ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਅੱਜ ਬੇਰੁਜਗਾਰੀ ਨੂੰ ਲੈ ਕੇ ਆਪਣੀ ਹੀ ਸਰਕਾਰ ਉੱਪਰ ਵੱਡਾ ਸਵਾਲ ਉਠਾਇਆ ਹੈ। ਵਰੁਣ ਗਾਂਧੀ ਨੇ ਅੱਜ ਸਰਕਾਰੀ ਨੌਕਰੀਆਂ ਦੀ ਘਾਟ ਦਾ ਮਾਮਲਾ ਚੁੱਕਦਿਆਂ ਪੁੱਛਿਆ ਕਿ ਕਦੋਂ ਤੱਕ ਦੇਸ਼ ਦੇ ਨੌਜਵਾਨ ਸਬਰ ਰੱਖਣ। ਉੱਤਰ ਪ੍ਰਦੇਸ਼ ਦੀਆਂ ਚੋਣਾਂ ਦੌਰਾਨ ਵਰੁਣ ਗਾਂਧੀ ਦਾ ਇਹ ਸਵਾਲ ਵੱਡੇ ਅਰਥ ਰੱਖਦਾ ਹੈ।
ਦਰਅਸਲ ਕਿਸਾਨਾਂ ਦੇ ਮਸਲਿਆਂ ਬਾਰੇ ਲਗਾਤਾਰ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰਨ ਵਾਲੇ ਵਰੁਣ ਗਾਂਧੀ ਨੇ ਅੱਜ ਸਰਕਾਰੀ ਨੌਕਰੀਆਂ ਦੀ ਘਾਟ ਦਾ ਮਾਮਲਾ ਚੁੱਕਿਆ ਤੇ ਪੁੱਛਿਆ ਕਿ ਕਦੋਂ ਤੱਕ ਦੇਸ਼ ਦੇ ਨੌਜਵਾਨ ਸਬਰ ਰੱਖਣ। ਉਨ੍ਹਾਂ ਨੇ ਟਵੀਟ 'ਚ ਕਿਹਾ, ‘ਪਹਿਲਾਂ ਤਾਂ ਕੋਈ ਸਰਕਾਰੀ ਨੌਕਰੀ ਨਹੀਂ ਹੈ, ਫਿਰ ਵੀ ਜੇ ਕੋਈ ਮੌਕਾ ਆਉਂਦਾ ਹੈ ਤਾਂ ਪੇਪਰ ਲੀਕ ਹੋ ਜਾਂਦਾ ਹੈ, ਜੇ ਇਮਤਿਹਾਨ ਦਿੰਦੇ ਹੋ ਤਾਂ ਸਾਲਾਂ ਤੱਕ ਨਤੀਜਾ ਨਹੀਂ ਆਉਂਦਾ, ਫਿਰ ਕਿਸੇ ਘਪਲੇ 'ਚ ਰੱਦ ਹੋ ਜਾਂਦਾ ਹੈ।
[tw]
[/tw]
ਉਨ੍ਹਾਂ ਲਿਖਿਆ ਹੈ ਕਿ ਰੇਲਵੇ ਗਰੁੱਪ ਡੀ ਦੇ 1.25 ਕਰੋੜ ਨੌਜਵਾਨ ਦੋ ਸਾਲਾਂ ਤੋਂ ਨਤੀਜਿਆਂ ਦੀ ਉਡੀਕ ਕਰ ਰਹੇ ਹਨ। ਫੌਜ ਵਿੱਚ ਭਰਤੀ ਦਾ ਵੀ ਇਹੀ ਹਾਲ ਹੈ। ਭਾਰਤ ਦੇ ਨੌਜਵਾਨਾਂ ਨੂੰ ਕਦੋਂ ਤੱਕ ਸਬਰ ਕਰਨਾ ਚਾਹੀਦਾ ਹੈ?
ਦੱਸ ਦਈਏ ਕਿ ਵਰੁਨ ਗਾਂਧੀ ਤਿੰਨ ਖੇਤੀ ਕਾਨੂੰਨਾਂ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਲਗਾਤਾਰ ਆਪਣੀ ਸਰਕਾਰ ਨੂੰ ਘੇਰਦੇ ਆ ਰਹੇ ਹਨ। ਉਨ੍ਹਾਂ ਨੇ ਲਖਮੀਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਵੀ ਉੱਤਰ ਪ੍ਰਦੇਸ਼ ਸਰਕਾਰ ਦੀ ਅਲੋਚਨਾ ਕੀਤੀ ਸੀ।