ਮਨੀਪੁਰ ਵੀਡੀਓ ਮਗਰੋਂ ਕਸੂਤੀ ਘਿਰੀ ਬੀਜੇਪੀ, ਟਵਿੱਟਰ ਤੇ ਹੋਰ ਸੋਸ਼ਲ ਮੀਡੀਆ ਕੰਪਨੀਆਂ ਨੂੰ ਵੀਡੀਓ ਹਟਾਉਣ ਦਾ ਹੁਕਮ
ਮਨੀਪੁਰ ’ਚ ਦੋ ਔਰਤਾਂ ਨੂੰ ਨਗਨ ਘੁਮਾਉਣ ਤੇ ਉਨ੍ਹਾਂ ਨਾਲ ਕੀਤੀ ਗਈ ਬਦਸਲੂਕੀ ਮਗਰੋਂ ਬੀਜੇਪੀ ਕਸੂਤੀ ਘਿਰ ਗਈ ਹੈ ਕਿਉਂਕਿ ਮਨੀਪੁਰ ਵਿਚਲੀ ਬੀਜੇਪੀ ਸਰਕਾਰ ਦੀ ਅਲੋਚਨਾ ਦੇ ਨਾਲ ਹੀ ਕੇਂਦਰ ਵਿਚਲੀ ਮੋਦੀ ਸਰਕਾਰ ਉੱਪਰ ਵੀ ਸਵਾਲ ਉੱਠ ਰਹੇ ਹਨ।
Manipur women paraded naked: ਮਨੀਪੁਰ ’ਚ ਦੋ ਔਰਤਾਂ ਨੂੰ ਨਗਨ ਘੁਮਾਉਣ ਤੇ ਉਨ੍ਹਾਂ ਨਾਲ ਕੀਤੀ ਗਈ ਬਦਸਲੂਕੀ ਮਗਰੋਂ ਬੀਜੇਪੀ ਕਸੂਤੀ ਘਿਰ ਗਈ ਹੈ ਕਿਉਂਕਿ ਮਨੀਪੁਰ ਵਿਚਲੀ ਬੀਜੇਪੀ ਸਰਕਾਰ ਦੀ ਅਲੋਚਨਾ ਦੇ ਨਾਲ ਹੀ ਕੇਂਦਰ ਵਿਚਲੀ ਮੋਦੀ ਸਰਕਾਰ ਉੱਪਰ ਵੀ ਸਵਾਲ ਉੱਠ ਰਹੇ ਹਨ। ਔਰਤਾਂ ਦੀ ਸੁਰੱਖਿਆ ਨਾਲ ਜੁੜਿਆ ਹੋਣ ਕਰਕੇ ਇਹ ਮਾਮਲਾ ਇੰਨਾ ਸੰਵੇਦਨਸ਼ੀਲ ਹੈ ਕਿ ਬੀਜੇਪੀ ਨੂੰ ਬੈਕਫੁੱਟ 'ਤੇ ਆਉਣਾ ਹੀ ਪਿਆ ਹੈ।
ਉਧਰ, ਪੂਰੇ ਦੇਸ਼ ਅੰਦਰ ਵਧ ਰਹੇ ਗੁੱਸੇ ਨੂੰ ਵੇਖਦਿਆਂ ਬੀਜੇਪੀ ਨੇ ਡੈਮੇਜ਼ ਕੰਟਰੋਲ ਸ਼ੁਰੂ ਕਰ ਦਿੱਤਾ ਹੈ। ਇਸ ਲਈ ਸਰਕਾਰ ਨੇ ਟਵਿੱਟਰ ਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਮਨੀਪੁਰ ਵਿੱਚ ਦੋ ਔਰਤਾਂ ਦੀ ਨਗਨ ਪਰੇਡ ਕਰਾਉਣ ਦੀ ਵੀਡੀਓ ਨੂੰ ਹਟਾਉਣ ਲਈ ਕਿਹਾ ਹੈ।
ਸਰਕਾਰ ਨੇ ਕਿਹਾ ਹੈ ਕਿ ਵੀਡੀਓ ਇਤਰਾਜ਼ਯੋਗ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਲਈ ਟਵਿੱਟਰ ਤੇ ਹੋਰ ਸੋਸ਼ਲ ਮੀਡੀਆ ਕੰਪਨੀਆਂ ਨੂੰ ਵੀਡੀਓ ਹਟਾਉਣ ਲਈ ਕਿਹਾ ਗਿਆ ਹੈ। ਸੋਸ਼ਲ ਮੀਡੀਆ ‘ਤੇ ਵਿਆਪਕ ਤੌਰ ‘ਤੇ ਪ੍ਰਸਾਰਿਤ ਕੀਤੀ ਵੀਡੀਓ ’ਚ ਪੁਰਸ਼ਾਂ ਦਾ ਸਮੂਹ ਦੋ ਔਰਤਾਂ ਨਾਲ ਛੇੜਛਾੜ ਕਰ ਰਿਹਾ ਹੈ, ਜਿਸ ਨਾਲ ਬਲਦੀ ’ਤੇ ਤੇਲ ਪੈ ਗਿਆ।
ਉਧਰ, ਵਿਰੋਧੀ ਧਿਰਾਂ ਦੀ ਅਲੋਚਨਾ ਮਗਰੋਂ ਆਖਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਮਸਲੇ ਉੱਪਰ ਬੋਲੇ ਹਨ। ਉਨ੍ਹਾਂ ਨੇ ਕਿਹਾ ਕਿ ਮਨੀਪੁਰ ਵਿੱਚ ਮਹਿਲਾਵਾਂ ਦੀ ਨਗਨ ਪਰੇਡ ਦੀ ਘਟਨਾ ਨੇ 140 ਕਰੋੜ ਭਾਰਤੀਆਂ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਪਰਾਧੀਆਂ ਖਿਲਾਫ਼ ਕਾਨੂੰਨ ਮੁਤਾਬਕ ਪੂਰੀ ਤਾਕਤ ਨਾਲ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਹੋਰ ਪੜ੍ਹੋ :ਪਤਨੀ ਨਾਲ ਨਾਜਾਇਜ਼ ਸਬੰਧਾਂ ਦੀ ਸੀ ਸ਼ੱਕ, ਗੁੱਸੇ 'ਚ ਦਿੱਤੀ ਕਤਲ ਦੀ ਸੁਪਾਰੀ, ਆਖਰ ਖੁੱਲ੍ਹਿਆ ਭੇਤ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।