ਅੰਬਾਲਾ: ਵੀਰਵਾਰ ਨੂੰ ਹਰਿਆਣਾ ਦੇ ਨਰਾਇਣਗੜ੍ਹ ਵਿੱਚ, ਭਾਜਪਾ ਦੇ ਮੰਤਰੀ ਤੇ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਨਾਇਬ ਸੈਣੀ ਨੇ ਇੱਕ ਪ੍ਰੋਗਰਾਮ ਵਿੱਚ ਪਹੁੰਚਣਾ ਸੀ। ਜਿਵੇਂ ਹੀ ਕਿਸਾਨਾਂ ਨੂੰ ਇਸ ਬਾਰੇ ਪਤਾ ਲੱਗਾ, ਕਿਸਾਨ ਉਸ ਪ੍ਰੋਗਰਾਮ ਦੇ ਵਿਰੋਧ ਵਿੱਚ ਉੱਥੇ ਪਹੁੰਚ ਗਏ। ਇਸ ਦੌਰਾਨ ਇੱਕ ਕਿਸਾਨ ਨੂੰ ਕਾਫਲੇ 'ਚ ਮੌਜੂਦ ਕਾਰ ਨੇ ਫੇਟ ਮਾਰ ਦਿੱਤੀ ਜਿਸ ਮਗਰੋਂ ਕਿਸਾਨ ਮਾਮੂਲੀ ਜ਼ਖਮੀ ਹੋ ਗਿਆ।
ਕਿਸਾਨਾਂ ਨੇ ਭਾਜਪਾ ਆਗੂ ਦਾ ਵਿਰੋਧ ਕੀਤਾ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਮੌਕੇ 'ਤੇ ਭਾਰੀ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਸੀ। ਜ਼ਖਮੀ ਕਿਸਾਨ ਨੇ ਦੋਸ਼ ਲਿਆ ਕਿ ਜਦੋਂ ਉਹ ਭਾਜਪਾ ਆਗੂਆਂ ਦੇ ਕਾਫਲੇ ਦਾ ਵਿਰੋਧ ਕਰ ਰਿਹਾ ਸੀ। ਇੱਕ ਕਾਰ ਚਾਲਕ ਨੇ ਜਾਣਬੁੱਝ ਉਸ ਨੂੰ ਕਾਰ ਦੀ ਸਾਈਡ ਮਾਰੀ। ਫਿਲਹਾਲ ਕਿਸਾਨ ਪੂਰੀ ਤਰ੍ਹਾਂ ਠੀਕ ਹੈ ਪਰ ਉਹ ਕਾਰਵਾਈ ਦੀ ਮੰਗ 'ਤੇ ਅੜਿਆ ਹੋਇਆ ਹੈ।
ਵਿਰੋਧ ਕਰਨ ਆਏ ਕਿਸਾਨਾਂ ਨੇ ਦੱਸਿਆ ਕਿ ਇਹ ਨੇਤਾ ਜਾਤੀਵਾਦ ਨੂੰ ਵਧਾਵਾ ਦਿੰਦੇ ਹਨ। ਉਨ੍ਹਾਂ ਦਾ ਇਸ ਪ੍ਰੋਗਰਾਮ ਨਾਲ ਕੋਈ ਲੈਣਾ-ਦੇਣਾ ਨਹੀਂ। ਅਸੀਂ ਉਨ੍ਹਾਂ ਦਾ ਸਖ਼ਤ ਵਿਰੋਧ ਕਰਾਂਗੇ। ਕਿਸਾਨਾਂ ਨੇ ਕਿਹਾ ਕਿ ਸਾਡੇ ਕਿਸਾਨ ਨੂੰ ਮਾਰਨ ਵਾਲੇ ਵਾਹਨ ਮਾਲਕ ਖਿਲਾਫ ਵੀ ਐਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ