Kangana Slapped Row: ਕੰਗਨਾ ਰਣੌਤ ਦੇ ਚੰਡੀਗੜ੍ਹ ਹਵਾਈ ਅੱਡੇ 'ਤੇ ਸੀ.ਆਈ.ਐੱਸ.ਐੱਫ. CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਵੱਲੋਂ ਥੱਪੜ ਮਾਰਨ ਦੀ ਘਟਨਾ 'ਤੇ ਭਾਜਪਾ ਆਗੂ ਵਿਜੇ ਸਾਂਪਲਾ ਨੇ ਪ੍ਰਤਿਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ , "...ਉਹ (CISF ਕਾਂਸਟੇਬਲ) ਡਿਊਟੀ 'ਤੇ ਸੀ ਅਤੇ ਉਸ ਨੇ ਵਰਦੀ ਪਾਈ ਹੋਈ ਸੀ। ਇਹ ਵਰਦੀ ਕਿਸੇ ਨੂੰ ਤੰਗ ਕਰਨ ਜਾਂ ਛੇੜਛਾੜ ਕਰਨ ਲਈ ਨਹੀਂ ਸੀ, ਸਗੋਂ ਸੁਰੱਖਿਆ ਲਈ ਪਹਿਨੀ ਗਈ ਸੀ। ਉਸ ਨੂੰ ਵਰਦੀ ਦਾ ਸਤਿਕਾਰ ਕਰਨਾ ਚਾਹੀਦਾ ਸੀ।  ਜੋ ਇਸ ਕੁੜੀ ਦਾ ਸਮਰਥਨ ਕਰ ਰਹੇ ਹਨ ਉਹ ਪੰਜਾਬ ਨੂੰ ਲਾਭ ਨਹੀਂ ਪਹੁੰਚਾ ਰਹੇ ਹਨ, ਸਗੋਂ ਨੁਕਸਾਨ ਪਹੁੰਚਾ ਰਹੇ ਹਨ।


ਕੰਗਨਾ ਰਣੌਤ-ਸੀਆਈਐਸਐਫ ਕਾਂਸਟੇਬਲ ਕਾਂਡ ਵਿੱਚ ਨਵਾਂ ਮੋੜ ਆਇਆ ਹੈ। ਕੁਲਵਿੰਦਰ ਕੌਰ ਦੇ ਭਰਾ ਸ਼ੇਰ ਸਿੰਘ ਮਹੀਵਾਲ ਅਨੁਸਾਰ ਕੁਲਵਿੰਦਰ ਕੌਰ ਨੇ ਕਿਹਾ ਕਿ ਉਸ ਨੂੰ ਆਪਣੇ ਕੀਤੇ ਦਾ ਕੋਈ ਪਛਤਾਵਾ ਨਹੀਂ ਹੈ। ਕੌਰ ਨੇ ਕਿਹਾ ਕਿ ਜਦੋਂ ਕਿਸਾਨ ਅੰਦੋਲਨ ਚੱਲ ਰਿਹਾ ਸੀ ਤਾਂ ਕੰਗਨਾ ਰਣੌਤ ਦਾ ਕਿਸਾਨਾਂ ਅਤੇ ਧਰਨੇ 'ਤੇ ਬੈਠੀਆਂ ਔਰਤਾਂ ਖਿਲਾਫ ਬਿਆਨ ਸਾਹਮਣੇ ਆਇਆ ਸੀ, ਜਿਸ 'ਚ ਕੰਗਨਾ ਨੇ ਕਿਹਾ ਸੀ ਕਿ ਇਹ ਔਰਤਾਂ 100 ਰੁਪਏ ਲੈ ਕੇ ਧਰਨੇ 'ਤੇ ਬੈਠੀਆਂ ਹਨ।


ਦੱਸ ਦੇਈਏ ਕਿ ਇਸ ਮਾਮਲੇ 'ਤੇ ਕੰਗਨਾ ਨੇ ਕਿਹਾ ਸੀ ਕਿ ਇਸ ਘਟਨਾ ਤੋਂ ਬਾਅਦ ਮੈਨੂੰ ਕਈ ਲੋਕਾਂ ਦੇ ਫੋਨ ਆ ਰਹੇ ਹਨ ਪਰ ਮੈਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਜਦੋਂ ਉਹ ਚੰਡੀਗੜ੍ਹ ਏਅਰਪੋਰਟ ਪਹੁੰਚੀ ਤਾਂ ਚੈਕਿੰਗ ਦੌਰਾਨ ਦੂਜੇ ਕੈਬਿਨ ਤੇ ਬੈਠੀ cisf ਮੁਲਾਜ਼ਮ ਨੇ ਆ ਕੇ ਉਸ ਨੂੰ ਥੱਪੜ ਮਾਰ ਦਿੱਤਾ ਅਤੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਕੰਗਨਾ ਨੇ ਕਿਹਾ ਕਿ ਜਦੋਂ ਮੈਂ ਉਸ ਨੂੰ ਪੁੱਛਿਆ ਕਿ ਉਹ ਅਜਿਹਾ ਕਿਉਂ ਕਰ ਰਹੀ ਹੈ ਤਾਂ ਉਸ ਨੇ ਕਿਹਾ ਕਿ ਉਹ ਕਿਸਾਨ ਅੰਦੋਲਨ ਦਾ ਸਮਰਥਨ ਕਰਦੀ ਹੈ। ਕੰਗਨਾ ਨੇ ਕਿਹਾ ਹੈ ਕਿ ਪੰਜਾਬ 'ਚ ਵਧ ਰਹੇ ਕੱਟੜਵਾਦ ਅਤੇ ਅੱਤਵਾਦ ਨਾਲ ਕਿਵੇਂ ਨਜਿੱਠਿਆ ਜਾਵੇਗਾ, ਇਹ ਵੱਡਾ ਮੁੱਦਾ ਹੈ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।