Birender Singh Resigns: ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਹਰਿਆਣਾ ਤੋਂ ਵੱਡਾ ਝਟਕਾ ਲੱਗਿਆ ਹੈ। ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਨੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਉਹ 9 ਅਪ੍ਰੈਲ ਨੂੰ ਕਾਂਗਰਸ ਵਿੱਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ 10 ਮਾਰਚ ਨੂੰ ਬੀਰੇਂਦਰ ਸਿੰਘ ਦੇ ਬੇਟੇ ਤੇ ਹਿਸਾਰ ਤੋਂ ਸੰਸਦ ਮੈਂਬਰ ਬ੍ਰੀਜੇਂਦਰ ਸਿੰਘ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਹ ਵੀ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਉਨ੍ਹਾਂ ਨੂੰ ਹਿਸਾਰ ਤੋਂ ਹੀ ਲੋਕ ਸਭਾ ਸੀਟ ਦੇ ਸਕਦੀ ਹੈ।
ਬੀਰੇਂਦਰ ਸਿੰਘ ਨੇ ਪਿਛਲੇ ਦਿਨਾਂ ਵਿੱਚ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੇ ਨਾਲ ਕੁਝ ਵਿਧਾਇਕ ਵੀ ਕਾਂਗਰਸ ਵਿੱਚ ਸ਼ਾਮਲ ਹੋਣਗੇ। ਇਸ ਖ਼ਬਰ ਨੂੰ ਉਨ੍ਹਾਂ ਨੇ ਖ਼ੁਦ ਸੋਸ਼ਲ ਮੀਡੀਆ ਉੱਤੇ ਸਾਂਝਾ ਕੀਤਾ ਸੀ।
ਦਰਅਸਲ ਪਿਛਲੇ ਕੁਝ ਦਿਨਾਂ ਤੋਂ ਬੀਰੇਂਦਰ ਭਾਰਤੀ ਜਨਤਾ ਪਾਰਟੀ ਤੇ ਜਨ ਨਾਇਕ ਜਨਤਾ ਪਾਰਟੀ ਉੱਤੇ ਹਮਲਾਵਰ ਹਨ। ਉਨ੍ਹਾਂ ਨੇ ਕਿਹਾ ਸੀ ਕਿ ਜੇਜੇਪੀ, ਭਾਰਤੀ ਜਨਤਾ ਪਾਰਟੀ ਦੀ ਬੀ ਟੀਮ ਨਹੀਂ ਸਗੋਂ ਇਹ ਤਾਂ ਇਨ੍ਹਾਂ ਦੇ ਰਿਜ਼ਰਵ ਪਲੇਅਰ ਹਨ। ਜੇਜੇਪੀ ਨੇ ਕਿਹਾ ਹੈ ਕਿ ਉਹ ਸਾਰੀਆਂ ਸੀਟਾਂ ਉੱਤੇ ਉਮੀਦਵਾਰ ਖੜ੍ਹੇ ਕਰੇਗੀ ਅਝਿਹੇ ਵਿੱਚ ਭਾਜਪਾ ਉਨ੍ਹਾਂ ਨੂੰ ਦੱਸੇਗੀ ਕਿ ਕਿਹੜੀਆਂ ਸੀਟਾਂ ਉੱਤੇ ਉਮੀਦਵਾਰ ਖੜ੍ਹੇ ਕਰਨੇ ਹਨ।
ਕੌਣ ਨੇ ਬੀਰੇਂਦਰ ਸਿੰਘ
ਬੀਰੇਂਦਰ ਸਿੰਘ ਕਿਸਾਨ ਨੇਤਾ ਸਰ ਛੋਟੂ ਰਾਮ ਦੇ ਪਰਿਵਾਰ ਤੋਂ ਆਉਂਦੇ ਹਨ। ਉਨ੍ਹਾਂ ਦੇ ਪਿਤਾ ਚੌਧਰੀ ਨੇਕੀ ਰਾਮ ਵੀ ਵੱਡੇ ਲੀਡਰਾਂ ਵਿੱਚ ਸ਼ਾਮਲ ਰਹੇ ਹਨ। ਉਨ੍ਹਾਂ ਨੇ ਕਰੀਬ 42 ਸਾਲ ਕਾਂਗਰਸ ਵਿੱਚ ਰਹਿਣ ਤੋਂ ਬਾਅਦ ਅਗਸਤ 2014 ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਭਾਜਪਾ ਨੇ ਉਨ੍ਹਾਂ ਨੂੰ ਰਾਜ ਸਭਾ ਭੇਜਿਆ ਤੇ ਕੇਂਦਰੀ ਮੰਤਰੀ ਬਣੇ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੇ ਪੁੱਤਰ ਬ੍ਰੀਜੇਂਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਚੋਣ ਨਿਸ਼ਾਨ ਉੱਤੇ ਹਿਸਾਰ ਸੀਟ ਤੋਂ ਜਿੱਤ ਦਰਜ ਕੀਤੀ ਸੀ।
ਇਹ ਵੀ ਪੜ੍ਹੋ-Election Update: JJP ਦੇ ਸੂਬਾ ਪ੍ਰਧਾਨ ਨੇ ਛੱਡੀ ਪਾਰਟੀ, ਵਿਧਾਇਕਾਂ ਸਮੇਤ ਕਾਂਗਰਸ ਨਾਲ ਮਿਲਾਉਣਗੇ ਹੱਥ ?
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :