BJP State President News : ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਦੇ ਕਈ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਦੀ ਤਿਆਰੀ ਵਜੋਂ ਭਾਜਪਾ ਨੇ ਮੰਗਲਵਾਰ (4 ਜੁਲਾਈ) ਨੂੰ ਚਾਰ ਰਾਜਾਂ ਵਿੱਚ ਆਪਣੇ ਪ੍ਰਧਾਨ ਬਦਲ ਦਿੱਤੇ ਹਨ। ਕੇਂਦਰੀ ਮੰਤਰੀ ਜੀ. ਕਿਸ਼ਨ ਰੈੱਡੀ ਨੂੰ ਤੇਲੰਗਾਨਾ ਦਾ ਭਾਜਪਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਡੀ. ਪੁਰੰਡੇਸ਼ਵਰੀ ਨੂੰ ਆਂਧਰਾ ਪ੍ਰਦੇਸ਼, ਸਾਬਕਾ ਸੀਐਮ ਬਾਬੂਲਾਲ ਮਰਾਂਡੀ ਨੂੰ ਝਾਰਖੰਡ ਅਤੇ ਸੁਨੀਲ ਜਾਖੜ ਨੂੰ ਪੰਜਾਬ ਵਿੱਚ ਪਾਰਟੀ ਦੀ ਕਮਾਨ ਸੌਂਪੀ ਗਈ ਹੈ।

 

ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਿਰਨ ਕੁਮਾਰ ਰੈੱਡੀ ਨੂੰ ਭਾਜਪਾ ਨੇ ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਬਣਾਇਆ ਹੈ। ਅਪ੍ਰੈਲ 'ਚ ਭਾਜਪਾ 'ਚ ਸ਼ਾਮਲ ਹੋਏ ਸਨ। ਈਟਾਲਾ ਰਾਜੇਂਦਰ ਨੂੰ ਤੇਲੰਗਾਨਾ ਵਿੱਚ ਭਾਜਪਾ ਦੀ ਚੋਣ ਪ੍ਰਬੰਧਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

 

ਦੱਸ ਦੇਈਏ ਕਿ ਸੁਨੀਲ ਜਾਖੜ ਪਿਛਲੇ ਸਾਲ ਮਈ 'ਚ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਏ ਸਨ। ਜਾਖੜ ਪਹਿਲੀ ਵਾਰ 2002 ਵਿੱਚ ਅਬੋਹਰ ਤੋਂ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਸਨ। 2007 ਅਤੇ 2012 ਵਿੱਚ ਉਹ ਅਬੋਹਰ ਤੋਂ ਮੁੜ ਚੋਣ ਜਿੱਤੇ। ਉਹ ਗੁਰਦਾਸਪੁਰ ਦੀ ਉਪ ਚੋਣ ਜਿੱਤ ਕੇ ਸੰਸਦ ਬਣੇ ਸਨ। ਉਹ 2012-2017 ਤੱਕ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ। ਕਾਂਗਰਸ ਹਾਈਕਮਾਂਡ ਵੱਲੋਂ ਨੋਟਿਸ ਮਿਲਣ ਤੋਂ ਕੁਝ ਦਿਨ ਬਾਅਦ 14 ਮਈ 2022 ਨੂੰ ਉਨ੍ਹਾਂ ਨੇ ਕਾਂਗਰਸ ਛੱਡ ਦਿੱਤੀ ਸੀ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਮਰੀਜ਼ ਨਾਲ ਸਰੀਰਕ ਸਬੰਧ ਬਣਾ ਰਹੀ ਸੀ ਨਰਸ , ਮਰੀਜ਼ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ !


ਇਹ ਵੀ ਪੜ੍ਹੋ : BCCI ਨੇ ਅਜੀਤ ਅਗਰਕਰ ਨੂੰ ਨਿਯੁਕਤ ਕੀਤਾ ਟੀਮ ਇੰਡੀਆ ਦਾ ਮੁੱਖ ਚੋਣਕਾਰ, ਸੈਲਰੀ ਵੀ ਵਧੀ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ