Atiq Ahmed Killed: ਅਤੀਕ ਅਹਿਮਦ ਤੇ ਉਸ ਦੇ ਭਰਾ ਅਸ਼ਰਫ ਦੇ ਕਤਲ ਤੋਂ ਬਾਅਦ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਦਾ ਇੱਕ ਪੁਰਾਣਾ ਟਵੀਟ ਵਾਇਰਲ ਹੋ ਰਿਹਾ ਹੈ। ਇਸ ਟਵੀਟ 'ਚ ਬੱਗਾ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਟੈਗ ਕਰਦੇ ਹੋਏ ਕਿਹਾ ਸੀ, ''ਮੀਡੀਆ ਨੂੰ ਅਜਿਹੇ ਹਾਈ ਪ੍ਰੋਫਾਈਲ ਅਪਰਾਧੀਆਂ ਦੇ ਕਾਫਲੇ ਦੇ ਨਾਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਕੱਲ੍ਹ ਨੂੰ ਕੋਈ ਗੈਂਗਸਟਰ ਮੀਡੀਆ ਦਾ ਰੂਪ ਲੈ ਕੇ ਉਸ ਅਪਰਾਧੀ ਨੂੰ ਗੋਲੀ ਮਾਰ ਸਕਦਾ ਹੈ।
ਤੇਜਿੰਦਰ ਪਾਲ ਸਿੰਘ ਬੱਗਾ ਨੇ ਇਹ ਟਵੀਟ 28 ਮਾਰਚ ਨੂੰ ਕੀਤਾ ਸੀ, ਜਦੋਂ ਅਤੀਕ ਅਹਿਮਦ ਨੂੰ ਉਮੇਸ਼ ਪਾਲ ਅਗਵਾ ਕਾਂਡ ਵਿੱਚ ਪੇਸ਼ ਹੋਣ ਤੋਂ ਬਾਅਦ ਪ੍ਰਯਾਗਰਾਜ ਤੋਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਵਾਪਸ ਲਿਜਾਇਆ ਜਾ ਰਿਹਾ ਸੀ। ਤੇਜਿੰਦਰ ਪਾਲ ਸਿੰਘ ਬੱਗਾ ਦਾ ਇਹ ਖਦਸ਼ਾ ਸਹੀ ਨਿਕਲਿਆ ਹੈ। ਇਸ ਕਰਕੇ ਇਹ ਟਵੀਟ ਵਾਇਰਲ ਹੋ ਰਿਹਾ ਹੈ।
ਦੱਸ ਦਈਏ ਕਿ ਸ਼ਨੀਵਾਰ (15 ਅਪ੍ਰੈਲ) ਰਾਤ 10 ਵਜੇ ਪੁਲਿਸ ਅਤੀਕ ਅਹਿਮਦ ਤੇ ਉਸ ਦੇ ਭਰਾ ਅਸ਼ਰਫ ਨੂੰ ਮੈਡੀਕਲ ਜਾਂਚ ਲਈ ਪ੍ਰਯਾਗਰਾਜ ਦੇ ਹਸਪਤਾਲ ਲੈ ਕੇ ਆਈ। ਇਸ ਦੌਰਾਨ ਮੀਡੀਆ ਵਾਲੇ ਦੋਵਾਂ ਤੋਂ ਸਵਾਲ ਪੁੱਛ ਰਹੇ ਸਨ। ਸਵਾਲ 'ਤੇ ਅਸ਼ਰਫ ਨੇ ਕਿਹਾ ਕਿ ਮੁੱਖ ਗੱਲ ਇਹ ਹੈ ਕਿ ਗੁੱਡੂ ਮੁਸਲਮਾਨ ਹੈ... ਇਹ ਕਹਿੰਦੇ ਹੀ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਹਮਲਾਵਰ ਮੀਡੀਆ ਕਰਮੀ ਬਣ ਕੇ ਆਏ ਸਨ। ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ