Kangana Ranaut Vs  Simranjit Singh Mann: ਪੰਜਾਬ ਦੇ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਸਿਮਰਨਜੀਤ ਸਿੰਘ ਮਾਨ ਨੇ ਵੀਰਵਾਰ ਨੂੰ ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਵਿਵਾਦਿਤ ਟਿੱਪਣੀ ਕੀਤੀ, ਜਿਸ ਨਾਲ ਸਿਆਸੀ ਹਲਕਿਆਂ ਵਿਚ ਹਲਚਲ ਮਚ ਗਈ ਹੈ। ਮਾਨ ਦੀ ਇਹ ਟਿੱਪਣੀ ਕੰਗਨਾ ਰਣੌਤ ਦੇ ਦੋਸ਼ਾਂ ਤੋਂ ਕੁਝ ਦਿਨ ਬਾਅਦ ਆਈ ਹੈ ਕਿ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ "ਬਲਾਤਕਾਰ" ਹੋਇਆ ਸੀ।



ਕੰਗਨਾ ਰਣੌਤ ਨੂੰ ਕਾਫੀ ਤਜ਼ਰਬਾ


ਸਿਮਰਨਜੀਤ ਸਿੰਘ ਮਾਨ ਨੇ ਕਿਹਾ, "ਤੁਸੀਂ ਕੰਗਣਾ ਰਣੌਤ ਨੂੰ ਪੁੱਛ ਸਕਦੇ ਹੋ ਕਿ ਬਲਾਤਕਾਰ ਕਿਵੇਂ ਹੁੰਦਾ ਹੈ ਤਾਂ ਕਿ ਲੋਕ ਸਮਝ ਸਕਣ ਕਿ ਬਲਾਤਕਾਰ ਕਿਵੇਂ ਹੁੰਦਾ ਹੈ। ਉਸ ਨੂੰ ਇਸ ਦਾ ਕਾਫੀ ਤਜ਼ਰਬਾ ਹੈ।" ਮਾਨ ਨੇ ਇਹ ਟਿੱਪਣੀ ਭਾਜਪਾ ਸੰਸਦ ਕੰਗਨਾ ਰਣੌਤ ਵੱਲੋਂ ਕਿਸਾਨਾਂ ਦੇ ਵਿਰੋਧ 'ਤੇ ਕੀਤੀਆਂ ਤਾਜ਼ਾ ਟਿੱਪਣੀਆਂ 'ਤੇ ਪ੍ਰਤੀਕਰਮ ਦਿੰਦਿਆਂ ਕੀਤੀ।


ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਨੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਜੇਕਰ ਭਾਰਤ ਦੀ ਲੀਡਰਸ਼ਿਪ ਸਮਰੱਥਾ ਮਜ਼ਬੂਤ ​​ਨਾ ਹੁੰਦੀ ਤਾਂ ਕਿਸਾਨਾਂ ਦਾ ਵਿਰੋਧ ਦੇਸ਼ ਵਿੱਚ ਬੰਗਲਾਦੇਸ਼ ਵਰਗੇ ਸੰਕਟ ਦਾ ਰੂਪ ਧਾਰਨ ਕਰ ਸਕਦਾ ਸੀ। ਕੰਗਨਾ ਰਣੌਤ ਨੇ ਇਹ ਵੀ ਦੋਸ਼ ਲਗਾਇਆ ਸੀ ਕਿ ਲਗਭਗ ਇੱਕ ਸਾਲ ਤੱਕ ਚੱਲੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ "ਲਾਸ਼ਾਂ ਲਟਕ ਰਹੀਆਂ ਸਨ" ਅਤੇ "ਬਲਾਤਕਾਰ" ਹੋ ਰਹੇ ਸਨ। ਉਨ੍ਹਾਂ ਨੇ ਚੀਨ ਅਤੇ ਅਮਰੀਕਾ 'ਤੇ 'ਸਾਜ਼ਿਸ਼' 'ਚ ਸ਼ਾਮਲ ਹੋਣ ਦਾ ਵੀ ਦੋਸ਼ ਲਗਾਇਆ।


 






ਸਿਮਰਨਜੀਤ ਮਾਨ ਦੇ ਵਿਵਾਦਤ ਬਿਆਨ ਤੋਂ ਬਾਅਦ ਹੁਣ ਕੰਗਨਾ ਰਣੌਤ ਦਾ ਆਇਆ ਜਵਾਬ


ਹੁਣ ਕੰਗਨਾ ਨੇ ਇਸ ਉਤੇ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਆਖਿਆ ਹੈ ਕਿ ਅਦਾਕਾਰ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਕੰਗਨਾ ਰੌਣਤ ਨੇ ਆਪਣੇ ਟਵਿੱਟਰ ਉੱਤੇ ਲੰਬੀ ਚੌੜੀ ਪੋਸਟ ਪਾ ਕੇ ਲਿਖਿਆ ਹੈ ਕਿ ''ਅੱਜ ਜਦੋਂ ਇਸ ਸੀਨੀਅਰ ਰਾਜਨੇਤਾ ਵੱਲੋਂ ਬਲਾਤਕਾਰ ਦੀ ਤੁਲਨਾ ਸਾਈਕਲ ਦੀ ਸਵਾਰੀ ਨਾਲ ਕੀਤੀ ਜਾ ਰਹੀ ਹੈ, ਤਾਂ ਕੋਈ ਹੈਰਾਨੀ ਦੀ ਗੱਲ ਨਹੀਂ ਹੈ ਕਿ ਮਨੋਰੰਜਨ ਲਈ ਔਰਤਾਂ ਵਿਰੁੱਧ ਬਲਾਤਕਾਰ ਅਤੇ ਹਿੰਸਾ ਇਸ ਮਰਦ-ਪ੍ਰਧਾਨ ਦੇਸ਼ ਦੀ ਮਾਨਸਿਕਤਾ ਵਿੱਚ ਇੰਨੀ ਡੂੰਘਾਈ ਨਾਲ ਜੜ੍ਹੀ ਹੋਈ ਹੈ।''