Sikh news: ਸਿੱਖ ਅਫਸਰ ਨੂੰ ਖ਼ਾਲਿਸਤਾਨੀ ਕਹਿਣ ’ਤੇ ਬੀਜੇਪੀ ਮੰਗੇ ਦੇਸ਼ ਤੋਂ ਮੁਆਫ਼ੀ....ਗੱਦਾਰ, ਅਤਿਵਾਦੀ, ਖਾਲਿਸਤਾਨੀ, ਨਕਸਲੀ ਦੇ ਸਰਟੀਫਿਕੇਟ ਵੰਡਣੇ ਬੰਦ ਕਰੋ: 'ਆਪ'
ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਕਿਹਾ ਕਿ ਦਸਤਾਰ ਦੇਸ਼ ਦੀ ਸੁਰੱਖਿਆ ਦੀ ਗਾਰੰਟੀ ਹੈ ਤੇ ਪੱਛਮੀ ਬੰਗਾਲ ਦੇ ਆਈਪੀਐਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ‘ਤੇ ਭਾਜਪਾ ਨੂੰ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਨਵੀਂ ਦਿੱਲੀ: ਬੀਜੇਪੀ ਲੀਡਰ ਵੱਲੋਂ ਪੱਛਮੀ ਬੰਗਾਲ ਦੇ ਆਈਪੀਐਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ਦਾ ਮਾਮਲਾ ਭਖ ਗਿਆ ਹੈ। ਆਮ ਆਦਮੀ ਪਾਰਟੀ ਨੇ ਕਿਹਾ ਕਿ ਦਸਤਾਰ ਦੇਸ਼ ਦੀ ਸੁਰੱਖਿਆ ਦੀ ਗਾਰੰਟੀ ਹੈ ਤੇ ਪੱਛਮੀ ਬੰਗਾਲ ਦੇ ਆਈਪੀਐਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ‘ਤੇ ਭਾਜਪਾ ਨੂੰ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਇਹ ਵੀ ਪੜ੍ਹੋ: Punjab news: ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਦੀ ਪੁਰਤਗਾਲ 'ਚ ਮੌਤ, ਕੀਤਾ ਅੰਤਿਮ ਸੰਸਕਾਰ, ਪਰਿਵਾਰ ਦਾ ਰੋ-ਰੋ ਬੂਰਾ ਹਾਲ
ਆਮ ਆਦਮੀ ਪਾਰਟੀ ਦੇ ਦਿੱਲੀ ਦੇ ਕਨਵੀਨਰ ਗੋਪਾਲ ਰਾਏ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਸਿੱਖ ਅਫਸਰ ਦਾ ਅਪਮਾਨ ਦਰਸਾਉਂਦਾ ਹੈ ਕਿ ਭਾਜਪਾ ਨੇਤਾਵਾਂ ਨੂੰ ਲੋਕਾਂ ਦੇ ਰੰਗ, ਧਰਮ ਤੇ ਜਾਤ ਪ੍ਰਤੀ ਕਿੰਨੀ ਨਫ਼ਰਤ ਹੈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਸਿੱਖ ਪਰਿਵਾਰ ਵਿੱਚ ਹੋਇਆ, ਕਰਤਾਰ ਸਿੰਘ ਸਰਾਭਾ ਜਵਾਨੀ ਵਿੱਚ ਹੀ ਸ਼ਹੀਦ ਹੋ ਗਿਆ, ਸ਼ਹੀਦਾਂ ਦੀ ਸੂਚੀ ਵਿੱਚ ਪੰਜਾਬੀ ਸਿਖਰ ‘ਤੇ ਹੈ ਪਰ ਭਾਜਪਾ ਉਨ੍ਹਾਂ ਨੂੰ ਗੱਦਾਰ ਕਹਿ ਰਹੀ ਹੈ।
ਗੋਪਾਲ ਰਾਏ ਨੇ ਦੋਸ਼ ਲਾਇਆ ਕਿ ਭਾਜਪਾ ਨੇਤਾਵਾਂ ਨੇ ਆਈਪੀਐਸ ਅਫਸਰ ਨੂੰ ਖਾਲਿਸਤਾਨੀ ਕਿਹਾ ਕਿਉਂਕਿ ਉਹ ਸਿੱਖ ਪਰਿਵਾਰ ਵਿੱਚ ਪੈਦਾ ਹੋਇਆ ਸੀ ਅਤੇ ਪੱਗ ਬੰਨ੍ਹਦਾ ਹੈ। ਉਨ੍ਹਾਂ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਭਾਜਪਾ ਆਗੂ ਹਰ ਕਿਸੇ ਨੂੰ ਗੱਦਾਰ, ਅਤਿਵਾਦੀ, ਖਾਲਿਸਤਾਨੀ, ਨਕਸਲੀ ਦੇ ਸਰਟੀਫਿਕੇਟ ਵੰਡਦੇ ਫਿਰ ਰਹੇ ਹਨ।
ਇਹ ਵੀ ਪੜ੍ਹੋ: Chandigarh News: ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਘਰਾਂ ਦੁਆਲੇ ਸੁਰੱਖਿਆ ਟਾਈਟ