ਪੜਚੋਲ ਕਰੋ

BJP-JJP in Haryana: ਹਰਿਆਣਾ 'ਚ ਬੀਜੇਪੀ ਤੇ ਜੇਜੇਪੀ ਲਈ ਖਤਰੇ ਦੀ ਘੰਟੀ, ਖਾਪ ਪੰਚਾਇਤਾਂ ਨੇ ਕੀਤਾ ਵੱਡਾ ਐਲਾਨ

ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਹਰਿਆਣਾ ਦੀਆਂ ਸਰਬ ਜਾਤੀ ਖਾਪ ਪੰਚਾਇਤਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ 10 ਮਤੇ ਪਾਸ ਕੀਤੇ ਤੇ ਜੁਲਾਈ ਮਹੀਨੇ ਵਿੱਚ ਖਾਪ ਪੰਚਾਇਤਾਂ ਨੇ ਦਿੱਲੀ ਕੂਚ ਕਰਨ ਦਾ ਸੱਦਾ ਦਿੱਤਾ।

ਚੰਡੀਗੜ੍ਹ: ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਕਿਸਾਨ ਅੰਦੋਲਨ ਨੂੰ ਹੋਰ ਤਿੱਖਾ ਕਰਨ ਲਈ ਵੱਡਾ ਐਲਾਨ ਕੀਤਾ ਹੈ। ਇਸ ਨਾਲ ਹਰਿਆਣਾ ਸਰਕਾਰ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਮੰਗਲਵਾਰ ਨੂੰ ਚਰਖੀ ਦਾਦਰੀ ਸਥਿਤ ਕਿਤਲਾਣਾ ਟੌਲ ਪਲਾਜ਼ਾ ’ਤੇ ਸਰਬ ਜਾਤੀ ਖਾਪ ਪੰਚਾਇਤਾਂ ਦੇ ਇਕੱਠ ਵਿੱਚ 10 ਮਤੇ ਪਾਸ ਕੀਤੇ ਗਏ। ਖਾਪ ਪੰਚਾਇਤਾਂ ਦੇ ਫੈਸਲਿਆਂ ਨਾਲ ਜਿੱਥੇ ਕਿਸਾਨ ਅੰਦੋਲਨ ਨੂੰ ਹੋਰ ਬਲ ਮਿਲੇਗਾ, ਉੱਥੇ ਹੀ ਸੱਤਾਧਾਰੀ ਬੀਜੇਪੀ ਤੇ ਜੇਜੇਪੀ ਲਈ ਵੱਡੀ ਮੁਸ਼ਕਲ ਖੜ੍ਹੀ ਹੋਏਗੀ।

ਦਰਅਸਲ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਹਰਿਆਣਾ ਦੀਆਂ ਸਰਬ ਜਾਤੀ ਖਾਪ ਪੰਚਾਇਤਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ 10 ਮਤੇ ਪਾਸ ਕੀਤੇ ਤੇ ਜੁਲਾਈ ਮਹੀਨੇ ਵਿੱਚ ਖਾਪ ਪੰਚਾਇਤਾਂ ਨੇ ਦਿੱਲੀ ਕੂਚ ਕਰਨ ਦਾ ਸੱਦਾ ਦਿੱਤਾ।

ਇਸ ਖਾਪ ਮਹਾਪੰਚਾਇਤ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਯੋਗੇਂਦਰ ਯਾਦਵ, ਸਾਂਗਵਾਨ ਖਾਪ ਦੇ ਪ੍ਰਧਾਨ ਸੋਮਵੀਰ ਸਾਂਗਵਾਨ, ਫੌਗਾਟ ਖਾਪ ਦੇ ਪ੍ਰਧਾਨ ਬਲਵੰਤ ਫੌਗਾਟ, ਅਲਾਵਤ ਖਾਪ ਦੇ ਪ੍ਰਧਾਨ ਜੈ ਸਿੰਘ, ਕੁੰਡੂ ਖਾਪ ਦੇ ਪ੍ਰਧਾਨ ਧਰਮਪਾਲ ਕੁੰਡੂ, ਜਾਖਲ ਖਾਪ ਦੇ ਪ੍ਰਧਾਨ ਕਸ਼ਮੀਰ ਸਿੰਘ, ਸਤਰੌਲ ਖਾਪ ਦੇ ਪ੍ਰਧਾਨ ਰਾਮ ਨਿਵਾਸ, ਨੈਨ ਖਾਰ ਦੇ ਪ੍ਰਧਾਨ ਸੂਬਾ ਸਿੰਘ, 360 ਪਾਲਮ ਖਾਪ ਦਿੱਲੀ ਦੇ ਪ੍ਰਧਾਨ ਸੁਰਿੰਦਰ ਸੋਲੰਕੀ ਹਾਜ਼ਰ ਸਨ।

ਇਸ ਮੌਕੇ ਯੋਗੇਂਦਰ ਯਾਦਵ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਥਾਂ ਅੰਦੋਲਨ ਨੂੰ ਕਮਜ਼ੋਰ ਕਰਨ ਤੇ ਜਾਤ-ਪਾਤ ਤੇ ਧਰਮ ਦੇ ਆਧਾਰ ’ਤੇ ਵੰਡਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਥਾਂ ਹਰ ਤਰ੍ਹਾਂ ਦੀ ਸੋਧ ਲਈ ਤਿਆਰ ਹੈ ਪਰ ਕਿਸਾਨ ਤਿੰਨੋਂ ਖੇਤੀ ਕਾਨੂੰਨ ਰੱਦ ਕਰਵਾਏ ਬਿਨਾਂ ਘਰ ਵਾਪਸੀ ਨਹੀਂ ਕਰਨਗੇ।

ਵਿਧਾਨ ਸਭਾ ਹਲਕਾ ਚਰਖੀ ਦਾਦਰੀ ਤੋਂ ਆਜ਼ਾਦ ਵਿਧਾਇਕ ਤੇ ਸਾਂਗਵਾਨ ਖਾਪ ਦੇ ਪ੍ਰਧਾਨ ਸੋਮਵੀਰ ਸਾਂਗਵਾਨ ਨੇ ਕਿਹਾ ਕਿ ਹਰਿਆਣਾ ਦੀਆਂ ਖਾਪ ਪੰਚਾਇਤਾਂ ਇੱਕ ਹੋ ਕੇ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਲੱਗ ਗਈਆਂ ਹਨ। ਇਹ ਅੰਦੋਲਨ ਦੀ ਮਜ਼ਬੂਤੀ ਦੇ ਨਾਲ-ਨਾਲ ਸ਼ਰਾਰਤੀ ਅਨਸਰਾਂ ’ਤੇ ਵੀ ਨਜ਼ਰ ਰੱਖਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਤਿੰਨ ਖੇਤੀ ਕਾਨੂੰਨ ਲਿਆਂਦੇ ਹੁਣ ਤੇਲ ਦੀਆਂ ਕੀਮਤਾਂ ਅਸਮਾਨ ’ਤੇ ਪਹੁੰਚ ਗਈਆਂ ਹਨ। ਕੇਂਦਰ ਸਰਕਾਰ ਤੇਲ ਕੀਮਤਾਂ ’ਤੇ ਕਾਬੂ ਪਾਉਣ ਵਿੱਚ ਫੇਲ੍ਹ ਸਾਬਤ ਹੋ ਰਹੀ ਹੈ।

ਉਨ੍ਹਾਂ ਦੱਸਿਆ ਕਿ ਖਾਪ ਮਹਾਪੰਚਾਇਤ ਵਿੱਚ 10 ਮਤੇ ਪਾਸ ਕੀਤੇ ਗਏ ਹਨ ਜਿਸ ’ਚ ਤਿੰਨੋਂ ਖੇਤੀ ਕਾਨੂੰਨ ਅਤੇ ਹਰਿਆਣਾ ਸਰਕਾਰ ਦਾ ਸੰਪਤੀ ਤੋੜ ਫੋੜ ਵਸੂਲੀ ਬਿੱਲ ਰੱਦ ਕਰਕੇ ਫ਼ਸਲਾਂ ਦੀ ਐਮਐਸਪੀ ’ਤੇ ਖਰੀਦ ਦੀ ਗਾਰੰਟੀ ਦਾ ਕਾਨੂੰਨ ਲਿਆਉਣ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਮੰਗ ਕੀਤੀ ਗਈ ਹੈ ਕਿ ਬਿਜਲੀ ਆਰਡੀਨੈਂਸ ਵਾਪਸ ਲਿਆ ਜਾਵੇ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਨੂੰ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇ।

ਇਸ ਤੋਂ ਇਲਾਵਾ ਦੇਸ਼ ਵਿੱਚ ਵੱਧ ਰਹੇ ਨਿੱਜੀਕਰਨ ਨੂੰ ਰੋਕਿਆ ਜਾਣਾ ਚਾਹੀਦਾ ਹੈ। ਸਾਂਗਵਾਨ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਤਿੰਨੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਕਰ ਰਿਹਾ ਹੈ ਅਤੇ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੋਣਗੇ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ: ਮਝੈਲਾਂ ਨੂੰ ਸਪਲਾਈ ਹੋ ਰਹੀ ਚੰਡੀਗੜ੍ਹ ਦੀ ਸ਼ਰਾਬ, ਸਰਕਾਰੀ ਸਕੂਲ ਦੇ ਚਪੜਾਸੀ ਘਰੋਂ ਮਿਲੀਆਂ 50 ਪੇਟੀਆਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਅਨੁਸ਼ਾਸਨਹੀਣਤਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ, ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਦੀ ਲਾਈ ਕਲਾਸ
ਪੰਜਾਬ 'ਚ ਅਨੁਸ਼ਾਸਨਹੀਣਤਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ, ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਦੀ ਲਾਈ ਕਲਾਸ
ਕੁੜੀ ਦੀ ਯਾਰੀ ਨੇ ਖੋਹ ਲਿਆ ਮਾਂ ਦਾ ਨੌਜਵਾਨ ਪੁੱਤ, ਜਾਣੋ ਪੂਰਾ ਮਾਮਲਾ
ਕੁੜੀ ਦੀ ਯਾਰੀ ਨੇ ਖੋਹ ਲਿਆ ਮਾਂ ਦਾ ਨੌਜਵਾਨ ਪੁੱਤ, ਜਾਣੋ ਪੂਰਾ ਮਾਮਲਾ
ਜੰਮੂ-ਕਸ਼ਮੀਰ ‘ਚ ਵਾਪਰੇ ਹਾਦਸੇ ‘ਚ ਰੋਪੜ ਦਾ ਜਵਾਨ ਸ਼ਹੀਦ, ਅਗਲੇ ਮਹੀਨੇ ਹੋਣਾ ਸੀ ਵਿਆਹ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
ਜੰਮੂ-ਕਸ਼ਮੀਰ ‘ਚ ਵਾਪਰੇ ਹਾਦਸੇ ‘ਚ ਰੋਪੜ ਦਾ ਜਵਾਨ ਸ਼ਹੀਦ, ਅਗਲੇ ਮਹੀਨੇ ਹੋਣਾ ਸੀ ਵਿਆਹ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
ਤੇਜਸਵੀ ਯਾਦਵ ਦੀ ਸੁਰੱਖਿਆ 'ਚ ਵੱਡਾ ਬਦਲਾਅ! VIP ਸੁਰੱਖਿਆ 'ਚ ਹੋਇਆ ਫੇਰਬਦਲ
ਤੇਜਸਵੀ ਯਾਦਵ ਦੀ ਸੁਰੱਖਿਆ 'ਚ ਵੱਡਾ ਬਦਲਾਅ! VIP ਸੁਰੱਖਿਆ 'ਚ ਹੋਇਆ ਫੇਰਬਦਲ

ਵੀਡੀਓਜ਼

CM ਮਾਨ ਨੇ BJP ਆਹ ਕੀ ਇਲਜ਼ਾਮ ਲਾ ਦਿੱਤੇ ?
People get sick after seeing Congress and Akalis: CM Mann
ਅਕਾਲੀ ਦਲ ਸੇਵਾ ਦੇ ਨਾਮ ਤੇ ਖਾਂਦੀ ਹੈ ਮੇਵਾ : CM ਮਾਨ
ਪੰਜਾਬੀਆਂ ਨੂੰ CM ਮਾਨ ਦੀ ਵੱਡੀ ਅਪੀਲ , ਅੱਜ ਹੀ ਚੁੱਕੋ ਫਾਇਦਾ
ਪੰਜਾਬੀਆਂ ਨੂੰ CM ਮਾਨ ਵਲੋਂ ਮਿਲੀ 10 ਲੱਖ ਦੀ ਸੌਗਾਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਨੁਸ਼ਾਸਨਹੀਣਤਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ, ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਦੀ ਲਾਈ ਕਲਾਸ
ਪੰਜਾਬ 'ਚ ਅਨੁਸ਼ਾਸਨਹੀਣਤਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ, ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਦੀ ਲਾਈ ਕਲਾਸ
ਕੁੜੀ ਦੀ ਯਾਰੀ ਨੇ ਖੋਹ ਲਿਆ ਮਾਂ ਦਾ ਨੌਜਵਾਨ ਪੁੱਤ, ਜਾਣੋ ਪੂਰਾ ਮਾਮਲਾ
ਕੁੜੀ ਦੀ ਯਾਰੀ ਨੇ ਖੋਹ ਲਿਆ ਮਾਂ ਦਾ ਨੌਜਵਾਨ ਪੁੱਤ, ਜਾਣੋ ਪੂਰਾ ਮਾਮਲਾ
ਜੰਮੂ-ਕਸ਼ਮੀਰ ‘ਚ ਵਾਪਰੇ ਹਾਦਸੇ ‘ਚ ਰੋਪੜ ਦਾ ਜਵਾਨ ਸ਼ਹੀਦ, ਅਗਲੇ ਮਹੀਨੇ ਹੋਣਾ ਸੀ ਵਿਆਹ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
ਜੰਮੂ-ਕਸ਼ਮੀਰ ‘ਚ ਵਾਪਰੇ ਹਾਦਸੇ ‘ਚ ਰੋਪੜ ਦਾ ਜਵਾਨ ਸ਼ਹੀਦ, ਅਗਲੇ ਮਹੀਨੇ ਹੋਣਾ ਸੀ ਵਿਆਹ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
ਤੇਜਸਵੀ ਯਾਦਵ ਦੀ ਸੁਰੱਖਿਆ 'ਚ ਵੱਡਾ ਬਦਲਾਅ! VIP ਸੁਰੱਖਿਆ 'ਚ ਹੋਇਆ ਫੇਰਬਦਲ
ਤੇਜਸਵੀ ਯਾਦਵ ਦੀ ਸੁਰੱਖਿਆ 'ਚ ਵੱਡਾ ਬਦਲਾਅ! VIP ਸੁਰੱਖਿਆ 'ਚ ਹੋਇਆ ਫੇਰਬਦਲ
Blast During CM's Visit: ਮੁੱਖ ਮੰਤਰੀ ਦੇ ਦੌਰੇ ਦੌਰਾਨ ਜ਼ਬਰਦਸਤ ਧਮਾਕਾ, ਇੱਕ ਨੌਜਵਾਨ ਦੀ ਮੌਤ; ਇਲਾਕੇ 'ਚ ਫੈਲੀ ਦਹਿਸ਼ਤ: ਮੌਕੇ 'ਤੇ ਪੁਲਿਸ ਅਤੇ ਫੋਰੈਂਸਿਕ ਟੀਮ ਵੱਲੋਂ...
ਮੁੱਖ ਮੰਤਰੀ ਦੇ ਦੌਰੇ ਦੌਰਾਨ ਜ਼ਬਰਦਸਤ ਧਮਾਕਾ, ਇੱਕ ਨੌਜਵਾਨ ਦੀ ਮੌਤ; ਇਲਾਕੇ 'ਚ ਫੈਲੀ ਦਹਿਸ਼ਤ: ਮੌਕੇ 'ਤੇ ਪੁਲਿਸ ਅਤੇ ਫੋਰੈਂਸਿਕ ਟੀਮ ਵੱਲੋਂ...
ਜਲੰਧਰ ਦੇ Cold Store 'ਚ ਲੱਗੀ ਭਿਆਨਕ ਅੱਗ, ਮੱਚ ਗਈ ਹਫੜਾ-ਦਫੜੀ
ਜਲੰਧਰ ਦੇ Cold Store 'ਚ ਲੱਗੀ ਭਿਆਨਕ ਅੱਗ, ਮੱਚ ਗਈ ਹਫੜਾ-ਦਫੜੀ
Basant Panchami 'ਤੇ ਭੁੱਲ ਕੇ ਵੀ ਨਾ ਕਰੋ ਆਹ ਕੰਮ, ਬੁੱਧੀ ਹੋ ਜਾਂਦੀ ਭ੍ਰਿਸ਼ਟ!
Basant Panchami 'ਤੇ ਭੁੱਲ ਕੇ ਵੀ ਨਾ ਕਰੋ ਆਹ ਕੰਮ, ਬੁੱਧੀ ਹੋ ਜਾਂਦੀ ਭ੍ਰਿਸ਼ਟ!
200 ਫੁੱਟ ਡੂੰਘੀ ਖੱਡ 'ਚ ਡਿੱਗੀ ਫੌਜ ਦੀ ਗੱਡੀ, ਹਾਦਸੇ 'ਚ 10 ਜਵਾਨਾਂ ਦੀ ਹੋਈ ਮੌਤ; 3 ਦੀ ਹਾਲਤ ਗੰਭੀਰ
200 ਫੁੱਟ ਡੂੰਘੀ ਖੱਡ 'ਚ ਡਿੱਗੀ ਫੌਜ ਦੀ ਗੱਡੀ, ਹਾਦਸੇ 'ਚ 10 ਜਵਾਨਾਂ ਦੀ ਹੋਈ ਮੌਤ; 3 ਦੀ ਹਾਲਤ ਗੰਭੀਰ
Embed widget