ਦਰਅਸਲ ਖੇਤੀ ਕਾਨੂੰਨਾਂ ਸਬੰਧੀ ਦਿੱਲੀ ਵਿੱਚ ਕਿਸਾਨਾਂ ਦੀ ਲਹਿਰ ਜਾਰੀ ਹੈ। ਕਈ ਰਾਜਨੀਤਕ ਪਾਰਟੀਆਂ ਵੀ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੀਆਂ ਹਨ। ਕਾਂਗਰਸ ਖੁੱਲ੍ਹ ਕੇ ਕਿਸਾਨਾਂ ਦੇ ਹੱਕ ਵਿੱਚ ਖੜ੍ਹੀ ਹੈ। ਇਸ ਦੇ ਨਾਲ ਹੀ ਭਾਜਪਾ ਆਗੂ ਲਗਾਤਾਰ ਅੰਦੋਲਨ ਬਾਰੇ ਵਿਵਾਦਪੂਰਨ ਬਿਆਨ ਦੇ ਰਹੇ ਹਨ।
ਰੀਵਾ ਜ਼ਿਲ੍ਹੇ ਦੇ ਤਯੋਂਥਰ ਵਿੱਚ ਭਾਜਪਾ ਦੇ ਸੰਸਦ ਮੈਂਬਰ ਜਨਾਰਦਨ ਮਿਸ਼ਰਾ ਨੇ ਕਿਸਾਨ ਅੰਦੋਲਨ 'ਤੇ ਦੋਸ਼ ਲਾਇਆ ਕਿ ਅੰਦੋਲਨ ਵਿਦੇਸ਼ ਤੋਂ ਫੰਡਿਆ ਜਾਂਦਾ ਹੈ ਤੇ ਇਸ ਦਾ ਸਾਰਾ ਪੈਸਾ ਕੈਨੇਡਾ ਤੋਂ ਆ ਰਿਹਾ ਹੈ। ਇਸ ਦੇ ਨਾਲ ਹੀ ਸੰਸਦ ਮੈਂਬਰ ਨੇ ਕਿਹਾ ਕਿ ਕਿਸਾਨ ਅੰਦੋਲਨ ਦਾ ਸਮਰਥਨ ਅਪਰਾਧੀ ਕਰ ਰਹੇ ਹਨ। ਇਸ ਅੰਦੋਲਨ ਦਾ ਹਰ ਰੂਪ ਖਾਲਿਸਤਾਨੀ ਜਿਹਾ ਲੱਗਦਾ ਹੈ।
ਉਨ੍ਹਾਂ ਕਿਹਾ ਕਿ ਉਸ ਅੰਦੋਲਨ ਦਾ ਸਮਰਥਨ ਕਰਨਾ ਗਲਤ ਹੋਵੇਗਾ ਜਿਸ ਵਿੱਚ ਖਾਲਿਸਤਾਨ ਦਾ ਝੰਡਾ ਲਹਿਰਾਇਆ ਜਾ ਰਿਹਾ ਹੈ। ਜਨਾਰਦਨ ਮਿਸ਼ਰਾ ਨੇ ਕਿਹਾ ਕਿ ਜੇਕਰ ਕਾਂਗਰਸ ਸਰਜੀਕਲ ਸਟਰਾਈਕ ਤੇ ਕੋਰੋਨਾ ਟੀਕੇ ਦਾ ਵਿਰੋਧ ਕਰ ਸਕਦੀ ਹੈ ਤਾਂ ਉਹ ਖੇਤੀਬਾੜੀ ਬਿੱਲ ਦਾ ਸਮਰਥਨ ਕਿਵੇਂ ਕਰੇਗੀ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੇ ਭ੍ਰਿਸ਼ਟ ਮੁਲਾਜ਼ਮਾਂ 'ਤੇ ਰਹੇਗੀ 24 ਘੰਟੇ ਨਜ਼ਰ, ਜਵਾਨ ਕਰਮਗੇ ਇੱਕ-ਦੂਜੇ ਦੀ ਜਾਸੂਸੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904