Ajay Mishra Teni: ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰਦੇ ਹੀ ਬੀਜੇਪੀ ਵਿਵਾਦਾਂ ਵਿੱਚ ਘਿਰ ਗਈ ਹੈ। ਬੀਜੇਪੀ ਨੇ ਉੱਤਰ ਪ੍ਰਦੇਸ਼ ਦੀ ਲਖੀਮਪੁਰੀ ਖੀਰੀ ਲੋਕ ਸਭਾ ਸੀਟ ਤੋਂ ਅਜੈ ਮਿਸ਼ਰਾ ਟੈਨੀ ਨੂੰ ਮੁੜ ਟਿਕਟ ਦੇ ਦਿੱਤੀ ਹੈ। ਇਹ ਐਲਾਨ ਹੁੰਦਿਆਂ ਹੀ ਕਿਸਾਨਾਂ ਜਥੇਬੰਦੀਆਂ ਭੜਕ ਗਈਆਂ ਹਨ। ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬੀਜੇਪੀ ਨੇ ਟੈਨੀ ਨੂੰ ਟਿਕਟ ਦੇ ਕੇ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਦਾ ਅਪਮਾਨ ਕੀਤਾ ਗਿਆ ਹੈ। 



ਪੰਧੇਰ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚਾ ਬੀਜੇਪੀ ਦੇ ਇਸ ਫੈਸਲੇ ਦਾ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ 140 ਕਰੋੜ ਲੋਕ ਇਸ ਲਈ ਭਾਜਪਾ ਨੂੰ ਜ਼ਰੂਰ ਸਬਕ ਸਿਖਾਉਣਗੇ। ਦੱਸ ਦਈਏ ਕਿ ਕਿਸਾਨ ਅਜੈ ਟੈਨੀ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਕਰਦੇ ਰਹੇ ਪਰ ਕੇਂਦਰ ਨੇ ਨਹੀਂ ਮੰਨਿਆ। ਉਲਟਾ ਹੁਣ ਟੈਨੀ ਨੂੰ ਮੁੜ ਟਿਕਟ ਦੇ ਦਿੱਤੀ ਹੈ।


ਦਰਅਸਲ ਅਜੈ ਮਿਸ਼ਰਾ ਟੈਨੀ ਦੇ ਬੇਟੇ ਅਸ਼ੀਸ਼ ਮਿਸ਼ਰਾ ਨੇ ਕਿਸਾਨਾਂ ਦੇ ਕਾਫਲੇ ਉਪਰ ਜੀਪ ਚੜ੍ਹਾ ਦਿੱਤੀ ਸੀ। ਇਸ ਦੌਰਾਨ ਕਈ ਕਿਸਾਨਾਂ ਦੀ ਮੌਤ ਹੋ ਗਈ ਸੀ। ਇਹ ਮੁੱਦੇ ਉਪਰ ਬੀਜੇਪੀ ਕਸੂਤੀ ਘਿਰ ਗਈ ਸੀ। ਇਸ ਦੇ ਬਾਵਜੂਦ ਬੀਜੇਪੀ ਨੇ ਅਜੈ ਮਿਸ਼ਰਾ ਟੈਨੀ ਨੂੰ ਕੈਬਨਿਟ ਵਿੱਚੋਂ ਨਹੀਂ ਕੱਢਿਆ ਸੀ ਪਰ ਉਨ੍ਹਾਂ ਦੇ ਬੇਟੇ ਅਸ਼ੀਸ਼ ਮਿਸ਼ਰਾ ਖਿਲਾਫ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਸੀ।


Fastag ਯੂਜ਼ਰਸ ਨੂੰ ਵੱਡੀ ਰਾਹਤ, KYC ਅੱਪਡੇਟ ਕਰਨ ਦੀ ਵਧਾਈ ਮਿਆਦ, ਜਾਣੋ ਕਿਵੇਂ ਕਰਨਾ ਹੈ ਆਨਲਾਈਨ ਇਹ ਜ਼ਰੂਰੀ ਕੰਮ


ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਦੇ ਵਾਰਾਨਸੀ ਜਦਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਗੁਜਰਾਤ ਦੇ ਗਾਂਧੀ ਨਗਰ ਤੋਂ ਲੋਕ ਸਭਾ ਚੋਣ ਲੜਨਗੇ। ਭਾਜਪਾ ਨੇ 16 ਰਾਜਾਂ ਤੇ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਆਪਣੇ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ’ਚ 34 ਕੇਂਦਰੀ ਮੰਤਰੀਆਂ ਦੇ ਨਾਂ ਸ਼ਾਮਲ ਹਨ। ਸੂਚੀ ਵਿੱਚ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦਾ ਨਾਂ ਵੀ ਸ਼ਾਮਲ ਹੈ ਜਿਸ ਨੂੰ ਮੁੜ ਖੀਰੀ ਤੋਂ ਟਿਕਟ ਦਿੱਤੀ ਗਈ ਹੈ।