ਬੀਜੇਪੀ ਨੇ ਅੰਮ੍ਰਿਤਸਰ ਤੋਂ ਐਲਾਨਿਆ ਆਪਣਾ ਉਮੀਦਵਾਰ
ਏਬੀਪੀ ਸਾਂਝਾ | 21 Apr 2019 07:58 PM (IST)
ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਹਰਦੀਪ ਸਿੰਘ ਪੁਰੀ ਸਾਬਕਾ IFS ਅਫ਼ਸਰ ਰਹਿ ਚੁੱਕੇ ਹਨ। ਦੱਸ ਦੇਈਏ ਹਰਦੀਪ ਪੁਰੀ ਪਹਿਲੀ ਵਾਰ ਚੋਣ ਮੈਦਾਨ ਵਿੱਚ ਉੱਤਰੇ ਹਨ।
ਅੰਮ੍ਰਿਤਸਰ: ਬੀਜੇਪੀ ਨੇ ਪੰਜਾਬ ਵਿੱਚ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਹਰਦੀਪ ਸਿੰਘ ਪੁਰੀ ਸਾਬਕਾ IFS ਅਫ਼ਸਰ ਰਹਿ ਚੁੱਕੇ ਹਨ। ਦੱਸ ਦੇਈਏ ਹਰਦੀਪ ਪੁਰੀ ਪਹਿਲੀ ਵਾਰ ਚੋਣ ਮੈਦਾਨ ਵਿੱਚ ਉੱਤਰੇ ਹਨ। ਯਾਦ ਰਹੇ ਅਕਾਲੀ ਦਲ-ਬੀਜੇਪੀ ਗਠਜੋੜ ਮੁਤਾਬਕ ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ਵਿੱਚੋਂ 10 ਸੀਟਾਂ ਤੋਂ ਅਕਾਲੀ ਦਲ ਆਪਣੇ ਉਮੀਦਵਾਰ ਉਤਾਰਦਾ ਹੈ ਜਦਕਿ 3 ਸੀਟਾਂ ਤੋਂ ਬੀਜੇਪੀ ਚੋਣਾਂ ਲੜਦੀ ਹੈ। ਬੀਜੇਪੀ ਨੇ ਇੱਕ ਉਮੀਦਵਾਰ ਤਾਂ ਐਲਾਨ ਦਿੱਤਾ ਹੈ ਜਦਕਿ ਦੋ ਸੀਟਾਂ ਤੋਂ ਉਮੀਦਵਾਰ ਐਲਾਨਣੇ ਬਾਕੀ ਹਨ। ਦੂਜੇ ਪਾਸੇ ਕਾਂਗਰਸ ਵੱਲੋਂ ਗੁਰਜੀਤ ਔਜਲਾ ਲੋਕ ਸਭਾ ਚੋਣ ਲੜ ਰਹੇ ਹਨ। ਉਹ ਅੰਮ੍ਰਿਤਸਰ ਤੋਂ ਮੌਜੂਦਾ ਸੰਸਦ ਮੈਂਬਰ ਵੀ ਹਨ। ਉੱਧਰ ਆਮ ਆਦਮੀ ਪਾਰਟੀ ਦੇ ਕੁਲਦੀਪ ਧਾਲੀਵਾਲ ਚੋਣ ਮੈਦਾਨ ਵਿੱਚ ਹਨ।