ਪਟਨਾ: ਗਣਤੰਤਰ ਦਿਵਸ ਮੌਕੇ ਦੇਸ਼ ਦੀ ਰਾਜਧਾਨੀ ਦਿੱਲੀ 'ਚ ਟ੍ਰੈਕਟਰ ਮਾਰਚ ਦੌਰਾਨ ਹੋਏ ਹੰਗਾਮੇ 'ਤੇ ਵਿਵਾਦ ਜਾਰੀ ਹੈ। ਅੰਦੋਲਨਕਾਰੀ ਕਿਸਾਨਾਂ ਨੇ ਕੇਂਦਰੀ ਏਜੰਸੀਆਂ 'ਤੇ ਉਨ੍ਹਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦਾ ਇਲਜ਼ਾਮ ਲਾਇਆ ਹੈ।


ਜਦਕਿ ਕਈ ਪਾਰਟੀਆਂ ਦੇ ਲੀਡਰਾਂ ਨੇ ਮੰਗਲਵਾਰ ਦਿੱਲੀ 'ਚ ਹੋਈ ਹਿੰਸਾ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਲੜੀ 'ਚ ਬਿਹਾਰ ਵਿਧਾਨ ਪਰਿਸ਼ਦ ਦੇ ਮੈਂਬਰ ਤੇ ਬੀਜੇਪੀ ਲੀਡਰ ਸਇਅਦ ਸ਼ਾਹਨਵਾਜ਼ ਹੁਸੈਨ ਦਾ ਇਸ ਪੂਰੇ ਮਾਮਲੇ 'ਤੇ ਇਕ ਬਿਆਨ ਸਾਹਮਣੇ ਆਇਆ ਹੈ।


ਹੰਗਾਮਾ ਕਰਨ ਵਾਲਿਆਂ 'ਤੇ ਦੇਸ਼ਧ੍ਰੋਹ ਦਾ ਮੁਕੱਦਮਾ


ਬੀਜੇਪੀ ਲੀਡਰ ਸ਼ਾਨਨਵਾਜ਼ ਹੁਸੈਨ ਨੇ ਆਪਣੇ ਅਧਿਕਾਰਤ ਟਵਿਟਰ ਹੈਂਡਲ ਤੋਂ ਟਵੀਟ ਕਰਕੇ ਲਿਖਿਆ ਹੈ ਕਿ ਕੱਲ੍ਹ ਲਾਲ ਕਿਲ੍ਹੇ ਤੇ ਹੋਏ ਹੰਗਾਮੇ 'ਚ ਜੋ ਲੋਕ ਸ਼ਾਮਲ ਸਨ ਉਨ੍ਹਾਂ 'ਤੇ ਦੇਸ਼ਧ੍ਰੋਹ ਦਾ ਮੁਕੱਦਮਾ ਚੱਲਣਾ ਚਾਹੀਦਾ ਹੈ ਤੇ ਸਖਤ ਸਜ਼ਾ ਮਿਲਣੀ ਚਾਹੀਦੀ ਹੈ।


ਸ਼ਾਹਨਵਾਜ਼ ਹੁਸੈਨ ਬਿਹਾਰ ਵਿਧਾਨ ਪਰਿਸ਼ਦ ਦੇ ਮੈਂਬਰ ਹੋਣ ਜੇ ਨਾਲ-ਨਾਲ ਉਹ ਬੀਜੇਪੀ ਦੇ ਰਾਸ਼ਟਰੀ ਬੁਲਾਰੇ ਵੀ ਹਨ। ਅਜਿਹੇ 'ਚ ਕਿਸਾਨ ਅੰਦੋਲਨ ਨੂੰ ਲੈਕੇ ਉਨ੍ਹਾਂ ਦਾ ਇਹ ਬਿਆਨ ਅਹਿਮ ਹੈ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ