ਚੰਡੀਗੜ੍ਹ: ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਨੇ 2019 ਦੀਆਂ ਲੋਕਸਭਾ ਚੋਣਾਂ ਨਾ ਲੜਨ ਦਾ ਫ਼ੈਸਲਾ ਕੀਤਾ ਹੈ। ਸੁਸ਼ਮਾ ਸਵਰਾਜ ਨੇ ਇੰਦੌਰ ਵਿੱਚ ਪਾਰਟੀ ਵਰਕਰਾਂ ਦੇ ਸਾਹਮਣੇ ਕਿਹਾ ਕਿ ਉਹ 2019 ਦੀਆਂ ਲੋਕਸਭਾ ਚੋਣਾਂ ਨਹੀਂ ਲੜਨਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਫੈਸਲਾ ਪਾਰਟੀ ਦੇ ਹੱਥ ਹੁੰਦਾ ਹੈ ਪਰ ਉਨ੍ਹਾਂ ਨਿੱਜੀ ਫੈਸਲਾ ਕਰ ਲਿਆ ਹੈ ਕਿ ਉਹ ਅਗਲੀਆਂ ਚੋਣਾਂ ਵਿੱਚ ਸ਼ਾਮਲ ਨਹੀਂ ਹੋਣਗੇ। ਦੱਸਿਆ ਜਾ ਰਿਹਾ ਹੈ ਉਨ੍ਹਾਂ ਨੇ ਸਿਹਤ ਖਰਾਬ ਹੋਣ ਕਰਕੇ ਇਹ ਫੈਸਲਾ ਲਿਆ ਹੈ।

ਯਾਦ ਰਹੇ ਕਿ ਸੁਸ਼ਮਾ ਸਵਰਾਜ ਮੱਧ ਪ੍ਰਦੇਸ਼ ਦੇ ਵਿਦਿਸ਼ਾ ਤੋਂ ਸੰਸਦ ਮੈਂਬਰ ਹੈ। ਸੁਸ਼ਮਾ ਬੀਜੇਪੀ ਦੇ ਸਟਾਰ ਪ੍ਰਚਾਰਕਾਂ ਵਿੱਚ ਵੀ ਸ਼ਾਮਲ ਹਨ। ਉਹ ਮਰਹੂਮ ਅਟਲ ਬਿਹਾਰੀ ਵਾਜਪਾਈ ਦੀਆਂ ਤਿੰਨਾਂ ਸਰਕਾਰਾਂ ਵਿੱਚ ਮੰਤਰੀ ਤੇ ਦਿੱਲੀ ਦੀ ਮੁੱਖ ਮੰਤਰੀ ਰਹਿ ਚੁੱਕੇ ਹਨ।

ਸਵਰਾਜ 1977 ਤੋਂ 1982 ਵਿੱਚ ਹਰਿਆਣਾ ਵਿਧਾਨ ਸਭਾ ਦੀ ਮੈਂਬਰ ਵੀ ਰਹੇ ਹਨ। ਇਸ ਦੌਰਾਨ ਉਨ੍ਹਾਂ 25 ਸਾਲਾਂ ਦੀ ਉਮਰ ਵਿੱਚ ਅੰਬਾਲਾ ਕੈਂਟੋਨਮੈਂਟ ਦੀ ਸੀਟ ’ਤੇ ਜਿੱਤ ਹਾਸਲ ਕੀਤੀ ਸੀ ਇਸ ਤੋਂ ਬਾਅਦ ਉਹ 1987 ਤੋਂ 1990 ਵਿੱਚ ਵਿਧਾਨ ਸਭਾ ਪਹੁੰਚੇ ਸਨ।