ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਸਾਬਕਾ ਮੀਤ ਪ੍ਰਧਾਨ ਜੀਐਸ ਬਾਵਾ ਵੱਲੋਂ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ। ਉਨ੍ਹਾਂ ਦੀ ਲਾਸ਼ ਪਾਰਕ ਵਿੱਚ ਲਟਕਦੀ ਪਾਈ ਗਈ। ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਲੀਡਰ ਬਾਵਾ ਪੱਛਮੀ ਦਿੱਲੀ ਦੇ ਮੀਤ ਪ੍ਰਧਾਨ ਵੀ ਰਹਿ ਚੁੱਕੇ ਹਨ। ਪੁਲਿਸ ਨੇ ਸ਼ੱਕੀ ਹਾਲਾਤ ਵਿੱਚ ਉਨ੍ਹਾਂ ਦੀ ਲਾਸ਼ ਮਿਲਣ ਕਾਰਨ ਮੌਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਪ੍ਰਾਪਤ ਜਾਣਕਾਰੀ ਮੁਤਾਬਕ ਜੀਐਸ ਬਾਵਾ 58 ਸਾਲਾਂ ਦੇ ਸਨ ਤੇ ਉਹ ਪੱਛਮੀ ਦਿੱਲੀ ਦੇ ਫ਼ਤਹਿ ਨਗਰ ਵਿੱਚ ਰਹਿੰਦੇ ਸਨ। ਉਨ੍ਹਾਂ ਦੀ ਲਾਸ਼ ਘਰ ਨੇੜਲੇ ਪਾਰਕ ਵਿੱਚ ਹੀ ਪਾਈ ਗਈ। ਇਹ ਘਟਨਾ ਸੋਮਵਾਰ ਦੇਰ ਸ਼ਾਮ ਨੂੰ ਵਾਪਰੀ।


ਹੋਲੀ ਦੇ ਦਿਨ ਸ਼ਾਮ ਵੇਲੇ ਜਦ ਲੋਕ ਪਾਰਕ ਵਿੱਚ ਪਹੁੰਚੇ ਤਾਂ ਉਨ੍ਹਾਂ ਦੀ ਲਾਸ਼ ਇੱਕ ਗਰਿੱਲ ਨਾਲ ਲਟਕਦੀ ਪਾਈ ਗਈ। ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਲੀ। ਪੁਲਿਸ ਮੁਤਾਬਕ ਉਨ੍ਹਾਂ ਨੂੰ ਕੋਈ ਵੀ ਖ਼ੁਦਕੁਸ਼ੀ ਪੱਤਰ ਨਹੀਂ ਮਿਲਿਆ ਹੈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।


ਸੂਤਰਾਂ ਦੀ ਮੰਨੀਏ ਤਾਂ ਬਾਵਾ ਦੀ ਖ਼ੁਦਕੁਸ਼ੀ ਦਾ ਕਾਰਨ ਘਰੇਲੂ ਵਿਵਾਦ ਵੀ ਹੋ ਸਕਦਾ ਹੈ, ਪਰ ਹਾਲੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਬੀਜੇਪੀ ਦੇ ਸੰਸਦ ਮੈਂਬਰ ਰਾਮ ਸਵਰੂਪ ਸ਼ਰਮਾ ਦੀ ਮੌਤ ਦੀ ਖ਼ਬਰ ਆਈ ਸੀ। ਭਾਜਪਾ ਐਮਪੀ ਦੀ ਲਾਸ਼ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ਵਿੱਚ ਫਾਹੇ ਨਾਲ ਲਟਕਦੀ ਪਾਈ ਗਈ ਸੀ। 


ਇਹ ਵੀ ਪੜ੍ਹੋ: ਪੰਜਾਬ 'ਚ ਬੀਜੇਪੀ ਵਿਧਾਇਕ ਨਾਲ ਕੁੱਟਮਾਰ 'ਤੇ ਬਵਾਲ, ਸੋਸ਼ਲ ਮੀਡੀਆ ਤੋਂ ਲੈ ਕੇ ਚਾਰੇ ਪਾਸੋਂ ਘਿਰੇ ਕੈਪਟਨ ਅਮਰਿੰਦਰ


 


ਇਹ ਵੀ ਪੜ੍ਹੋ: ਕੈਪਟਨ ਨੇ ਬੀਜੇਪੀ ਵਿਧਾਇਕ ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ


 


ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ