ਪੜਚੋਲ ਕਰੋ

ਨਨ ਰੇਪ ਕੇਸ 'ਚੋਂ ਬਿਸ਼ਪ ਫਰੈਂਕੋ ਮੁਲੱਕਲ ਬਰੀ

28 ਜੂਨ 2018 ਨੂੰ ਕੁਰਾਵਿਲੰਗਡ ਪੁਲਿਸ ਸਟੇਸ਼ਨ ਵਿੱਚ ਬਲਾਤਕਾਰ ਪੀੜਤਾ ਦੇ ਬਿਆਨ ਦਰਜ ਕੀਤੇ ਜਾਣ ਤੋਂ ਬਾਅਦ ਫਰੈਂਕੋ ਮੁਲੱਕਲ ਖਿਲਾਫ ਇੱਕ ਐਫਆਈਆਰ ਦਰਜ ਕੀਤੀ ਗਈ ਸੀ। ਪੀੜਤ ਨਨ ਨੇ ਦੋਸ਼ ਲਾਇਆ ਸੀ

ਜਲੰਧਰ: ਬਹੁਚਰਚਿਤ ਕੇਰਲ ਨਨ ਰੇਪ ਮਾਮਲੇ 'ਚ ਅਦਾਲਤ ਵੱਲੋਂ ਅੱਜ ਆਪਣਾ ਫੈਸਲਾ ਸੁਣਾਇਆ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਵਧੀਕ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਦੇ ਜੱਜ ਜੀ ਗੋਪਕੁਮਾਰ ਦੀ ਅਦਾਲਤ 'ਚ ਹੋਈ। ਜਲੰਧਰ ਦੇ ਸਾਬਕਾ ਬਿਸ਼ਪ ਫਰੈਂਕੋ ਮੁਲੱਕਲ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਸਨ, ਜੋ ਬਰੀ ਹੋ ਗਏ ਹਨ।

ਕੇਸ ਵਿੱਚ 39 ਸਰਕਾਰੀ ਗਵਾਹ ਤੇ ਛੇ ਬਚਾਅ ਪੱਖ ਦੇ ਗਵਾਹ ਸਨ। ਇਸਤਗਾਸਾ ਪੱਖ ਨੇ 122 ਦਸਤਾਵੇਜ਼ ਪੇਸ਼ ਕੀਤੇ, ਜਦਕਿ ਬਚਾਅ ਪੱਖ ਨੇ 56 ਦਸਤਾਵੇਜ਼ ਅਦਾਲਤ ਵਿੱਚ ਪੇਸ਼ ਕੀਤੇ। ਅਦਾਲਤ ਨੇ ਇੱਕ ਹੁਕਮ ਰਾਹੀਂ ਮੀਡੀਆ ਨੂੰ ਮੁਕੱਦਮੇ ਦੀ ਇਨ-ਕੈਮਰਾ ਕਾਰਵਾਈ ਨੂੰ ਕਵਰ ਕਰਨ ਤੋਂ ਰੋਕ ਦਿੱਤਾ ਸੀ। 

ਇਸ ਮਾਮਲੇ ਵਿੱਚ 9 ਅਪ੍ਰੈਲ, 2019 ਨੂੰ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਮੁਲੱਕਲ 'ਤੇ ਇਸ ਮਾਮਲੇ 'ਚ ਗਲਤ ਤਰੀਕੇ ਨਾਲ ਕੈਦ, ਬਲਾਤਕਾਰ, ਗੈਰ-ਕੁਦਰਤੀ ਸੈਕਸ ਤੇ ਅਪਰਾਧਿਕ ਧਮਕਾਉਣ ਦੇ ਦੋਸ਼ ਲਗਾਏ ਗਏ ਹਨ।

ਇਹ ਮਾਮਲਾ ਹੈ
28 ਜੂਨ 2018 ਨੂੰ ਕੁਰਾਵਿਲੰਗਡ ਪੁਲਿਸ ਸਟੇਸ਼ਨ ਵਿੱਚ ਬਲਾਤਕਾਰ ਪੀੜਤਾ ਦੇ ਬਿਆਨ ਦਰਜ ਕੀਤੇ ਜਾਣ ਤੋਂ ਬਾਅਦ ਫਰੈਂਕੋ ਮੁਲੱਕਲ ਖਿਲਾਫ ਇੱਕ ਐਫਆਈਆਰ ਦਰਜ ਕੀਤੀ ਗਈ ਸੀ। ਪੀੜਤ ਨਨ ਨੇ ਦੋਸ਼ ਲਾਇਆ ਸੀ ਕਿ ਬਿਸ਼ਪ ਨੇ 2014 ਤੋਂ 2016 ਦਰਮਿਆਨ ਕਈ ਵਾਰ ਉਸ ਨਾਲ ਬਲਾਤਕਾਰ ਕੀਤਾ ਸੀ। 

ਮਾਮਲੇ ਦੇ ਭਖ ਜਾਣ ਤੋਂ ਬਾਅਦ ਬਿਸ਼ਪ ਨੇ ਆਪਣੇ ਬਚਾਅ 'ਚ ਕਈ ਦਲੀਲਾਂ ਦਿੱਤੀਆਂ ਸਨ। ਉਸ ਨੇ ਇੱਥੋਂ ਤੱਕ ਕਿਹਾ ਕਿ ਇਹ ਸ਼ਿਕਾਇਤ ਉਸ ਤੋਂ ਬਦਲਾ ਲੈਣ ਲਈ ਕੀਤੀ ਗਈ ਹੈ। ਬਿਸ਼ਪ ਨੇ ਨਨ ਖਿਲਾਫ ਜਾਂਚ ਕਰਨ ਦੀ ਇਜਾਜ਼ਤ ਵੀ ਮੰਗੀ ਸੀ।

ਨਨਾਂ ਦੇ ਵਿਰੋਧ ਤੋਂ ਬਾਅਦ ਹੋਈ ਸੀ ਗ੍ਰਿਫਤਾਰੀ
ਮਾਮਲੇ 'ਚ ਵਧਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਮੁਲੱਕਲ ਨੇ ਇਕ ਸਰਕੂਲਰ ਜਾਰੀ ਕਰਕੇ ਪ੍ਰਸ਼ਾਸਨਿਕ ਜ਼ਿੰਮੇਵਾਰੀ ਕਿਸੇ ਹੋਰ ਪੁਜਾਰੀ ਨੂੰ ਸੌਂਪ ਦਿੱਤੀ ਹੈ। ਉਸ ਨੂੰ ਵੈਟੀਕਨ ਨੇ ਵੀ ਰਾਹਤ ਦਿੱਤੀ ਸੀ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਕਈ ਦਿਨਾਂ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। 

ਮਾਮਲੇ ਦੀ ਹੌਲੀ ਪੁਲਿਸ ਜਾਂਚ ਨੇ 8 ਸਤੰਬਰ 2018 ਤੋਂ ਬਾਅਦ ਗਤੀ ਫੜੀ, ਜਦੋਂ ਪੰਜ ਨਨਾਂ ਨੇ ਆਪਣੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਕੋਚੀ 'ਚ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨ ਨੂੰ ਵਿਆਪਕ ਜਨਤਕ ਸਮਰਥਨ ਪ੍ਰਾਪਤ ਹੋਇਆ ਤੇ ਸੇਵ ਸਿਸਟਰਜ਼ ਐਕਸ਼ਨ ਕੌਂਸਲ ਦੁਆਰਾ ਆਯੋਜਿਤ ਕੀਤਾ ਗਿਆ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget