Tajinder Bagga Arrested: ਤੇਜਿੰਦਰ ਬੱਗਾ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ
Tajinder Bagga Arrested: ਤੇਜਿੰਦਰ ਬੱਗਾ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਦਾਅਵਾ ਭਾਜਪਾ ਆਗੂ ਕਪਿਲ ਮਿਸ਼ਰਾ ਨੇ ਕੀਤਾ ਹੈ।
Tajinder Bagga Arrested: ਬੀਜੇਪੀ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ। ਤਜਿੰਦਰ ਬੱਗਾ ਖਿਲਾਫ 1 ਅਪ੍ਰੈਲ ਨੂੰ ਪੰਜਾਬ 'ਚ ਐਫਆਈਆਰ ਦਰਜ ਕੀਤੀ ਗਈ ਸੀ। ਬੱਗਾ ਖਿਲਾਫ ਭੜਕਾਊ ਬਿਆਨ ਦੇਣ, ਦੁਸ਼ਮਣੀ ਨੂੰ ਹੱਲਾਸ਼ੇਰੀ ਦੇਣ ਤੇ ਅਪਰਾਧਿਕ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਤਜਿੰਦਰ ਪਾਲ ਸਿੰਘ ਬੱਗਾ ਦੇ ਪਿਤਾ ਪ੍ਰੀਤਪਾਲ ਸਿੰਘ ਨੇ ਪੰਜਾਬ ਪੁਲਿਸ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅੱਜ ਸਵੇਰੇ 10-15 ਪੁਲਿਸ ਵਾਲੇ ਸਾਡੇ ਘਰ ਆਏ ਤੇ ਤਜਿੰਦਰ ਨੂੰ ਘੜੀਸ ਕੇ ਬਾਹਰ ਲੈ ਗਏ। ਜਦੋਂ ਮੈਂ ਘਟਨਾ ਦੀ ਵੀਡੀਓ ਰਿਕਾਰਡ ਕਰਨ ਲਈ ਆਪਣਾ ਮੋਬਾਈਲ ਫ਼ੋਨ ਚੁੱਕਿਆ ਤਾਂ ਪੁਲਿਸ ਮੈਨੂੰ ਦੂਜੇ ਕਮਰੇ ਵਿੱਚ ਲੈ ਗਈ। ਅੰਦਰ ਮੇਰੇ ਚਿਹਰੇ 'ਤੇ ਮੁੱਕਾ ਮਾਰਿਆ।"
तजिंदर बग्गा को पंजाब पुलिस के 50 जवान घर से गिरफ्तार करके ले गए@TajinderBagga एक सच्चा सरदार है उसे ऐसी हरकतों से ना डराया जा सकता है, ना कमजोर किया जा सकता
— Kapil Mishra (@KapilMishra_IND) May 6, 2022
एक सच्चे सरदार से इतना डर क्यों ?
ਹਾਸਲ ਜਾਣਕਾਰੀ ਮੁਤਾਬਕ ਮੁਹਾਲੀ ਪੁਲਿਸ ਨੇ ਤਜਿੰਦਰ ਖ਼ਿਲਾਫ਼ ਸਾਈਬਰ ਸੈੱਲ ਵਿੱਚ ਕੇਸ ਦਰਜ ਕੀਤਾ ਸੀ, ਇਸ ਮਾਮਲੇ ਵਿੱਚ ਹੁਣ ਗ੍ਰਿਫ਼ਤਾਰੀ ਹੋਈ ਹੈ। ਹੁਣ ਇਸ ਮਾਮਲੇ 'ਤੇ ਸਿਆਸਤ ਵੀ ਤੇਜ਼ ਹੋ ਗਈ ਹੈ। ਭਾਜਪਾ ਆਗੂਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ।
ਦੱਸ ਦਈਏ ਕਿ ਜ਼ਿਲ੍ਹਾ ਮੋਹਾਲੀ ਵਿਖੇ ਪੰਜਾਬ ਸਟੇਟ ਸਾਈਬਰ ਕਰਾਈਮ ਸੈੱਲ ਵਿੱਚ ਬੀਜੇਪੀ ਨੇਤਾ ਤੇਜਿੰਦਰਪਾਲ ਸਿੰਘ ਬੱਗਾ ਖਿਲਾਫ 1 ਅਪਰੈਲ, 2022 ਨੂੰ ਐਫਆਈਆਰ ਦਰਜ ਕੀਤੀ ਗਈ ਸੀ। ਇਸ ਐਫਆਈਆਰ ਵਿੱਚ ਤੇਜਿੰਦਰਪਾਲ ਸਿੰਘ ਬੱਗਾ ਖਿਲਾਫ ਆਈਪੀਸੀ ਦੀ ਧਾਰਾ 153-A, 505, 505 (2 ), 506 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਮੋਹਾਲੀ ਦੇ ਰਹਿਣ ਵਾਲੇ ਡਾ. ਸਨੀ ਸਿੰਘ ਆਹਲੂਵਾਲੀਆ ਦੀ ਸ਼ਿਕਾਇਤ ਤੇ ਇਹ ਐਫਆਈਆਰ ਦਰਜ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਇਲਜ਼ਾਮ ਲਾਇਆ ਹੈ ਕਿ ਤੇਜਿੰਦਰਪਾਲ ਸਿੰਘ ਬੱਗਾ ਨੇ ਇਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਗਲਤੀ ਜਾਣਕਾਰੀ ਸੋਸ਼ਲ ਮੀਡੀਆ ਤੇ ਫੈਲਾਈ ਹੈ ਤੇ ਗਲਤ ਬਿਆਨਬਾਜੀ ਕੀਤੀ ਹੈ।
ਇਹ ਵੀ ਪੜ੍ਹੋ: Punjab Corona Update: ਪੰਜਾਬ 'ਚ ਚੌਥੀ ਕੋਰੋਨਾ ਲਹਿਰ ਦਾ ਖ਼ਤਰਾ, 35 ਦਿਨਾਂ 'ਚ 746 ਨਵੇਂ ਮਰੀਜ਼, 4 ਮੌਤਾਂ