Salman Khan shooting case: ਸਲਮਾਨ ਖ਼ਾਨ ਨੂੰ ਮਾਰਨ ਲਈ ਮਿਲੀ ਸੀ 25 ਲੱਖ ਦੀ ਸੁਪਾਰੀ, ਚਾਰਜਸ਼ੀਟ 'ਚ ਹੋਰ ਵੀ ਵੱਡੇ ਖੁਲਾਸੇ, ਜਿਗਾਨਾ ਪਿਸਟਲ ਤੇ AK-47 ਦਾ ਵੀ ਜ਼ਿਕਰ
Salman Khan shooting case: ਸਲਮਾਨ ਖਾਨ ਦੇ ਘਰ ਗੋਲੀਬਾਰੀ ਦੀ ਜਾਂਚ ਕਰ ਰਹੀ ਨਵੀਂ ਮੁੰਬਈ ਪੁਲਿਸ ਨੇ ਇੱਕ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਲਾਰੈਂਸ ਗੈਂਗ ਨੇ ਸਲਮਾਨ ਨੂੰ ਮਾਰਨ ਲਈ 25 ਲੱਖ ਰੁਪਏ ਦੀ ਸੁਪਾਰੀ ਦਿੱਤੀ
Salman Khan shooting case: ਅਦਾਕਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੀ ਜਾਂਚ ਕਰ ਰਹੀ ਨਵੀਂ ਮੁੰਬਈ ਪੁਲਿਸ ਨੇ ਇੱਕ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਲਾਰੈਂਸ ਗੈਂਗ ਨੇ ਸਲਮਾਨ ਨੂੰ ਮਾਰਨ ਲਈ 25 ਲੱਖ ਰੁਪਏ ਦੀ ਸੁਪਾਰੀ ਦਿੱਤੀ ਸੀ।
ਪੁਲਿਸ ਨੇ ਹੁਣ ਇਸ ਮਾਮਲੇ 'ਚ ਗ੍ਰਿਫਤਾਰ ਲਾਰੈਂਸ ਗੈਂਗ ਦੇ 5 ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ।
ਇਹ ਦੋਸ਼ੀ ਸਲਮਾਨ 'ਤੇ ਹਮਲਾ ਕਰਨ ਲਈ ਪਾਕਿਸਤਾਨ ਤੋਂ AK-47 ਰਾਈਫਲ, AK-92 ਰਾਈਫਲ ਅਤੇ M-16 ਰਾਈਫਲ ਖਰੀਦਣ ਦੀ ਤਿਆਰੀ ਕਰ ਰਹੇ ਸਨ। ਇਸ ਤੋਂ ਇਲਾਵਾ ਸ਼ੂਟਰਾਂ ਨੇ ਜਿਗਾਨਾ ਪਿਸਤੌਲ ਲੈਣ ਦੀ ਵੀ ਕੋਸ਼ਿਸ਼ ਕੀਤੀ, ਜਿਸ ਨਾਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਸੀ।
14 ਅਪ੍ਰੈਲ ਨੂੰ ਸਲਮਾਨ ਦੇ ਘਰ ਗਲੈਕਸੀ ਅਪਾਰਟਮੈਂਟ 'ਤੇ ਗੋਲੀਬਾਰੀ ਹੋਈ ਸੀ। 24 ਅਪ੍ਰੈਲ ਨੂੰ ਨਵੀਂ ਮੁੰਬਈ ਪੁਲਿਸ ਨੇ ਪਨਵੇਲ 'ਚ ਸਲਮਾਨ ਦੀ ਕਾਰ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਲਾਰੈਂਸ ਗੈਂਗ ਦੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ।
ਇਨ੍ਹਾਂ ਮੁਲਜ਼ਮਾਂ ਦੀ ਪਛਾਣ ਧਨੰਜੈ ਉਰਫ ਅਜੇ ਕਸ਼ਯਪ, ਗੌਰਵ ਭਾਟੀਆ ਉਰਫ ਨਈ, ਵਸਪੀ ਖਾਨ ਉਰਫ ਵਸੀਮ ਚਿਕਨਾ ਅਤੇ ਜੀਸ਼ਾਨ ਖਾਨ ਉਰਫ ਜਾਵੇਦ ਖਾਨ ਵਜੋਂ ਹੋਈ ਹੈ। ਮਾਮਲੇ ਦੇ ਪੰਜਵੇਂ ਮੁਲਜ਼ਮ ਨੂੰ ਪੁਲੀਸ ਨੇ 3 ਜੂਨ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਸੀ।
ਪੁਲਿਸ ਨੇ ਇਸ ਮਾਮਲੇ 'ਚ ਲਾਰੈਂਸ, ਉਸ ਦੇ ਭਰਾ ਅਨਮੋਲ, ਗੋਲਡੀ ਬਰਾੜ ਸਮੇਤ ਕੁੱਲ 18 ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਹੈ।
1 ਜੂਨ ਨੂੰ ਇਸ ਮਾਮਲੇ 'ਤੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਪਨਵੇਲ ਜ਼ੋਨ 2 ਦੇ ਡੀਸੀਪੀ ਵਿਵੇਕ ਪਨਸਾਰੇ ਨੇ ਕਿਹਾ ਸੀ ਕਿ ਸਾਨੂੰ ਸਲਮਾਨ ਖਾਨ ਦੇ ਕਤਲ ਦੀ ਯੋਜਨਾ ਬਾਰੇ ਕੁਝ ਜਾਣਕਾਰੀ ਮਿਲੀ ਸੀ। ਬਹੁਤ ਸਾਰੀ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ, ਅਸੀਂ ਲਾਰੈਂਸ ਨਾਲ ਜੁੜੇ ਸੋਸ਼ਲ ਮੀਡੀਆ ਗਰੁੱਪ ਵਿਚ ਐਡ ਹੋ ਗਏ ਅਤੇ ਗਰੁੱਪ ਵਿਚ ਸ਼ਾਮਲ ਹੋਣ ਤੋਂ ਬਾਅਦ, ਅਸੀਂ ਉਥੋਂ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ।
ਸ਼ੂਟਰਾਂ ਨੇ ਗੋਰੇਗਾਂਵ ਫਿਲਮ ਸਿਟੀ ਦੀ ਰੇਕੀ ਵੀ ਕੀਤੀ ਜਿਸ ਵਿੱਚ ਅਭਿਨੇਤਾ ਦੇ ਫਾਰਮ ਹਾਊਸ ਅਤੇ ਕਈ ਸ਼ੂਟਿੰਗ ਸਥਾਨ ਸ਼ਾਮਲ ਹਨ। ਪੁਲਿਸ ਨੇ ਉਨ੍ਹਾਂ ਦੇ ਮੋਬਾਈਲ ਤੋਂ ਅਜਿਹੀਆਂ ਕਈ ਵੀਡੀਓਜ਼ ਵੀ ਬਰਾਮਦ ਕੀਤੀਆਂ ਹਨ। ਕਈ ਫੋਨ ਅਤੇ ਸਿਮ ਕਾਰਡ ਵੀ ਬਰਾਮਦ ਹੋਏ ਹਨ।
ਇਨ੍ਹਾਂ ਚਾਰਾਂ ਨੇ ਸਲਮਾਨ ਦੇ ਘਰ ਅਤੇ ਫਾਰਮ ਹਾਊਸ ਦੀ ਰੇਕੀ ਕੀਤੀ ਸੀ। ਇਨ੍ਹਾਂ 'ਚੋਂ ਅਜੈ ਕਸ਼ਯਪ ਨੇ ਵੀਡੀਓ ਕਾਲ ਰਾਹੀਂ ਪਾਕਿਸਤਾਨ 'ਚ ਰਹਿਣ ਵਾਲੇ ਡੋਗਰ ਨਾਂ ਦੇ ਵਿਅਕਤੀ ਨਾਲ ਸੰਪਰਕ ਕੀਤਾ ਸੀ। ਉਹ ਸਲਮਾਨ 'ਤੇ ਹਮਲਾ ਕਰਨ ਲਈ ਉਥੋਂ AK-47 ਲੈਣ ਜਾ ਰਿਹਾ ਸੀ।