Jayant Sinha Post: ਗੌਤਮ ਗੰਭੀਰ ਤੋਂ ਬਾਅਦ ਜਯੰਤ ਸਿਨਹਾ ਦੀ ਪਾਰਟੀ ਨੂੰ ਅਪੀਲ, ਕਿਹਾ- ਮੈਨੂੰ ਵੀ ਚੋਣ ਡਿਊਟੀ...
Jayant Sinha Post: ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਜਯੰਤ ਸਿਨਹਾ ਨੇ ਪਾਰਟੀ ਨੂੰ ਅਪੀਲ ਕੀਤੀ ਹੈ, ਉਨ੍ਹਾਂ ਨੂੰ ਚੋਣ ਡਿਊਟੀਆਂ ਤੋਂ ਮੁਕਤ ਕੀਤਾ ਜਾਵੇ।
Jayant Sinha BJP news: ਹਜ਼ਾਰੀਬਾਗ ਤੋਂ ਭਾਰਤੀ ਜਨਤਾ ਪਾਰਟੀ (BJP) ਦੇ ਸੰਸਦ ਮੈਂਬਰ ਜਯੰਤ ਸਿਨਹਾ ਨੇ ਵੀ ਪਾਰਟੀ ਨੂੰ ਉਨ੍ਹਾਂ ਨੂੰ ਚੋਣ ਡਿਊਟੀਆਂ ਤੋਂ ਮੁਕਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪਾਰਟੀ ਮੁਖੀ ਜੇਪੀ ਨੱਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਸ਼ਨੀਵਾਰ (2 ਮਾਰਚ, 2024) ਨੂੰ ਫੇਸਬੁੱਕ 'ਤੇ ਇਸ ਨਾਲ ਸਬੰਧਤ ਪੋਸਟ ਵੀ ਕੀਤੀ ਹੈ।
ਜਯੰਤ ਸਿਨਹਾ ਨੇ ਐਕਸ 'ਤੇ ਪੋਸਟ ਕਰਕੇ ਆਖੀ ਆਹ ਗੱਲ
ਮਾਈਕ੍ਰੋ ਬਲੌਗਿੰਗ ਸਾਈਟ ਐਕਸ 'ਤੇ ਪੋਸਟ ਪਾ ਕੇ ਜਯੰਤ ਸਿਨਹਾ ਨੇ ਕਿਹਾ ਕਿ ਮੈਂ ਪਾਰਟੀ ਪ੍ਰਧਾਨ ਜੇਪੀ ਨੱਡਾ ਨੂੰ ਮੈਨੂੰ ਚੋਣ ਡਿਊਟੀ ਤੋਂ ਮੁਕਤ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਮੈਂ ਭਾਰਤ ਅਤੇ ਦੁਨੀਆ ਭਰ ਵਿੱਚ ਗਲੋਬਲ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਦੇ ਯਤਨਾਂ ‘ਤੇ ਧਿਆਨ ਕੇਂਦਰਿਤ ਕਰ ਸਕਾਂ। ਉਨ੍ਹਾਂ ਕਿਹਾ ਕਿ ਮੈਂ ਆਰਥਿਕ ਅਤੇ ਸ਼ਾਸਨ ਨਾਲ ਜੁੜੇ ਮੁੱਦਿਆਂ 'ਤੇ ਪਾਰਟੀ ਨਾਲ ਕੰਮ ਕਰਦਾ ਰਹਾਂਗਾ।
ਇਹ ਵੀ ਪੜ੍ਹੋ: Lok Sabha Election: ਆਪ ਦੇ ਕੁਰੂਕਸ਼ੇਤਰ ਤੋਂ ਉਮੀਦਵਾਰ ਸੁਸ਼ੀਲ ਗੁਪਤਾ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਨਾਲ ਕੀਤੀ ਮੁਲਾਕਾਤ
ਮੈਨੂੰ ਪਿਛਲੇ ਦਸ ਸਾਲਾਂ ਤੋਂ ਭਾਰਤ ਅਤੇ ਹਜ਼ਾਰੀਬਾਗ ਦੇ ਲੋਕਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਲਿਖਿਆ, 'ਇਸ ਤੋਂ ਇਲਾਵਾ, ਮੈਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਲੀਡਰਸ਼ਿਪ ਵਲੋਂ ਕਈ ਮੌਕੇ ਪ੍ਰਦਾਨ ਕੀਤੇ ਗਏ ਹਨ। ਮੈਂ ਉਨ੍ਹਾਂ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਜੈ ਹਿੰਦ।'
I have requested Hon’ble Party President Shri @JPNadda ji to relieve me of my direct electoral duties so that I can focus my efforts on combating global climate change in Bharat and around the world. Of course, I will continue to work with the party on economic and governance…
— Jayant Sinha (@jayantsinha) March 2, 2024
ਗੌਤਮ ਗੰਭੀਰ ਨੇ ਵੀ ਚੋਣ ਨਾ ਲੜਨ ਦਾ ਕੀਤਾ ਐਲਾਨ
ਦੱਸ ਦਈਏ ਕਿ ਇਸ ਤੋਂ ਪਹਿਲਾਂ ਸੰਸਦ ਮੈਂਬਰ ਗੌਤਮ ਗੰਭੀਰ ਨੇ ਵੀ ਅਜਿਹਾ ਹੀ ਟਵੀਟ ਕਰਕੇ ਜੇਪੀ ਨੱਡਾ ਨੂੰ ਚੋਣ ਡਿਊਟੀ ਤੋਂ ਮੁਕਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੀ ਬੇਨਤੀ ਦੇ ਕੁਝ ਘੰਟਿਆਂ ਬਾਅਦ ਜਯੰਤ ਸਿਨਹਾ ਨੇ ਵੀ ਟਵੀਟ ਕਰਕੇ ਅਜਿਹੀ ਹੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਫਿਲਹਾਲ ਉਹ ਕ੍ਰਿਕਟ 'ਤੇ ਧਿਆਨ ਦੇਣਾ ਚਾਹੁੰਦੇ ਹਨ ਅਤੇ ਸਿਆਸੀ ਜ਼ਿੰਮੇਵਾਰੀਆਂ ਤੋਂ ਮੁਕਤ ਹੋਣਾ ਚਾਹੁੰਦੇ ਹਨ। ਇਸ ਦੇ ਲਈ ਉਨ੍ਹਾਂ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਗੱਲ ਕੀਤੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: SKM Meeting: 14 ਮਾਰਚ ਨੂੰ ਦਿੱਲੀ ‘ਚ ਹੋਵੇਗੀ ਕਿਸਾਨਾਂ ਦੀ ਮਹਾਪੰਚਾਇਤ, ਸਰਹੱਦਾਂ ਬੰਦ ਤਾਂ ਦੱਸੀ ਕੂਚ ਕਰਨ ਦੀ ਨਵੀਂ ਰਣਨੀਤੀ