Sandeep dayma expell from party: ਰਾਜਸਥਾਨ ਦੇ ਜ਼ਿਲ੍ਹਾ ਅਲਵਰ ਤੋਂ ਭਾਜਪਾ ਆਗੂ ਸੰਦੀਪ ਦਾਇਮਾ 'ਤੇ ਪਾਰਟੀ ਨੇ ਵੱਡੀ ਕਾਰਵਾਈ ਕੀਤੀ ਹੈ। ਸੰਦੀਪ ਨੂੰ ਭਾਜਪਾ ਨੇ ਪਾਰਟੀ 'ਚੋਂ ਬਾਹਰ ਕੱਢ ਦਿੱਤਾ। ਦਰਅਸਲ ਸੰਦੀਪ ਨੇ ਗੁਰਦੁਆਰਿਆਂ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ। ਜਿਸ ਨੂੰ ਲੈ ਕੇ ਸਿੱਖਾਂ ਵਿਚ ਰੋਸ ਦੀ ਲਹਿਰ ਹੈ।
Taking action, Sandeep Dayma has been expelled from BJP for his hateful remarks. No place for hate in BJP pic.twitter.com/te9mVzNDC7
— Manjinder Singh Sirsa (@mssirsa) November 5, 2023
ਦੱਸ ਦਈਏ ਕਿ ਪਿਛਲੇ ਦਿਨੀਂ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਗੁਰਦੁਆਰਿਆਂ ਨੂੰ ਲੈਕੇ ਵਿਵਾਦਿਤ ਟਿੱਪਣੀ ਦੇਣ ਕਰਕੇ ਸੰਦੀਪ ਦਾਇਮਾ ਨੂੰ ਪਾਰਟੀ ਚੋਂ ਬਾਹਰ ਕੱਢਣ ਦੀ ਮੰਗ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਮਸਜਿਦਾਂ ਅਤੇ ਗੁਰਦੁਆਰਿਆਂ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਲਈ ਹਾਈਕਮਾਨ ਸੰਦੀਪ ਦਾਇਮਾ ਨੂੰ ਤੁਰੰਤ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾਵੇ। ਉਨ੍ਹਾਂ ਦੀ ਮੁਆਫੀ ਦਾ ਕੋਈ ਮਤਲਬ ਨਹੀਂ ਹੈ, ਕਿਉਂਕਿ ਉਨ੍ਹਾਂ ਦੀ ਟਿੱਪਣੀ ਕਰਕੇ ਲੋਕਾਂ ਨੂੰ ਕਾਫੀ ਠੇਸ ਪਹੁੰਚੀ ਹੈ। ਸਿਰਫ ਉਨ੍ਹਾਂ ਪਾਰਟੀ ‘ਚੋਂ ਬਾਹਰ ਨਹੀਂ ਕੱਢਣਾ ਚਾਹੀਦਾ,ਸਗੋਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਵੀ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: Bahadurgarh: ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਮਿਲੀਆਂ ਲਾਸ਼ਾਂ, ਜਾਂਚ 'ਚ ਜੁੱਟੀ ਪੁਲਿਸ