ਨਵੀਂ ਦਿੱਲੀ: ਪੰਜਾਬ ਭਾਜਪਾ ਦੇ ਨੇਤਾ ਸਰਜੀਤ ਜਿਆਣੀ (Surjit Kumar Jyani) ਤੇ ਐਚਐਸ ਗਰੇਵਾਲ (H.S. Grewal) ਨੇ ਇੱਕ ਵਾਰ ਫੇਰ ਤੋਂ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਹੈ। ਇਸ ਦੇ ਨਾਲ ਹੀ ਦੋਵੇਂ ਨੇਤਾ ਦਿੱਲੀ ਪਹੁੰਚੇ ਜਿੱਥੇ ਉਨ੍ਹਾਂ ਨੇ ਕਈ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕੀਤੀ।

ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਜਿਆਣੀ ਨੇ ਕਿਹਾ ਕਿ ਅਸੀਂ ਗੱਲਬਾਤ ਕਰ ਰਹੇ ਹਨ, ਪਰ ਕਿਸਾਨਾਂ ਨਾਲ ਮੀਟਿੰਗ ਬਾਰੇ ਅਜੇ ਕੁਝ ਤੈਅ ਨਹੀਂ ਹੋਇਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਖੇਤੀ ਕਾਨੂੰਨਾਂ ਦੀ ਗੱਲ ਨੂੰ ਪੰਜਾਬ ਦੀਆਂ ਆਗਾਮੀ ਚੋਣਾਂ ਦੌਰਾਨ ਆਪਣੇ ਮੈਨੀਫੇਸਟੋ 'ਚ ਦਰਜ ਕਰਾਂਗੇ।

ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਬਾਰੇ ਚੋਣਾਂ 'ਚ ਦੱਸਣ ਦਾ ਮੌਕਾ ਦਿਆਂਗਾ। ਇਸ ਦੇ ਨਾਲ ਹੀ ਕਿਸਾਨਾਂ 'ਤੇ ਨਿਸ਼ਾਨਾ ਸਾਧਦਿਆਂ ਸੁਰਜੀਤ ਜਿਆਣੀ ਨੇ ਕਿਹਾ ਕਿ ਸਰਕਾਰ ਐਲਾਨ ਕਰ ਚੁੱਕੀ ਹੈ ਕਿ ਅਸੀਂ ਸਿਰਫ ਇੱਕ ਫੋਨ ਦੀ ਦੂਰੀ 'ਤੇ ਹਾਂ, ਪਰ ਹੁਣ ਕਿਸਾਨ ਗੱਲ ਕਰਨ ਲਈ ਅੱਗੇ ਨਹੀਂ ਆ ਰਹੇ।

ਇਹ ਵੀ ਪੜ੍ਹੋਕਿਸਾਨਾਂ ਨੂੰ ਮਿਲਣ ਜਾ ਰਹੇ 15 ਸੰਸਦ ਮੈਂਬਰਾਂ ਨੂੰ ਰੋਕਿਆ, ਹਰਸਿਮਰਤ ਬਾਦਲ ਵੱਲੋਂ ‘ਲੋਕਤੰਤਰ ਲਈ ਕਾਲਾ ਦਿਨ’ ਕਰਾਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904