ਬੁੱਧਵਾਰ ਨੂੰ ਅੱਤਵਾਦੀਆਂ ਨੇ ਜੰਮੂ ਕਸ਼ਮੀਰ ਦੇ ਪੁਲਵਾਮਾ (Pulwama) ਵਿੱਚ ਇੱਕ ਭਾਜਪਾ ਨੇਤਾ ਨੂੰ ਗੋਲੀ ਮਾਰ ਦਿੱਤੀ। ਰਿਪੋਰਟਾਂ ਮੁਤਾਬਕ ਅਣਪਛਾਤੇ ਬੰਦੂਕਧਾਰੀਆਂ ਨੇ ਤ੍ਰਾਲ ਵਿੱਚ ਬ੍ਰਿਜਨਾਥ ਪੰਡਿਤ ਦੇ ਪੁੱਤਰ ਰਾਕੇਸ਼ ਪੰਡਿਤ 'ਤੇ ਗੋਲੀਆਂ ਚਲਾਈਆਂ, ਜਿਸ ਵਿੱਚ ਉਸਦੀ ਹਾਲਤ ਬਹੁਤ ਨਾਜ਼ੁਕ ਬਣੀ ਹੋ ਗਈ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।


ਦੱਸ ਦਈਏ ਕਿ ਇਸ ਘਟਨਾ ਵਿੱਚ ਇੱਕ ਔਰਤ ਦੀ ਲੱਤ ਵਿੱਚ ਵੀ ਗੋਲੀ ਲੱਗੀ ਹੈ। ਉਸ ਨੂੰ ਇਲਾਜ ਲਈ ਪੁਲਵਾਮਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਹਮਲਾਵਰਾਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰ ਲਈ। ਰਾਕੇਸ਼ ਤ੍ਰਾਲ ਵਿੱਚ ਮਿਊਂਸਪਲ ਕਮੇਟੀ ਦਾ ਚੇਅਰਮੈਨ ਸੀ ਅਤੇ ਆਪਣੇ ਕਿਸੇ ਰਿਸ਼ਤੇਦਾਰ ਦੇ ਅੰਤਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਘਰ ਆਇਆ ਸੀ।


ਕਸ਼ਮੀਰ ਦੇ ਆਈਜੀ ਵਿਜੇ ਕੁਮਾਰ ਨੇ ਦੱਸਿਆ ਕਿ ਤ੍ਰਾਲ ਦੇ ਮਿਉਂਸਪਲ ਕੌਂਸਲਰ ਰਾਕੇਸ਼ ਪੰਡਿਤ ਸੋਮਨਾਥ ‘ਤੇ ਬੁੱਧਵਾਰ ਸ਼ਾਮ ਨੂੰ ਤਿੰਨ ਅਣਪਛਾਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਕਿ ਉਸਨੂੰ ਸ਼੍ਰੀਨਗਰ ਵਿੱਚ 2 ਪੀਐਸਓ ਅਤੇ ਸੁਰੱਖਿਅਤ ਹੋਟਲ ਦੀ ਸਹੂਲਤ ਦਿੱਤੀ ਗਈ ਹੈ। ਪਰ ਕੌਂਸਲ ਕਿਸੇ PSO ਤੋਂ ਬਗੈਰ ਤ੍ਰਾਲ ਚਲੇ ਗਏ। ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।


ਉਧਰ ਦੂਜੇ ਪਾਸੇ, ਸਮਰਪਣ ਕੀਤੇ ਅੱਤਵਾਦੀ ਨੇ ਪੁਲਵਾਮਾ ਜ਼ਿਲ੍ਹੇ ਦੇ ਇੱਕ ਕੈਂਪ 'ਚ ਪੁਲਿਸ ਕਰਮਚਾਰੀਆਂ ਤੋਂ ਉਸ ਦੀ ਰਾਈਫਲ ਖੋਹ ਲਈ ਅਤੇ ਪੁਲਿਸ ਕਰਮੀ 'ਤੇ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਅੱਤਵਾਦੀ ਜਿਸ ਦੀ ਪਛਾਣ ਮੁਹੰਮਦ ਅਮੀਨ ਮਲਿਕ ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਕਾਂਸਟੇਬਲ ਅਮਜਦ ਖ਼ਾਨ ਤੋਂ ਰਾਈਫਲ ਖੋਹ ਲਈ ਅਤੇ ਦੱਖਣੀ ਕਸ਼ਮੀਰ ਦੇ ਤ੍ਰਾਲ ਖੇਤਰ ਵਿੱਚ ਸਥਿਤ ਇੱਕ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸਓਜੀ) ਕੈਂਪ 'ਤੇ ਗੋਲੀਆਂ ਚਲਾ ਦਿੱਤੀਆਂ।


ਇਹ ਵੀ ਪੜ੍ਹੋ: First SSP of Malerkotla: ਮਲੇਰਕੋਟਲਾ ਨੂੰ ਮਿਲੀ ਪਹਿਲੀ ਐਸਐਸਪੀ ਕੰਵਰਦੀਪ ਕੌਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904