ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ (Farm Laws) ਖਿਲਾਫ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਰਿਆਣਾ (Haryana) ਦੇ 60 ਤੋਂ ਵੱਧ ਪਿੰਡਾਂ ਵਿੱਚ ਭਾਰਤੀ ਜਨਤਾ ਪਾਰਟੀ (BJP) ਤੇ ਗੱਠਜੋੜ ਦੀ ਭਾਈਵਾਲ ਜਨਨਾਇਕ ਜਨਤਾ ਪਾਰਟੀ (JJP) ਦੇ ਨੇਤਾਵਾਂ ਦੀ ਐਂਟਰੀ ‘ਤੇ ਪਾਬੰਦੀ (Entry Ban in Village) ਲਗਾਈ ਗਈ ਹੈ।
ਹਰਿਆਣਾ ਦੀਆਂ ਵੱਖ-ਵੱਖ ਖਾਪ ਪੰਚਾਇਤਾਂ ਤੋਂ ਇਲਾਵਾ ਕਈ ਪਿੰਡਾਂ ਦੇ ਲੋਕਾਂ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਸੰਘਰਸ਼ ਦਾ ਸਮਰਥਨ ਕਰਨ ਲਈ ਭਾਜਪਾ ਤੇ ਜੇਜੇਪੀ ਦੇ ਮੰਤਰੀਆਂ ਤੇ ਵਿਧਾਇਕਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਬੀਜੇਪੀ ਤੇ ਜੇਜੇਪੀ ਆਗੂ ਪਿਛਲੇ ਕਈ ਹਫ਼ਤਿਆਂ ਤੋਂ ਹਰਿਆਣਾ ਵਿੱਚ ਵਿਰੋਧ ਪ੍ਰਦਰਸ਼ਨ ਦਾ ਸਾਹਮਣਾ ਕਰ ਰਹੇ ਹਨ। ਉਧਰ, ਇਸ ਸਭ ਦੇ ਦਰਮਿਆਨ ਜੇਜੇਪੀ ਨੇਤਾ ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬੀਤੇ ਦਿਨੀਂ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ।
ਰਿਪੋਰਟਾਂ ਸੰਕੇਤ ਕਰਦੀਆਂ ਹਨ ਕਿ ਜੇਜੇਪੀ ਦੇ ਕੁਝ ਵਿਧਾਇਕਾਂ ਨੂੰ ਅੰਦੋਲਨਕਾਰੀ ਕਿਸਾਨਾਂ ਦੇ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਸ਼ਯੰਤ ਚੌਟਾਲਾ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੱਲ੍ਹ ਭਰੋਸਾ ਦਿੱਤਾ ਸੀ ਕਿ ਭਾਜਪਾ-ਜੇਜੇਪੀ ਗੱਠਜੋੜ ਸਰਕਾਰ ਨੂੰ ਕੋਈ ਖ਼ਤਰਾ ਨਹੀਂ।
ਇਹ ਵੀ ਪੜ੍ਹੋ: Support Farmers Protest: ਗੁਰਦੁਆਰਿਆਂ ਦੇ ਲਾਊਡਸਪੀਕਰਾਂ 'ਚੋਂ ਗੂੰਜ ਰਹੀ ਲਲਕਾਰ, 'ਕਿਤੇ ਖੁੰਝ ਨਾ ਜਾਵੇ ਮੌਕਾ'
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਬੀਜੇਪੀ ਤੇ ਜੇਜੇਪੀ ਦੇ ਲੀਡਰਾਂ ਦੀ ਦਰਜਨਾਂ ਪਿੰਡਾਂ 'ਚ ਐਂਟਰੀ ਬੈਨ, ਦਿੱਲੀ ਜਾ ਮੋਦੀ ਨੂੰ ਮਿਲੇ ਚੌਟਾਲਾ
ਏਬੀਪੀ ਸਾਂਝਾ
Updated at:
13 Jan 2021 03:14 PM (IST)
ਭਾਜਪਾ ਨੇ ਕਿਸਾਨਾਂ ਨੂੰ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ "ਲਾਭ" ਤੋਂ ਜਾਣੂ ਕਰਵਾਉਣ ਲਈ ਹਰਿਆਣਾ 'ਚ 'ਕਿਸਾਨ ਮਹਾਂਪੰਚਾਇਤ' ਦਾ ਆਯੋਜਿਤ ਕੀਤੀ।
- - - - - - - - - Advertisement - - - - - - - - -