਦਾ ਵਿਸ਼ੇਸ਼ ਰਾਜ ਖ਼ਤਮ ਹੋ ਗਿਆ ਅਤੇ ਨਾਲ ਹੀ ਜੰਮੂ ਕਸ਼ਮੀਰ ਅਤੇ ਲੱਦਾਖ ਦੋ ਵੱਖ-ਵੱਖ ਕੇਂਦਰ ਸ਼ਾਸ਼ਤ ਪ੍ਰਦੇਸ਼ ਐਲਾਨ ਦਿੱਤੇ ਗਏ।
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕੀਤੀ ਇਸ ਤਬਦੀਲੀ ਕਾਰਨ ਹੁਣ ਜੰਮੂ ਕਸ਼ਮੀਰ ਵਿੱਚ ਦੇਸ਼ ਦਾ ਕੋਈ ਵੀ ਨਾਗਰਿਕ ਆਪਣੀ ਜਾਇਦਾਦ ਬਣਾ ਸਕਦਾ ਹੈ। ਯਾਨੀ ਕਿ ਹੁਣ ਉੱਥੇ ਵੱਡੇ ਕਾਰੋਬਾਰੀਆਂ ਲਈ ਰਾਹ ਮੋਕਲਾ ਹੋ ਗਿਆ ਹੈ। ਇਸ ਦੇ ਨਾਲ ਹੀ ਉੱਥੇ ਕੋਈ ਵੀ ਸਰਕਾਰੀ ਨੌਕਰੀ ਹਾਸਲ ਕਰ ਸਕਦਾ ਹੈ ਅਤੇ ਕੋਈ ਵੀ ਚੋਣ ਲੜ ਸਕਦਾ ਹੈ। ਹੁਣ ਦਿੱਲੀ ਵਾਂਗ ਨਵੇਂ ਬਣੇ ਕੇਂਦਰ ਸ਼ਾਸ਼ਤ ਪ੍ਰਦੇਸ਼ ਜੰਮੂ ਤੇ ਕਸ਼ਮੀਰ ਦੀ ਵਿਧਾਨ ਸਭਾ ਦਾ ਕਾਰਜਕਾਲ ਛੇ ਸਾਲ ਦੀ ਬਜਾਏ ਪੰਜ ਸਾਲ ਦਾ ਹੋਵੇਗਾ। ਹੁਣ ਕੇਂਦਰ ਸਰਕਾਰ ਵੱਲੋਂ ਲਾਗੂ ਕੀਤਾ ਕੋਈ ਵੀ ਫੈਸਲਾ ਸਿੱਧਾ ਜੰਮੂ ਕਸ਼ਮੀਰ ਤੇ ਲੱਦਾਖ ਦੇ ਲੋਕਾਂ 'ਤੇ ਲਾਗੂ ਹੋਵੇਗਾ।
ਆਰਟੀਕਲ 370: ਰਾਜ ਸਭਾ ਮਗਰੋਂ ਅੱਜ ਲੋਕ ਸਭਾ 'ਚ ਹੋਵੇਗਾ ਵੱਡਾ ਧਮਾਕਾ
ਏਬੀਪੀ ਸਾਂਝਾ
Updated at:
06 Aug 2019 09:43 AM (IST)
ਜੰਮੂ ਤੇ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਵਾਲੀ ਧਾਰਾ 370 ਨੂੰ ਸੋਧਣ ਮਗਰੋਂ ਹੁਣ ਇਹ ਸੋਧ ਬਿਲ ਅੱਜ ਲੋਕ ਸਭਾ ਵਿੱਚ ਪੇਸ਼ ਹੋ ਸਕਦਾ ਹੈ। ਹਾਲਾਂਕਿ, ਸਪੱਸ਼ਟ ਬਹੁਮਤ ਹਾਸਲ ਹੋਣ ਕਾਰਨ ਭਾਰਤੀ ਜਨਤਾ ਪਾਰਟੀ ਨੂੰ ਇਸ ਬਿਲ ਨੂੰ ਪਾਸ ਕਰਵਾਉਣ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਜਾਪਦੀ।
- - - - - - - - - Advertisement - - - - - - - - -