ਪੜਚੋਲ ਕਰੋ
Advertisement
ਭਾਜਪਾ ਸਾਂਸਦ ਮੈਂਬਰ ਗੌਤਮ ਗੰਭੀਰ ਨੂੰ ਮਿਲ ਰਹੀਆਂ ਨੇ ਜਾਨ ਦੀਆਂ ਧਮਕੀਆਂ
ਬੀਜੇਪੀ ਦੇ ਸਾਂਸਦ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇੰਟਰਨੈਸ਼ਨਲ ਨੰਬਰ ਤੋਂ ਫੋਨ ‘ਤੇ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਗੌਤਮ ਗੰਭੀਰ ਨੇ ਪੁਲਿਸ ਨੂੰ ਇਸ ਦੀ ਸ਼ਿਕਾਇਤ ਦਿੱਤੀ ਹੈ।
ਨਵੀਂ ਦਿੱਲੀ: ਬੀਜੇਪੀ ਦੇ ਸਾਂਸਦ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇੰਟਰਨੈਸ਼ਨਲ ਨੰਬਰ ਤੋਂ ਫੋਨ ‘ਤੇ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਗੌਤਮ ਗੰਭੀਰ ਨੇ ਪੁਲਿਸ ਨੂੰ ਇਸ ਦੀ ਸ਼ਿਕਾਇਤ ਦਿੱਤੀ ਹੈ ਅਤੇ ਉਹ ਐਫਆਈਆਰ ਦਰਜ ਕਰਨ ਦੀ ਮੰਗ ਕਰ ਰਹੇ ਹਨ। ਨਾਲ ਹੀ ਉਨ੍ਹਾਂ ਨੇ ਪੁਲਿਸ ਤੋਂ ਖੁਦ ਦੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਵੀ ਕੀਤੀ ਹੈ।
ਗੌਤਮ ਗੰਭੀਰ ਨੇ ਸ਼ਾਹਦਰਾ ਦੇ ਡੀਸੀਪੀ ਨੂੰ ਚਿੱਠੀ ਲਿੱਖ ਸ਼ਿਕਾਇਤ ‘ਚ ਕਿਹਾ, “ਮੈਨੂੰ ਅਤੇ ਮੇਰੇ ਪਰਿਵਾਰ ਦੇ ਮੈਂਬਰਾਂ ਨੂੰ ਇੰਟਰਨੈਸ਼ਨਲ ਨੰਬਰ ਤੋਂ ਫੋਨ ਕਰ ਲਗਾਤਾਰ ਕਤਲ ਦੀ ਧਮਕੀਆਂ ਮਿਲ ਰਹੀਆਂ ਹਨ। ਤੁਸੀਂ ਇਸ ਮਾਮਲੇ ‘ਚ ਐਫਆਈਆਰ ਦਰਜ ਕਰੋ ਅਤੇ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਸੁਰੱਖਿਆ ਪ੍ਰਦਾਨ ਕਰੋ”। ਦੱਸ ਦਈਏ ਕਿ ਗੰਭੀਰ ਪੂਰਬੀ ਦਿੱਲੀ ਤੋਂ ਸਾਂਸਦ ਹਨ। ਉਹ ਦੇਸ਼ ‘ਚ ਵੱਖ-ਵੱਖ ਮੁੱਦਿਆਂ ‘ਤੇ ਅਕਸਰ ਹੀ ਆਪਣੇ ਰਾਏ ਦਿੰਦੇ ਰਹਿੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਈ ਵਾਰ ਕਿਹਾ ਹੈ ਕਿ ਉਹ ਆਪਣੇ ਇਲਾਕੇ ਦੇ ਲੋਕਾਂ ਨੂੰ ਕਿਸੇ ਸ਼ਿਕਾਇਤ ਦਾ ਮੌਕਾ ਨਹੀਂ ਦੇਣਗੇ।BJP MP Gautam Gambhir in a letter to DCP Shahdara District: I have been receiving death threats for me & my family from an international number. I request you to file an FIR for the same & ensure safety and security to my family. pic.twitter.com/DSaj9HN3R3
— ANI (@ANI) December 21, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement