BJP Meeting For Lok sabha Elections : ਭਾਜਪਾ ਨੇ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਮੱਦੇਨਜ਼ਰ ਅੱਜ ਭਾਜਪਾ ਦੀ ਵੱਡੀ ਮੀਟਿੰਗ ਹੋ ਰਹੀ ਹੈ। ਇਹ ਬੈਠਕ ਭਾਜਪਾ ਦੇ ਦਿੱਲੀ ਹੈੱਡਕੁਆਰਟਰ 'ਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ 'ਚ ਹੋ ਰਹੀ ਹੈ।


 ਕਿਉਂ ਹੋ ਰਹੀ ਹੈ ਮੀਟਿੰਗ ?



ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਉਨ੍ਹਾਂ 144 ਲੋਕ ਸਭਾ ਸੀਟਾਂ ਨੂੰ ਜਿੱਤਣ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ 'ਤੇ ਭਾਜਪਾ ਪਿਛਲੀਆਂ ਚੋਣਾਂ ਵਿਚ ਮਾਮੂਲੀ ਫਰਕ ਨਾਲ ਖੁੰਝ ਗਈ ਸੀ। ਇਨ੍ਹਾਂ ਵਿੱਚ ਉਹ ਹਲਕੇ ਵੀ ਸ਼ਾਮਲ ਹਨ ,ਜਿੱਥੇ ਭਾਜਪਾ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਦੂਜੇ ਜਾਂ ਤੀਜੇ ਸਥਾਨ ’ਤੇ ਰਹੀ ਸੀ ਜਾਂ ਜਿੱਥੇ ਉਹ ਕਦੇ ਨਹੀਂ ਜਿੱਤੀ ਸੀ।

ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਸੀਟਾਂ ਨੂੰ ਗਰੁੱਪਾਂ ਵਿਚ ਵੰਡਿਆ ਗਿਆ ਸੀ ਅਤੇ ਹਰੇਕ ਗਰੁੱਪ ਦੀ ਅਗਵਾਈ ਇਕ ਕੇਂਦਰੀ ਮੰਤਰੀ ਕਰ ਰਹੇ ਸਨ। ਮੰਤਰੀਆਂ ਨੇ ਇਨ੍ਹਾਂ ਹਲਕਿਆਂ ਵਿੱਚ ਭਾਜਪਾ ਦੀ ਸਥਿਤੀ ਦਾ ਵਿਸ਼ਲੇਸ਼ਣ ਕੀਤਾ ਅਤੇ 2024 ਦੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਲੋੜੀਂਦੇ ਕਦਮਾਂ ਦੀ ਪਛਾਣ ਕੀਤੀ। ਅੱਜ ਦੀ ਮੀਟਿੰਗ ਦੌਰਾਨ ਮੰਤਰੀ ਇਨ੍ਹਾਂ ਹਲਕਿਆਂ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨਗੇ।


ਮੀਟਿੰਗ ਵਿੱਚ ਭਾਜਪਾ ਦੇ ਦਿੱਗਜ ਆਗੂ ਮੌਜੂਦ 


ਭਾਜਪਾ ਦੀ ਇਸ ਅਹਿਮ ਬੈਠਕ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਪ੍ਰਧਾਨ ਜੇ.ਪੀ.ਨੱਡਾ, ਸੰਗਠਨ ਜਨਰਲ ਸਕੱਤਰ ਬੀਐੱਲ ਸੰਤੋਸ਼, ਸੁਨੀਲ ਬਾਂਸਲ, ਭੂਪੇਂਦਰ ਯਾਦਵ, ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ, ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ, ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ, ਸੁਭਾਸ਼ ਸਰਕਾਰ, ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਐਲ ਮੁਰਗਨ, ਪੰਕਜ ਚੌਧਰੀ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ, ਕੇਂਦਰੀ ਮੰਤਰੀ ਦਰਸ਼ਨਾ ਜਰਦੋਸ਼, ਕੇਂਦਰੀ ਰਾਜ ਮੰਤਰੀ ਕੌਸ਼ਲ ਕਿਸ਼ੋਰ, ਕੇਂਦਰੀ ਮੰਤਰੀ ਸੰਜੀਵ ਬਲਿਆਨ, ਕੇਂਦਰੀ ਮੰਤਰੀ ਬੀਐੱਲ ਵਰਮਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਮੌਜੂਦ ਹਨ।


 


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।