ਪੜਚੋਲ ਕਰੋ
Advertisement
Bird Flu: ਹੁਣ ਦੇਸ਼ 'ਚ 'ਬਰਡ ਫਲੂ' ਦਾ ਖ਼ਤਰਾ, ਗੁਜਰਾਤ, ਹਿਮਾਚਲ. ਐਮਪੀ ਸਮੇਤ ਪੰਜ ਸੂਬਿਆਂ ਵਿਚ ਹਜ਼ਾਰਾਂ ਪੰਛੀਆਂ ਦੀ ਮੌਤ
ਰਾਜਸਥਾਨ, ਕੇਰਲ ਅਤੇ ਮੱਧ ਪ੍ਰਦੇਸ਼ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿਚ ਵੀ ਬਰਡ ਫਲੂ ਦੇ ਮਾਮਲੇ ਸਾਹਮਣੇ ਆਏ ਹਨ। ਅਧਿਕਾਰੀਆਂ ਨੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਪੋਂਗ ਡੈਮ ਝੀਲ ਖੇਤਰ ਵਿਚ ਮਰੇ ਪ੍ਰਵਾਸੀ ਪੰਛੀਆਂ ਵਿਚ ਬਰਡ ਫਲੂ ਦੀ ਪੁਸ਼ਟੀ ਕੀਤੀ ਹੈ।
ਕੋਰੋਨਾਵਾਇਰਸ ਤੋਂ ਬਾਅਦ ਰਾਜਸਥਾਨ, ਕੇਰਲ ਅਤੇ ਮੱਧ ਪ੍ਰਦੇਸ਼ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿਚ ਬਰਡ ਫਲੂ ਦੇ ਮਾਮਲੇ ਸਾਹਮਣੇ ਆਏ ਹਨ। ਅਧਿਕਾਰੀਆਂ ਨੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਪੋਂਗ ਡੈਮ ਝੀਲ ਖੇਤਰ ਵਿਚ ਮਰੇ ਪ੍ਰਵਾਸੀ ਪੰਛੀਆਂ ਵਿਚ ਬਰਡ ਫਲੂ ਦੀ ਪੁਸ਼ਟੀ ਕੀਤੀ ਹੈ। ਰਾਜਸਥਾਨ ਵਿੱਚ ਵੀ ਕਈ ਜ਼ਿਲ੍ਹਿਆਂ ਵਿੱਚ ਪੰਛੀਆਂ ਦੀ ਮੌਤ ਹੋ ਗਈ ਹੈ। ਸੋਮਵਾਰ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 170 ਤੋਂ ਵੱਧ ਪੰਛੀਆਂ ਦੀ ਮੌਤ ਹੋਈ।
ਪਸ਼ੂ ਪਾਲਣ ਵਿਭਾਗ ਮੁਤਾਬਕ ਸੂਬੇ ਵਿੱਚ 425 ਤੋਂ ਵੱਧ ਕਾਂ ਅਤੇ ਹੋਰ ਪੰਛੀਆਂ ਦੀ ਮੌਤ ਹੋਈ ਹੈ। ਝਾਲਾਵਾੜ ਦੇ ਪੰਛੀਆਂ ਦੇ ਨਮੂਨਿਆਂ ਨੂੰ ਭੋਪਾਲ ਦੇ ਰਾਸ਼ਟਰੀ ਉੱਚ ਸੁਰੱਖਿਆ ਪਸ਼ੂ ਸੰਸਥਾਨ ਵਿੱਚ ਜਾਂਚ ਲਈ ਭੇਜਿਆ ਗਿਆ, ਜਿਸ ਵਿੱਚ ਬਰਡ ਫਲੂ ਦੀ ਪੁਸ਼ਟੀ ਹੋ ਗਈ ਹੈ, ਜਦੋਂਕਿ ਦੂਜੇ ਜ਼ਿਲ੍ਹਿਆਂ ਦੇ ਪੰਛੀਆਂ ਦੇ ਨਮੂਨਿਆਂ ਦਾ ਨਤੀਜਾ ਅਜੇ ਤੱਕ ਨਹੀਂ ਮਿਲਿਆ ਹੈ।
H5N8 ਵਾਇਰਸ ਦੇ ਫੈਲਣ ਨੂੰ ਰੋਕਣ ਲਈ 40,000 ਪੰਛੀ ਮਾਰੇ ਜਾਣਗੇ
ਦੂਜੇ ਪਾਸੇ ਕੇਰਲ ਦੇ ਕੋਟਾਯਮ ਅਤੇ ਅਲਪੂਝਾ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਬਰਡ ਫਲੂ ਦੇ ਫੈਲਣ ਬਾਰੇ ਜਾਣਕਾਰੀ ਸਾਹਮਣੇ ਆਈ ਹੈ, ਜਿਸ ਕਾਰਨ ਪ੍ਰਸ਼ਾਸਨ ਨੇ ਪ੍ਰਭਾਵਿਤ ਇਲਾਕਿਆਂ ਦੇ ਨੇੜੇ ਇੱਕ ਕਿਲੋਮੀਟਰ ਦੇ ਘੇਰੇ ਵਿੱਚ ਬਤਖਾਂ, ਮੁਰਗੀਆਂ ਅਤੇ ਹੋਰ ਘਰੇਲੂ ਪੰਛੀਆਂ ਨੂੰ ਮਾਰਨ ਦੇ ਆਦੇਸ਼ ਦਿੱਤੇ ਹਨ। ਅਧਿਕਾਰੀਆਂ ਨੇ ਕਿਹਾ ਕਿ ਐਚ5ਐਨ8 ਵਾਇਰਸ ਫੈਲਣ ਤੋਂ ਰੋਕਣ ਲਈ ਲਗਪਗ 40,000 ਪੰਛੀਆਂ ਨੂੰ ਮਾਰਨਾ ਪਏਗਾ।
ਹੁਣ ਤੱਕ ਹਿਮਾਚਲ ਪ੍ਰਦੇਸ਼ ਦੇ ਪੌਂਗ ਡੈਮ ਝੀਲ ਨੇੜੇਚ 1800 ਦੇ ਕਰੀਬ ਪ੍ਰਵਾਸੀ ਪੰਛੀ ਮਰੇ ਹੋਏ ਪਾਏ ਗਏ ਹਨ। ਦੂਜੇ ਪਾਸੇ ਕਾਂਗੜਾ ਦੇ ਜ਼ਿਲ੍ਹਾ ਕੁਲੈਕਟਰ ਰਾਕੇਸ਼ ਪ੍ਰਜਾਪਤੀ ਨੇ ਜ਼ਿਲ੍ਹੇ ਦੇ ਫਤਹਿਪੁਰ, ਡੇਹਰਾ, ਜਵਾਲੀ ਅਤੇ ਇੰਡੋਰਾ ਸਬ ਡਿਵੀਜ਼ਨਾਂ ਵਿੱਚ ਮੁਰਗੀ, ਬਤੱਖ, ਹਰ ਜਾਤੀ ਦੀਆਂ ਮੱਛੀਆਂ ਅਤੇ ਸਬੰਧਤ ਉਤਪਾਦਾਂ ਜਿਵੇਂ ਕਿ ਅੰਡੇ, ਮੀਟ, ਚਿਕਨ ਆਦਿ ਦੀ ਵਿਕਰੀ ‘ਤੇ ਪਾਬੰਦੀ ਲਗਾਈ ਹੈ।
ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਬਾਰਸ਼ ਨੇ ਵਧਾਈ ਠੰਢ, ਤਾਪਮਾਨ ਰਿਹਾ ਆਮ ਨਾਲੋਂ ਜ਼ਿਆਦਾ
ਕੇਰਲ ਦੇ ਕਈ ਜ਼ਿਲ੍ਹਿਆਂ ਵਿੱਚ ਹਾਈ ਅਲਰਟ
ਅਧਿਕਾਰੀਆਂ ਨੇ ਦੱਸਿਆ ਕਿ ਮਰੇ ਹੋਏ ਪੰਛੀਆਂ ਦਾ ਬਰਡ ਫਲੂ ਲਈ ਨਿਰਧਾਰਤ ਨਿਰਦੇਸ਼ਾਂ ਤਹਿਤ ਨਿਪਟਾਰਾ ਕੀਤਾ ਗਿਆ ਸੀ। ਅਧਿਕਾਰੀਆਂ ਨੇ ਕਿਹਾ ਕਿ ਸੂਬਿਆਂ ਵਿੱਚ ਹੋਰ ਜਲ ਭੰਡਾਰਾਂ ਵਿੱਚ ਕਿਸੇ ਪੰਛੀ ਦੀ ਮੌਤ ਦੀ ਖ਼ਬਰ ਨਹੀਂ ਹੈ। ਕੇਰਲਾ ਵਿਚ ਸਥਿਤੀ ਕੰਟਰੋਲ ਹੇਠ ਹੋਣ ਦੇ ਬਾਵਜੂਦ ਪ੍ਰਸ਼ਾਸਨ ਨੇ ਜ਼ਿਲ੍ਹਿਆਂ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ ਕਿਉਂਕਿ ਇਹ ਵਾਇਰਸ ਮਨੁੱਖਾਂ ਨੂੰ ਵੀ ਸੰਕਰਮਿਤ ਕਰਨ ਦੀ ਸਮਰੱਥਾ ਰੱਖਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement