ਪੜਚੋਲ ਕਰੋ
ਕੇਜਰੀਵਾਲ ਤੇ ਸਿਸੋਦੀਆ 'ਤੇ ਠੁੱਕਿਆ ਇੱਕ ਹੋਰ ਮਾਣਹਾਨੀ ਦਾ ਮੁਕੱਦਮਾ
ਵਿਜੇਂਦਰ ਗੁਪਤਾ ਨੇ ਕਿਹਾ ਕਿ ਉਨ੍ਹਾਂ ਪਟਿਆਲਾ ਹਾਊਸ ਦੀ ਅਦਾਲਤ ਵਿੱਚ ਕੇਜਰੀਵਾਲ ਤੇ ਸਿਸੋਦੀਆ ਵਿਰੁੱਧ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਹੈ ਕਿਉਂਕਿ ਉਨ੍ਹਾਂ ਨੇ ਗੁਪਤਾ ਵੱਲੋਂ ਭੇਜੇ ਕਾਨੂੰਨੀ ਨੋਟਿਸ ਦਾ ਜਵਾਬ ਨਹੀਂ ਦਿੱਤਾ।

ਨਵੀਂ ਦਿੱਲੀ: ਬੀਜੇਪੀ ਦੇ ਲੀਡਰ ਵਿਜੇਂਦਰ ਗੁਪਤਾ ਨੇ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਡਿਪਟੀ ਮਨੀਸ਼ ਸਿਸੋਦੀਆ ਵਿਰੁੱਧ ਉਨ੍ਹਾਂ ਨੂੰ ਬਦਨਾਮ ਕਰਨ ਲਈ ਮਾਣਹਾਨੀ ਦਾ ਮਾਮਲਾ ਦਾਇਰ ਕਰਵਾਇਆ ਹੈ। ਦਰਅਸਲ ਕੇਜਰੀਵਾਲ ਨੇ ਵਿਜੇਂਦਰ ਗਪਤਾ 'ਤੇ ਉਨ੍ਹਾਂ ਨੂੰ ਮਾਰਨ ਦੀ ਕਥਿਤ 'ਸਾਜ਼ਿਸ਼' ਦਾ ਇਲਜ਼ਾਮ ਲਾਇਆ ਸੀ। ਗੁਪਤਾ ਨੇ ਹਫ਼ਤਾ ਪਹਿਲਾਂ ਕੇਜਰੀਵਾਲ ਤੇ ਸਿਸੋਦੀਆ ਨੂੰ ਕਾਨੂੰਨੀ ਨੋਟਿਸ ਭੇਜ ਕੇ ਉਨ੍ਹਾਂ ਤੋਂ ਮਾਫੀ ਮੰਗਣ ਲਈ ਵੀ ਕਿਹਾ ਹੈ।
ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਨੇ ਕਿਹਾ ਕਿ ਉਨ੍ਹਾਂ ਪਟਿਆਲਾ ਹਾਊਸ ਦੀ ਅਦਾਲਤ ਵਿੱਚ ਕੇਜਰੀਵਾਲ ਤੇ ਸਿਸੋਦੀਆ ਵਿਰੁੱਧ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਹੈ ਕਿਉਂਕਿ ਉਨ੍ਹਾਂ ਨੇ ਗੁਪਤਾ ਵੱਲੋਂ ਭੇਜੇ ਕਾਨੂੰਨੀ ਨੋਟਿਸ ਦਾ ਜਵਾਬ ਨਹੀਂ ਦਿੱਤਾ।
ਗੁਪਤਾ ਨੇ ਦੱਸਿਆ ਕਿ ਉਨ੍ਹਾਂ ਪਹਿਲਾਂ ਹੀ ਮੁੱਖ ਮੰਤਰੀ ਤੇ ਉਨ੍ਹਾਂ ਦੇ ਡਿਪਟੀ ਵਿਰੁੱਧ ਪੁਲਿਸ ਸ਼ਿਕਾਇਤ ਦਰਜ ਕਰਵਾਈ ਹੈ ਜਿਸ ਵਿੱਚ ਉਨ੍ਹਾਂ ਇਲਜ਼ਾਮ ਲਾਇਆ ਹੈ ਕਿ ਕੇਜਰੀਵਾਲ ਆਪਣੇ ਕਤਲ ਦੀ ਸਾਜਿਸ਼ ਵਿੱਚ ਉਨ੍ਹਾਂ 'ਤੇ ਝੂਠੇ ਇਲਜ਼ਾਮ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਲੋਕ ਸਭਾ ਚੋਣਾਂ ਦੌਰਾਨ ਕੇਜਰੀਵਾਲ ਨੇ ਇੱਕ ਪੰਜਾਬੀ ਚੈਨਲ ਨੂੰ ਇੰਟਰਵਿਊ ਵਿੱਚ ਕਿਹਾ ਸੀ ਕਿ ਬੀਜੇਪੀ ਉਨ੍ਹਾਂ ਨੂੰ ਆਪਣੇ ਨਿੱਜੀ ਸੁਰੱਖਿਆ ਅਧਿਕਾਰੀ (PSO)ਦੁਆਰਾ ਉਸੇ ਢੰਗ ਨਾਲ ਮਰਵਾਉਣਾ ਚਾਹੁੰਦੀ ਹੈ ਜਿਸ ਤਰ੍ਹਾਂ ਇੰਦਰਾ ਗਾਂਧੀ ਨੂੰ ਮਾਰਿਆ ਗਿਆ ਸੀ। ਗੁਪਤਾ ਨੇ ਇਸ ਬਾਰੇ ਟਵੀਟ ਵੀ ਕੀਤਾ ਹੈ। ਉੱਧਰ ਸਿਸੋਦੀਆ ਹਾਲੇ ਵੀ ਗੁਪਤਾ ਤੇ ਮੁੱਖ ਮੰਤਰੀ ਨੂੰ ਮਾਰਨ ਦੀ ਸ਼ਾਜ਼ਿਸ ਘੜਨ ਦਾ ਇਲਜ਼ਾਮ ਲਾ ਰਹੇ ਹਨ।
ਵੇਖੋ ਟਵੀਟ
CM केजरीवाल और DYCM मनीष सिसोदिया ने मेरी छवि धूमिल करने के लिये कहा कि “केजरीवाल की हत्या की साज़िश मे विजेन्द्र गुप्ता शामिल है” मैने लीगल नोटिस देकर 7 दिन मे माफ़ी माँगने को कहा। नोटिस का जवाब ना मिलने पर, आज दोनों पर पटियाला हाऊस कोर्ट मे मानहानि का मुक़दमा दायर कर दिया है https://t.co/txCxJO2Xqv
— Vijender Gupta (@Gupta_vijender) June 4, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ




















