ਇਹ ਕਿੰਨੀ ਦਰਦਨਾਕ ਅਤੇ ਸ਼ਰਮਨਾਕ ਘਟਨਾ ਹੈ। ਦੋਸ਼ੀ ਅਜੇ ਤੱਕ ਫੜੇ ਨਹੀਂ ਜਾ ਸਕੇ ਹਨ। ਅਸੀਂ ਮੰਗ ਕਰਦੇ ਹਾਂ ਕਿ ਦੋਸ਼ੀਆਂ ਨੂੰ ਫੜਿਆ ਜਾਵੇ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ।"
ਇਹੀ ਨਹੀਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਇਸ ਮੁੱਦੇ 'ਤੇ ਗੁੱਸਾ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਕਿਹਾ, "ਬਿਹਾਰ ਦੇ ਇੱਕ ਦਲਿਤ ਪ੍ਰਵਾਸੀ ਮਜ਼ਦੂਰ ਦੇ 6 ਸਾਲ ਦੇ ਬੱਚੀ ਨਾਲ ਬਲਾਤਕਾਰ ਕੀਤਾ ਗਿਆ, ਉਸ ਦਾ ਕਲਤ ਕਰ ਦਿੱਤਾ ਗਿਆ ਅਤੇ ਲਾਸ਼ ਨੂੰ ਸਾੜ ਦਿੱਤਾ ਗਿਆ। ਘਟਨਾ ਪੰਜਾਬ ਦੇ ਹੁਸ਼ਿਆਰਪੁਰ ਦੀ ਹੈ। ਕੀ ਇਸ ਘਟਨਾ ਨੇ ਉਸ ਭਰਾ ਅਤੇ ਭੈਣ ਦੇ ਜ਼ਮੀਰ ਨੂੰ ਨਹੀਂ ਹਿਲਾਇਆ ਜੋ ਹਰ ਦੂਸਰੇ ਸਥਾਨ 'ਤੇ ਦੌੜਦੇ ਹਨ ਜਿੱਥੇ ਉਨ੍ਹਾਂ ਨੂੰ ਰਾਜਨੀਤੀਕ ਮਦਦ ਮਿਲ ਸਕੇ: ਯੂਨੀਅਨ ਵਿੱਤ ਅਤੇ ਭਾਜਪਾ ਨੇਤਾ ਨਿਰਮਲਾ ਸੀਤਾਰਮਨ"
ਦੱਸ ਦਈਏ ਕਿ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਹੋਈ ਇਸ ਵਾਰਦਾਤ ਵਿੱਚ ਸ਼ਾਮਲ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਬੱਚੀ ਦੀ ਮੌਤ ਹੋਈ ਹੈ। ਮ੍ਰਿਤਕ ਬੱਚੀ ਦਾ ਪਿਤਾ ਇੱਕ ਹਵੇਲੀ 'ਚ ਕੰਮ ਕਰਦਾ ਹੈ। ਇਸ ਹਵੇਲੀ ਦੇ ਮਾਲਕ ਦੇ ਪੋਤੇ 'ਤੇ ਇਸ ਘਟਨਾ ਨੂੰ ਅੰਜਾਮ ਦੇਣ ਦਾ ਇਲਜ਼ਾਮ ਹੈ।
ਪੁਲਿਸ ਨੇ ਦਾਦਾ ਅਤੇ ਪੋਤੇ ਦੋਵਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਨੂੰ ਇਸ ਮਾਮਲੇ ਵਿੱਚ ਸਪੀਡ ਟ੍ਰਾਈਲ ਕਰਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904