Jyotiraditya Scindia Corona Positive : ਕੇਂਦਰੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਕੋਰੋਨਾ  ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਟਵੀਟ ਕਰਕੇ ਕਿਹਾ, "ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਡਾਕਟਰਾਂ ਦੀ ਸਲਾਹ 'ਤੇ ਕੀਤੇ ਗਏ ਕੋਵਿਡ-19 ਦੇ ਟੈਸਟ 'ਚ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਤੁਹਾਨੂੰ ਸਾਰਿਆਂ ਨੂੰ ਅਪੀਲ ਹੈ ਕਿ ਪਿਛਲੇ ਕੁਝ ਦਿਨਾਂ 'ਚ ਜੋ ਵੀ ਮੇਰੇ ਸੰਪਰਕ ਵਿੱਚ ਆਇਆ ਹੈ , ਉਨ੍ਹਾਂ ਸਾਰਿਆਂ ਨੂੰ ਆਪਣੇ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ।

ਭਾਜਪਾ ਦੀ ਮੀਟਿੰਗ ਤੋਂ ਅਚਾਨਕ ਨਿਕਲੇ ਸੀ ਬਾਹਰ 

 

ਦੱਸ ਦਈਏ ਕਿ ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ 'ਚ ਹੋਈ ਭਾਜਪਾ ਕੋਰ ਗਰੁੱਪ ਦੀ ਬੈਠਕ 'ਚੋਂ ਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਅਚਾਨਕ ਵਾਕਆਊਟ ਕਰ ਗਏ। ਉਨ੍ਹਾਂ ਦੇ ਜਾਣ ਦੇ ਮਾਮਲੇ ਨੇ ਸਿਆਸੀ ਹਲਚਲ ਮਚਾ ਦਿੱਤੀ ਹੈ। ਸਿੰਧੀਆ ਦੇ ਜਾਣ ਦੀ ਵਜ੍ਹਾ ਵਾਇਰਲ ਬੁਖਾਰ ਦੱਸਿਆ ਜਾ ਰਿਹਾ ਸੀ।

 



ਸਿੱਧੇ ਬੰਗਲੇ ਗਏ ਸੀ ਸਿੰਧੀਆ 


ਸੂਬੇ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਭਾਜਪਾ ਇਨ੍ਹਾਂ ਚੋਣਾਂ ਨੂੰ ਲੈ ਕੇ ਗੰਭੀਰ ਹੈ। ਇਹੀ ਕਾਰਨ ਹੈ ਕਿ ਲਗਾਤਾਰ ਸੰਗਠਨ ਅਤੇ ਸਰਕਾਰ ਦੇ ਪੱਧਰ 'ਤੇ ਜ਼ਮੀਨੀ ਤਿਆਰੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸੇ ਸਿਲਸਿਲੇ 'ਚ ਬੁੱਧਵਾਰ ਨੂੰ ਭੋਪਾਲ 'ਚ ਪ੍ਰਮੁੱਖ ਨੇਤਾਵਾਂ ਦੇ ਕੋਰ ਗਰੁੱਪ ਦੀ ਬੈਠਕ ਬੁਲਾਈ ਗਈ ਹੈ। ਮੀਟਿੰਗ ਚੱਲ ਰਹੀ ਸੀ ਅਤੇ ਇਸੇ ਦੌਰਾਨ ਸਿੰਧੀਆ ਬਾਹਰ ਨਿਕਲੇ ਅਤੇ ਸਿੱਧੇ ਬੰਗਲੇ ਵੱਲ ਚਲੇ ਗਏ।

ਪਹਿਲਾਂ ਹੀ ਹੋ ਚੁੱਕੇ ਹਨ ਸੰਕਰਮਿਤ 


ਜੂਨ 2020 ਦੇ ਮਹੀਨੇ ਵਿੱਚ ਵੀ ਜਯੋਤਿਰਾਦਿੱਤਿਆ ਸਿੰਧੀਆ ਕੋਰੋਨਾ ਨਾਲ ਸੰਕਰਮਿਤ ਹੋ ਗਏ ਸਨ। ਉਸਦੀ ਮਾਂ ਵੀ ਕੋਵਿਡ ਸੰਕਰਮਿਤ ਹੋ ਗਈ ਸੀ। ਇਸ ਦੇ ਨਾਲ ਹੀ ਇਕ ਵਾਰ ਸਿੰਧੀਆ ਕੋਰੋਨਾ ਮਹਾਮਾਰੀ ਦੀ ਲਪੇਟ ਵਿਚ ਆ ਗਏ ਹਨ।