ਪੜਚੋਲ ਕਰੋ
ਅਕਾਲੀਆਂ ਨਾਲ ਗੱਠਜੋੜ 'ਤੇ ਅਮਿਤ ਸ਼ਾਹ ਦਾ ਐਲਾਨ

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਵੀਰਵਾਰ ਨੂੰ ਐਲਾਨ ਕੀਤਾ ਹੈ ਕਿ ਉਹ ਪੁਰਾਣੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਰਲ਼ ਕੇ ਹੀ ਚੋਣ ਲੜਨਗੇ। ਇਸ ਵਾਰ ਸੀਟ ਵੰਡ ਵੀ ਸਾਲ 2014 ਦੀਆਂ ਆਮ ਚੋਣਾਂ ਵਾਲੀ ਹੀ ਰਹੇਗੀ।
ਸ਼ਾਹ ਨੇ ਕਿਹਾ ਕਿ ਅਕਾਲੀ ਦਲ 10 ਤੇ ਬੀਜੇਪੀ ਤਿੰਨ ਸੀਟਾਂ 'ਤੇ ਹੀ ਚੋਣ ਲੜਣਗੇ। ਭਾਜਪਾ ਹਿੱਸੇ ਅੰਮ੍ਰਿਤਸਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਸੀਟਾਂ ਆਉਂਦੀਆਂ ਹਨ। ਹਾਲਾਂਕਿ ਹਾਲੇ ਤਕ ਦੋਵੇਂ ਪਾਰਟੀਆਂ ਨੇ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ। ਅਮਿਤ ਸ਼ਾਹ ਨੇ ਟਵੀਟ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ ਹੈ। ਸ਼ਾਹ ਨੇ ਇਹ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਮੁਲਾਕਾਤ ਮਗਰੋਂ ਕੀਤਾ ਹੈ।आज अकाली दल के अध्यक्ष श्री सुखबीर सिंह बादल जी के साथ अकाली दल और भाजपा पंजाब इकाई के नेताओं के साथ बैठक की।
अकाली-भाजपा गठबंधन, 2019 लोकसभा चुनाव साथ में लडेगा। दोनों पार्टियों की सीटें और संख्या 2014 लोकसभा की तरह यथावत रहेंगी, अकाली दल 10 सीटों पर और भाजपा 3 सीटों पर लड़ेगी। pic.twitter.com/syCups5Gt1 — Amit Shah (@AmitShah) February 28, 2019
Before You Go
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
ਟ੍ਰੈਂਡਿੰਗ ਟੌਪਿਕ















