ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
Lal Krishna Advani: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਫਿਰ ਵਿਗੜ ਗਈ ਹੈ। ਇਸ ਕਰਕੇ ਉਨ੍ਹਾਂ ਨੂੰ ਅੱਜ (14 ਦਸੰਬਰ) ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
Lal Krishna Advani: ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਫਿਰ ਵਿਗੜ ਗਈ ਹੈ। ਇਸ ਕਰਕੇ ਉਨ੍ਹਾਂ ਨੂੰ ਅੱਜ (14 ਦਸੰਬਰ) ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ। ਮੈਡੀਕਲ ਬੁਲੇਟਿਨ ਜਲਦੀ ਹੀ ਜਾਰੀ ਕੀਤਾ ਜਾ ਸਕਦਾ ਹੈ। ਲਾਲ ਕ੍ਰਿਸ਼ਨ ਅਡਵਾਨੀ 97 ਸਾਲ ਦੇ ਹੋ ਗਏ ਹਨ। ਉਨ੍ਹਾਂ ਨੂੰ ਪਿਛਲੇ 4-5 ਮਹੀਨਿਆਂ 'ਚ ਕਈ ਵਾਰ ਹਸਪਤਾਲ 'ਚ ਭਰਤੀ ਹੋਣਾ ਪਿਆ।
ਲਾਲ ਕ੍ਰਿਸ਼ਨ ਅਡਵਾਨੀ 97 ਸਾਲ ਦੇ ਹੋ ਗਏ ਹਨ। ਉਨ੍ਹਾਂ ਨੂੰ ਪਿਛਲੇ 4-5 ਮਹੀਨਿਆਂ 'ਚ ਕਈ ਵਾਰ ਹਸਪਤਾਲ 'ਚ ਭਰਤੀ ਹੋਣਾ ਪਿਆ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅਗਸਤ ਮਹੀਨੇ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।
ਸਿਹਤ ਸੰਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਲਾਲ ਕ੍ਰਿਸ਼ਨ ਅਡਵਾਨੀ
ਮੀਡੀਆ ਰਿਪੋਰਟਾਂ ਮੁਤਾਬਕ ਲਾਲ ਕ੍ਰਿਸ਼ਨ ਅਡਵਾਨੀ ਪਿਛਲੇ ਕੁਝ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਹਨ। ਇਸੇ ਸਾਲ ਉਨ੍ਹਾਂ ਨੂੰ ਦੇਸ਼ ਦੇ ਸਰਵਉੱਚ ਸਨਮਾਨ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ। ਸਿਹਤ ਸਬੰਧੀ ਸਮੱਸਿਆਵਾਂ ਕਾਰਨ ਉਹ ਰਾਸ਼ਟਰਪਤੀ ਭਵਨ ਦੇ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ। ਉਨ੍ਹਾਂ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਹੀ ਭਾਰਤ ਰਤਨ ਦਿੱਤਾ ਗਿਆ ਸੀ।
ਦੱਸ ਦਈਏ ਕਿ 8 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੇ ਜਨਮ ਦਿਨ 'ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ। ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਫੋਟੋ ਵੀ ਸ਼ੇਅਰ ਕੀਤੀ ਸੀ, ਜਿਸ ਵਿੱਚ ਪੀਐਮ ਮੋਦੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਗੁਲਦਸਤਾ ਭੇਂਟ ਕਰਦੇ ਹੋਏ ਨਜ਼ਰ ਆਏ ਸਨ। ਪੀਐਮ ਮੋਦੀ ਨੇ ਫੋਟੋ ਦੇ ਕੈਪਸ਼ਨ ਵਿੱਚ ਲਿਖਿਆ, "ਅਡਵਾਨੀ ਜੀ ਦੇ ਘਰ ਜਾ ਕੇ ਉਨ੍ਹਾਂ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।"
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।