(Source: ECI/ABP News)
Video: ਜੀ-20 ਦੀ ਸਫਲਤਾ ਲਈ PM ਮੋਦੀ ਦਾ ਭਾਜਪਾ ਹੈੱਡਕੁਆਰਟਰ 'ਚ ਹੋਇਆ ਜ਼ੋਰਦਾਰ ਸਵਾਗਤ, ਕੀਤੀ ਫੁੱਲਾਂ ਦੀ ਵਰਖਾ
BJP Meeting: ਭਾਜਪਾ ਹੈੱਡਕੁਆਰਟਰ 'ਚ ਬੁੱਧਵਾਰ (13 ਸਤੰਬਰ) ਨੂੰ ਹੋਣ ਵਾਲੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਨੂੰ ਲੈ ਕੇ ਕਿਆਸ ਲਗਾਏ ਜਾ ਰਹੇ ਹਨ। ਇਹ ਬੈਠਕ ਇਸ ਸਾਲ ਦੇ ਅੰਤ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੋ ਰਹੀ ਹੈ।
BJP Meeting In Delhi: ਇਸ ਸਾਲ ਦੇ ਅਖੀਰ ਵਿੱਚ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਦੌਰਾਨ ਕੇਂਦਰੀ ਚੋਣ ਕਮੇਟੀ (CEC) ਦੀ ਮੀਟਿੰਗ ਬੁੱਧਵਾਰ (13 ਸਤੰਬਰ) ਨੂੰ ਭਾਜਪਾ ਹੈੱਡਕੁਆਰਟਰ ਵਿੱਚ ਹੋਣੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਇਸ ਮੀਟਿੰਗ ਵਿੱਚ ਹਿੱਸਾ ਲੈਣ ਪਹੁੰਚੇ ਤਾਂ ਜੀ-20 ਸੰਮੇਲਨ ਦੇ ਸਫਲ ਆਯੋਜਨ ਲਈ ਭਾਜਪਾ ਵਰਕਰਾਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਦੌਰਾਨ ਪੀਐਮ ਮੋਦੀ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਭਾਰਤ ਦੀ ਪ੍ਰਧਾਨਗੀ ਹੇਠ ਸ਼ਨੀਵਾਰ (9 ਸਤੰਬਰ) ਅਤੇ ਐਤਵਾਰ (10 ਸਤੰਬਰ) ਨੂੰ ਨਵੀਂ ਦਿੱਲੀ ਵਿੱਚ ਹੋਏ ਜੀ-20 ਸੰਮੇਲਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਭਾਜਪਾ ਹੈੱਡਕੁਆਰਟਰ ਦੀ ਇਹ ਪਹਿਲੀ ਫੇਰੀ ਹੈ।
ਕੇਂਦਰੀ ਕੈਬਨਿਟ ਨੇ ਪ੍ਰਸਤਾਵ ਕੀਤਾ ਪਾਸ
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਬੁੱਧਵਾਰ ਦੁਪਹਿਰ ਨੂੰ ਦੱਸਿਆ ਕਿ ਕੇਂਦਰੀ ਮੰਤਰੀ ਕੈਬਨਿਟ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ। ਇਸ 'ਚ ਜੀ-20 ਸੰਮੇਲਨ ਦੀ ਸਫਲਤਾ ਲਈ ਪੀਐੱਮ ਮੋਦੀ ਦੀ ਅਗਵਾਈ ਦੀ ਤਾਰੀਫ ਕੀਤੀ ਗਈ।
#WATCH | Prime Minister Narendra Modi arrives at BJP headquarters in Delhi, welcomed by top leaders of the party pic.twitter.com/AGVfIYUgxX
— ANI (@ANI) September 13, 2023
ਅਨੁਰਾਗ ਠਾਕੁਰ ਤੋਂ ਪੁੱਛਿਆ ਗਿਆ ਕਿ ਵਿਰੋਧੀ ਧਿਰ ਨਿਸ਼ਾਨਾ ਬਣਾ ਰਹੀ ਹੈ ਕਿ ਜੀ-20 ਸੰਮੇਲਨ ਦੀ ਸਫਲਤਾ ਨਾਲ ਕਿਸਾਨਾਂ ਅਤੇ ਹੋਰ ਨਾਗਰਿਕਾਂ ਨੂੰ ਕੀ ਫਾਇਦਾ ਹੋਇਆ? ਇਸ 'ਤੇ ਉਨ੍ਹਾਂ ਕਿਹਾ ਕਿ ਜਦੋਂ ਦੁਨੀਆ 'ਚ ਮੋਟੇ ਅਨਾਜ ਦੀ ਚਰਚਾ ਹੋਵੇਗੀ ਤਾਂ ਕਿਸਾਨਾਂ ਨੂੰ ਵੀ ਇਸ ਦਾ ਫਾਇਦਾ ਹੋਵੇਗਾ।
ਪਹਿਲਾਂ ਕਦੋਂ ਹੋਈ CEC ਦੀ ਮੀਟਿੰਗ?
CEC ਨੇ ਪਿਛਲੇ ਮਹੀਨੇ ਮੀਟਿੰਗ ਕੀਤੀ ਸੀ। ਇਸ ਤੋਂ ਬਾਅਦ ਭਾਜਪਾ ਨੇ ਮੱਧ ਪ੍ਰਦੇਸ਼ ਦੀਆਂ 39 ਅਤੇ ਛੱਤੀਸਗੜ੍ਹ ਦੀਆਂ 21 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ ਦੀਆਂ ਚੋਣਾਂ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਸੀਈਸੀ ਦੇ ਮੈਂਬਰਾਂ ਵਿੱਚ ਪੀਐਮ ਮੋਦੀ, ਕੇਂਦਰੀ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਸਮੇਤ ਪਾਰਟੀ ਦੇ ਕਈ ਸੀਨੀਅਰ ਨੇਤਾ ਸ਼ਾਮਲ ਹਨ।
ਇਹ ਵੀ ਪੜ੍ਹੋ: Anantnag Encounter: ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਹੋਇਆ ਮੁਕਾਬਲਾ, ਕਰਨਲ, ਮੇਜਰ ਅਤੇ ਡੀਐੱਸਪੀ ਸ਼ਹੀਦ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)