ਭਾਜਪਾ ਨੇ ਕਰਨਾਟਕ ਦੀ ਸਿੱਧਰਮਈਆ ਸਰਕਾਰ ਨੂੰ 'ਹਿੰਦੂ ਵਿਰੋਧੀ' ਦੱਸਿਆ ਹੈ। ਭਾਜਪਾ ਨੇ ਮੰਦਰਾਂ 'ਤੇ 10 ਫੀਸਦੀ ਟੈਕਸ ਨੂੰ ਲੈ ਕੇ ਕਰਨਾਟਕ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਦਰਅਸਲ, ਬੁੱਧਵਾਰ ਨੂੰ ਸਿੱਧਰਮਈਆ ਸਰਕਾਰ ਨੇ 'ਕਰਨਾਟਕ ਹਿੰਦੂ ਧਾਰਮਿਕ ਸੰਸਥਾਵਾਂ ਅਤੇ ਚੈਰੀਟੇਬਲ ਐਂਡੋਮੈਂਟ ਬਿੱਲ 2024' ਪਾਸ ਕਰ ਦਿੱਤਾ ਹੈ। ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਭਾਜਪਾ ਨੇ ਕਰਨਾਟਕ ਦੀ ਕਾਂਗਰਸ ਸਰਕਾਰ ਨੂੰ 'ਹਿੰਦੂ ਵਿਰੋਧੀ' ਕਰਾਰ ਦਿੱਤਾ ਹੈ। ਕਰਨਾਟਕ ਭਾਜਪਾ ਦੇ ਪ੍ਰਧਾਨ ਵਿਜੇੇਂਦਰ ਯੇਦੀਯੁਰੱਪਾ ਨੇ ਕਿਹਾ ਕਿ ਕਾਂਗਰਸ ਸਰਕਾਰ ਹਿੰਦੂ ਵਿਰੋਧੀ ਨੀਤੀਆਂ ਅਪਣਾ ਕੇ ਆਪਣਾ ਖਾਲੀ ਖ਼ਜ਼ਾਨਾ ਭਰਨਾ ਚਾਹੁੰਦੀ ਹੈ।


 


 






 


ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਕਿਹਾ ਕਿ ਕਾਂਗਰਸ ਸਰਕਾਰ ਸੂਬੇ 'ਚ ਲਗਾਤਾਰ ਹਿੰਦੂ ਵਿਰੋਧੀ ਨੀਤੀਆਂ ਅਪਣਾ ਰਹੀ ਹੈ। ਕਾਂਗਰਸ ਨੇ ਹੁਣ ਹਿੰਦੂ ਮੰਦਰਾਂ ਦੇ ਮਾਲੀਏ 'ਤੇ ਵੀ ਆਪਣੀ ਬੁਰੀ ਨਜ਼ਰ ਰੱਖ ਲਈ ਹੈ। ਯੇਦੀਯੁਰੱਪਾ ਨੇ ਕਿਹਾ ਕਿ ਕਾਂਗਰਸ ਨੇ ਆਪਣਾ ਖਾਲੀ ਖਜ਼ਾਨਾ ਭਰਨ ਲਈ ਹਿੰਦੂ ਧਾਰਮਿਕ ਸੰਸਥਾਵਾਂ ਅਤੇ ਚੈਰੀਟੇਬਲ ਐਂਡੋਮੈਂਟ ਬਿੱਲ ਪਾਸ ਕੀਤਾ ਹੈ। ਕਾਂਗਰਸ ਇਸ ਪੈਸੇ ਨੂੰ ਹੋਰ ਕੰਮਾਂ ਲਈ ਵਰਤਣਾ ਚਾਹੁੰਦੀ ਹੈ। ਯੇਦੀਯੁਰੱਪਾ ਨੇ ਕਿਹਾ ਕਿ ਸਿਰਫ਼ ਹਿੰਦੂ ਮੰਦਰਾਂ ਨੂੰ ਹੀ ਕਿਉਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਹੋਰ ਧਰਮਾਂ ਨੂੰ ਨਹੀਂ।



ਸਰਕਾਰ 1 ਕਰੋੜ ਰੁਪਏ ਤੋਂ ਵੱਧ ਕਮਾਈ ਕਰਨ ਵਾਲੇ ਮੰਦਰਾਂ ਤੋਂ 10 ਫੀਸਦੀ ਆਮਦਨ ਵਸੂਲੇਗੀ । ਇਸ ਬਿੱਲ ਦੇ ਤਹਿਤ ਕਰਨਾਟਕ 'ਚ ਜਿਨ੍ਹਾਂ ਮੰਦਰਾਂ ਦੀ ਆਮਦਨ 1 ਕਰੋੜ ਰੁਪਏ ਤੋਂ ਜ਼ਿਆਦਾ ਹੈ, ਉਨ੍ਹਾਂ ਨੂੰ 10 ਫੀਸਦੀ ਟੈਕਸ ਦੇਣਾ ਹੋਵੇਗਾ। ਇਸ ਦੇ ਨਾਲ ਹੀ ਜਿਨ੍ਹਾਂ ਮੰਦਰਾਂ ਦੀ ਆਮਦਨ 10 ਲੱਖ ਤੋਂ 1 ਕਰੋੜ ਰੁਪਏ ਦੇ ਵਿਚਕਾਰ ਹੈ, ਉਨ੍ਹਾਂ ਨੂੰ ਪੰਜ ਫੀਸਦੀ ਟੈਕਸ ਦੇਣਾ ਹੋਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।