JP Nadda: ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਜੇਪੀ ਨੱਡਾ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਨੱਡਾ ਨੇ ਹਿਮਾਚਲ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਗੁਜਰਾਤ ਤੋਂ ਰਾਜ ਸਭਾ ਮੈਂਬਰ ਬਣੇ ਰਹਿਣਗੇ।
ਸਾਹਮਣੇ ਆਈ ਆਹ ਵਜ੍ਹਾ
ਦਰਅਸਲ ਜੇਪੀ ਨੱਡਾ ਦੇ ਹਿਮਾਚਲ ਤੋਂ ਆਪਣੇ ਕਾਰਜਕਾਲ ਵਿੱਚ 14 ਦਿਨ ਬਾਕੀ ਸਨ। ਭਾਜਪਾ ਪ੍ਰਧਾਨ 15 ਰਾਜਾਂ ਦੀਆਂ 56 ਰਾਜ ਸਭਾ ਸੀਟਾਂ ‘ਤੇ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਬਿਨਾਂ ਮੁਕਾਬਲਾ ਚੁਣੇ ਗਏ ਸਨ। ਉਹ ਗੁਜਰਾਤ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਗੁਜਰਾਤ ਤੋਂ ਰਾਜ ਸਭਾ ਮੈਂਬਰ ਬਣੇ ਰਹਿਣਗੇ।
ਇਹ ਵੀ ਪੜ੍ਹੋ: Sarpanch Murder Case: ਹਿਸਾਰ 'ਚ ਬਦਮਾਸ਼ਾਂ ਨੇ ਸਰਪੰਚ ਨੂੰ ਗੋਲੀਆਂ ਨਾਲ ਭੁੰਨਿਆ, ਸਾਹਮਣੇ ਆਈ ਵਜ੍ਹਾ