ਭਾਜਪਾ ਲੀਡਰ ਨੂੰ ਪਿਓ ਅਤੇ ਭਰਾ ਸਣੇ ਅੱਤਵਾਦੀਆਂ ਮਾਰੀ ਗੋਲੀ, ਤਿੰਨੋਂ ਹਲਾਕ
ਏਬੀਪੀ ਸਾਂਝਾ | 08 Jul 2020 10:43 PM (IST)
ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ ਵਿਚ ਬੁੱਧਵਾਰ ਨੂੰ ਅਣਪਛਾਤੇ ਅੱਤਵਾਦੀਆਂ ਨੇ ਭਾਜਪਾ ਨੇਤਾ ਅਤੇ ਉਸ ਦੇ ਪਿਤਾ ਅਤੇ ਭਰਾ ਨੂੰ ਗੋਲੀ ਮਾਰ ਦਿੱਤੀ।
ਜੰਮੂ: ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ ਵਿਚ ਬੁੱਧਵਾਰ ਨੂੰ ਅਣਪਛਾਤੇ ਅੱਤਵਾਦੀਆਂ ਨੇ ਭਾਜਪਾ ਨੇਤਾ ਅਤੇ ਉਸ ਦੇ ਪਿਤਾ ਅਤੇ ਭਰਾ ਨੂੰ ਗੋਲੀ ਮਾਰ ਦਿੱਤੀ। ਬੀਜੇਪੀ ਨੇਤਾ ਸ਼ੇਖ ਵਸੀਮ ਬਾਰੀ ਅਤੇ ਉਸਦੇ ਭਰਾ ਉਮਰ ਸੁਲਤਾਨ ਅਤੇ ਪਿਤਾ ਬਸ਼ੀਰ ਅਹਿਮਦ ਸ਼ੇਖ ਨੂੰ ਅੱਤਵਾਦੀਆਂ ਨੇ ਗੋਲੀ ਮਾਰ ਹੱਤਿਆ ਕਰ ਦਿੱਤੀ ਜੋ ਬਾਂਦੀਪੋਰਾ ਵਿੱਚ ਉਨ੍ਹਾਂ ਦੀ ਦੁਕਾਨ ਵਿੱਚ ਦਾਖਲ ਹੋਏ ਸਨ। ਜਾਣਕਾਰੀ ਮੁਤਾਬਿਕ ਅੱਤਵਾਦੀਆਂ ਨੇ ਅਚਾਨਕ ਉਨ੍ਹਾਂ 'ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਅਤੇ ਗੰਭੀਰ ਜ਼ਖਮੀ ਕਰ ਦਿੱਤਾ। ਉਨ੍ਹਾਂ ਨੂੰ ਹਸਪਤਾਲ ਲੈ ਜਾਇਆ ਗਿਆ ਪਰ ਉਹ ਗੰਭੀਰ ਜ਼ਖਮੀ ਹੋਣ ਕਾਰਨ ਦਮ ਤੋੜ ਗਏ। ਹਸਪਤਾਲ ਪਹੁੰਚਣ ਤੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ