ਪੜਚੋਲ ਕਰੋ
Advertisement
Dumka Murder Case : ਅੰਕਿਤਾ ਕਤਲ ਮਾਮਲੇ 'ਚ ਗਰਮਾਈ ਸਿਆਸਤ, BJP ਨੇਤਾ ਕਪਿਲ ਮਿਸ਼ਰਾ ਤੇ ਨਿਸ਼ੀਕਾਂਤ ਦੂਬੇ ਪੀੜਤ ਪਰਿਵਾਰ ਨਾਲ ਕਰਨਗੇ ਮੁਲਾਕਾਤ
ਦੁਮਕਾ 'ਚ ਸਿਰਫਿਰੇ ਆਸ਼ਿਕ ਦੀ ਹੈਵਾਨੀਅਤ ਦਾ ਸ਼ਿਕਾਰ ਬਣੀ 12ਵੀਂ ਕਲਾਸ ਦੀ ਵਿਦਿਆਰਥਣ ਨੂੰ ਜ਼ਿੰਦਾ ਸਾੜਨ ਦੇ ਮਾਮਲੇ 'ਤੇ ਸਿਆਸਤ ਗਰਮਾ ਗਈ ਹੈ। ਭਾਜਪਾ ਇਸ ਮਾਮਲੇ ਨੂੰ ਲੈ ਕੇ ਝਾਰਖੰਡ ਸਰਕਾਰ 'ਤੇ ਲਗਾਤਾਰ ਨਿਸ਼ਾਨਾ ਸਾਧ ਰਹੀ ਹੈ।
Dumka Murder Case : ਦੁਮਕਾ 'ਚ ਸਿਰਫਿਰੇ ਆਸ਼ਿਕ ਦੀ ਹੈਵਾਨੀਅਤ ਦਾ ਸ਼ਿਕਾਰ ਬਣੀ 12ਵੀਂ ਕਲਾਸ ਦੀ ਵਿਦਿਆਰਥਣ ਨੂੰ ਜ਼ਿੰਦਾ ਸਾੜਨ ਦੇ ਮਾਮਲੇ 'ਤੇ ਸਿਆਸਤ ਗਰਮਾ ਗਈ ਹੈ। ਭਾਜਪਾ ਇਸ ਮਾਮਲੇ ਨੂੰ ਲੈ ਕੇ ਝਾਰਖੰਡ ਸਰਕਾਰ 'ਤੇ ਲਗਾਤਾਰ ਨਿਸ਼ਾਨਾ ਸਾਧ ਰਹੀ ਹੈ। ਇਸ ਸਭ ਦੇ ਵਿਚਕਾਰ ਭਾਜਪਾ ਆਗੂਆਂ ਦਾ ਇੱਕ ਵਫ਼ਦ ਬੁੱਧਵਾਰ ਨੂੰ ਅੱਜ ਪੀੜਤ ਪਰਿਵਾਰ ਨਾਲ ਮੁਲਾਕਾਤ ਕਰੇਗਾ।
ਭਾਜਪਾ ਦੇ ਨਿਸ਼ੀਕਾਂਤ ਦੂਬੇ, ਕਪਿਲ ਮਿਸ਼ਰਾ ਅਤੇ ਮਨੋਜ ਤਿਵਾਰੀ ਸਮੇਤ ਕਈ ਨੇਤਾ ਬੁੱਧਵਾਰ ਨੂੰ ਦੁਮਕਾ ਜਾਣਗੇ ਅਤੇ ਅੰਕਿਤਾ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਭਾਜਪਾ ਆਗੂ ਪੀੜਤ ਪਰਿਵਾਰ ਦੀ ਆਰਥਿਕ ਮਦਦ ਵੀ ਕਰਨਗੇ। ਕਪਿਲ ਮਿਸ਼ਰਾ ਅੰਕਿਤਾ ਦੇ ਪਰਿਵਾਰ ਲਈ ਫੰਡ ਇਕੱਠਾ ਕਰ ਰਹੇ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਵੀ ਦਿੱਤੀ ਹੈ।
ਕਪਿਲ ਮਿਸ਼ਰਾ ਨੇ ਟਵੀਟ ਕਰਕੇ ਪੀੜਤ ਪਰਿਵਾਰ ਦਾ ਸਹਾਰਾ ਬਣਨ ਦੀ ਕੀਤੀ ਅਪੀਲ
ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਲਿਖਿਆ, ''ਅੰਕਿਤਾ : ਗਰੀਬ ਪਿਤਾ ਦੀ ਬਹਾਦਰ ਧੀ ਅੰਕਿਤਾ, ਪਰਸੋਂ ਅਸੀਂ ਅੰਕਿਤਾ ਦੇ ਪਰਿਵਾਰ ਨੂੰ ਮਿਲਣ ਜਾਵਾਂਗੇ। ਜਿਸ ਮਾਂ-ਪਿਉ ਦੀ ਧੀ ਇਸ ਤਰ੍ਹਾਂ ਖੋਹ ਲਈ ਜਾਏ ,ਉਸ ਦਾ ਦਰਦ ਕਿੰਨਾ ਅਸਹਿ ਹੋਵੇਗਾ। ਆਓ ਰਲ ਕੇ ਇਸ ਪਰਿਵਾਰ ਦਾ ਸਹਾਰਾ ਬਣੀਏ।'
ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨੂੰ 10 ਲੱਖ ਮੁਆਵਜ਼ੇ ਦਾ ਕੀਤਾ ਐਲਾਨ
ਦੱਸ ਦੇਈਏ ਕਿ ਅੰਕਿਤਾ ਦੇ ਪਰਿਵਾਰ ਲਈ ਹੁਣ ਤੱਕ 12 ਲੱਖ ਰੁਪਏ ਤੋਂ ਵੱਧ ਇਕੱਠੇ ਹੋ ਚੁੱਕੇ ਹਨ। ਬੁੱਧਵਾਰ ਨੂੰ ਭਾਜਪਾ ਨੇਤਾ ਅੰਕਿਤਾ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਸੌਂਪਣਗੇ। ਇਸ ਦੌਰਾਨ 'ਏਬੀਪੀ ਨਿਊਜ਼' ਦੀ ਖ਼ਬਰ ਦਾ ਵੀ ਅਸਰ ਹੋਇਆ ਹੈ ਅਤੇ ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਸੁਣਵਾਈ ਫਾਸਟ ਟਰੈਕ ਅਦਾਲਤ ਵਿੱਚ ਕਰਨ ਦਾ ਵੀ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਸੀਐਮ ਨੇ ਕਿਹਾ ਕਿ ਸਮਾਜ ਵਿੱਚ ਕਈ ਬੁਰਾਈਆਂ ਦੇਖਣ ਨੂੰ ਮਿਲ ਰਹੀਆਂ ਹਨ। ਇਹ ਘਟਨਾ ਦਿਲ ਦਹਿਲਾ ਦੇਣ ਵਾਲੀ ਹੈ ਅਤੇ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।
ਸਿਰਫਿਰੇ ਆਸ਼ਿਕ ਨੇ 12ਵੀਂ ਜਮਾਤ ਦੀ ਵਿਦਿਆਰਥਣ ਨੂੰ ਜ਼ਿੰਦਾ ਸਾੜ ਦਿੱਤਾ ਸੀ
ਝਾਰਖੰਡ ਦੇ ਦੁਮਕਾ 'ਚ 12ਵੀਂ ਜਮਾਤ ਦੀ ਵਿਦਿਆਰਥਣ ਨੂੰ ਉਸ ਦੇ ਗੁਆਂਢ 'ਚ ਰਹਿਣ ਵਾਲੇ ਸ਼ਾਹਰੁਖ ਨਾਂ ਦੇ ਲੜਕੇ ਨੇ ਪੈਟਰੋਲ ਪਾ ਕੇ ਜ਼ਿੰਦਾ ਸਾੜ ਦਿੱਤਾ ਸੀ। ਗੰਭੀਰ ਰੂਪ ਨਾਲ ਝੁਲਸ ਗਈ ਵਿਦਿਆਰਥਣ ਅੰਕਿਤਾ ਦੀ ਰਿਮਸ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ 'ਚ ਦੋਸ਼ੀ ਸ਼ਾਹਰੁਖ ਅਤੇ ਉਸ ਦੇ ਦੋਸਤ ਨਈਮ ਅੰਸਾਰੀ ਉਰਫ ਛੋਟੂ ਨੂੰ ਗ੍ਰਿਫਤਾਰ ਕਰ ਲਿਆ ਹੈ। ਰਾਸ਼ਟਰੀ ਮਹਿਲਾ ਕਮਿਸ਼ਨ ਨੇ ਵੀ ਇਸ ਮਾਮਲੇ ਸਬੰਧੀ ਝਾਰਖੰਡ ਪੁਲਿਸ ਮੁਖੀ ਨੂੰ ਪੱਤਰ ਲਿਖ ਕੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪਾਲੀਵੁੱਡ
ਪੰਜਾਬ
Advertisement